Fwd: ਗਰਮੀ ਤੋ ਬਚਾਓ ਅਤੇ ਜਾਗਰੂਕਤਾ ਸਬੰਧੀ ਕੀਤੇ ਜਾਣ ਜਰੂਰੀ ਪ੍ਰਬੰਧ- ਐਸਡੀਐਮ

 ਗਰਮੀ ਤੋ ਬਚਾਓ ਅਤੇ ਜਾਗਰੂਕਤਾ ਸਬੰਧੀ ਕੀਤੇ ਜਾਣ ਜਰੂਰੀ ਪ੍ਰਬੰਧ- ਐਸਡੀਐਮ

 ਨਵਾਂਸ਼ਹਿਰ, 10 ਅਪ੍ਰੈਲ,-  ਡਾ. ਅਕਸਿਤਾ ਗੁਪਤਾ, ਆਈ.ਏ.ਐਸ. ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਵਲੋਂ ਸਬ ਡਵੀਜਨ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰਾਂ, ਬੀ.ਡੀ.ਪੀ.ਓਜ., ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਨੇ ਦੱਸਿਆ ਕਿ Heat Wave Season 2024 ਸ਼ੁਰੂ ਹੋ ਗਿਆ ਹੈ। ਇਸ ਲਈ ਐਕਸ਼ਨ ਪਲਾਨ 2024 ਅਨੁਸਾਰ ਵੱਖ ਵੱਖ ਵਿਭਾਗਾਂ ਵਲੋਂ ਆਮ ਜਨਤਾ ਨੂੰ ਗਰਮੀ ਤੋਂ ਰਾਹਤ ਦਵਾਉਣ ਲਈ ਜਾਗਰੂਕ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਵਲੋਂ ਅੱਗੇ ਇਹ ਵੀ ਦੱਸਿਆ ਗਿਆ ਕਿ ਸਕੂਲੀ/ਆਂਗਣਵਾੜੀ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸੀ.ਡੀ.ਪੀ.ਓਜ ਆਪਣੇ ਪੱਧਰ ਤੇ ਵਿਸ਼ੇਸ਼ ਪ੍ਰਬੰਧ ਕਰਨਗੇ। ਮੌਕੇ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਗਰਮੀ ਤੋਂ ਪੀੜ੍ਹਤ ਮਰੀਜ਼ਾਂ ਦੀ ਦੇਖਭਾਲ ਲਈ ਲੋੜੀਂਦੀ ਦਵਾਈਆਂ ਦੀ ਸਹੂਲਤਾ ਹਸਪਤਾਲ ਵਿੱਚ ਮੁਹੱਈਆਂ ਕਰਵਾਉਣ ਲਈ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਜਾਰੀ ਨਿਰਦੇਸ਼ਾਂ Do's and Don't ਦੀ ਪਾਲਣਾ ਕਰਨ ਲਈ ਆਖਿਆ ਗਿਆ। ਅੰਤ ਵਿੱਚ ਆਮ ਜਨਤਾ ਨੂੰ ਅਪੀਲ ਕੀਤੀ ਗਈ ਕੀ ਉਹ ਗਰਮੀਆਂ ਦੇ ਸੀਜ਼ਨ ਦੌਰਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਿਨਾਂ ਕੰਮ ਤੋਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ।