Fwd: ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਰਾਂਹੋ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ

 ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਰਾਂਹੋ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ
ਨਵਾਂਸ਼ਹਿਰ 25 ਅਪ੍ਰੈਲ :- ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ  ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਰਾਹੋ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੀ ਅਗਵਾਈ  ਹੇਠ ਸਵੀਪ ਗਤੀਵਿਧੀਆਂ ਅਧੀਨ  ਸਵੇਰ ਦੀ ਸਭਾ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ ਵਲੋਂ ਸ਼ਿਰਕਤ ਕੀਤੀ ਗਈ। ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ।

ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ ਪਹਿਲੀ ਅਪ੍ਰੈਲ 2024 ਨੂੰ ਅਠਾਰਾਂ ਸਾਲ ਦੀ ਹੋ ਚੁੱਕੀ ਹੈ ਉਹ ਆਪਣੀ ਵੋਟ ਆਨਲਾਈਨ ਜਾਂ ਬੂਥ ਲੈਵਲ ਅਫਸਰ ਕੋਲ਼ ਜਾ ਕੇ ਜਰੂਰ ਅਪਲਾਈ ਕਰਨ ਤਾਂ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮਹਾਂਉਤਸਵ ਵਿੱਚ ਭਾਗ ਲੈ ਸਕਣ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਦੀ ਅਜੇ ਵੋਟ ਨਹੀਂ ਬਣੀ ਹੋਈ ਹੈ ਉਹ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ "ਇਸ ਬਾਰ ਸੱਤਰ ਪਾਰ" ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ ਪਝੱਤਰ ਫੀਸਦੀ ਦੇ ਪਾਰ ਕਰਨ ਵਿੱਚ ਸਹਿਯੋਗ ਕਰਨ।

ਇਸ ਮੌਕੇ ਕਵਿਤਾ ਸਭਰਵਾਲ ਸਟੇਟ ਅਵਾਰਡੀ ਅਧਿਆਪਕਾ ਦੁਆਰਾ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਦਵਾਇਆ ਗਿਆ।  ਸਕੂਲ ਦੇ ਪ੍ਰਿੰਸੀਪਲ ਮੈਡਮ ਜਗਜੀਤ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਵਾਰ "ਚੋਣਾਂ ਦਾ ਪਰਵ-ਦੇਸ਼ ਦਾ ਗਰਵ" ਲੋਕ ਸਭਾ ਚੋਣਾਂ ਵਿੱਚ ਆਓ ਅਸੀਂ ਸਾਰੇ ਆਪਣਾ ਬਣਦਾ ਯੋਗਦਾਨ ਪਾਈਏ। ਇਸ ਮੌਕੇ ਸੁਖਦੀਪ ਸਿੰਘ, ਕੁਲਵਿੰਦਰ ਰਾਮ,ਸੰਜੀਵ ਕੁਮਾਰ, ਸੁਰਿੰਦਰਮੋਹਣ ਜੋਸ਼ੀ, ਅੰਜੂ ਬਾਲਾ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਨਿਰਮਲਜੀਤ, ਯੋਗੇਸ਼ ਕੁਮਾਰ, ਸਤਨਾਮ ਸਿੰਘ, ਅਲਕਾ ਮੁਖੀ ਅਤੇ ਭੋਲੀ ਆਦਿ ਹਾਜ਼ਰ ਸਨ।