Fwd:

ਡਿਪਟੀ ਕਮਿਸ਼ਨਰ ਵੱਲੋਂ ਪੌਦਾ ਲਗਾ ਕੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ ਧਰਤੀ ਦਿਵਸ
ਨਵਾਂਸ਼ਹਿਰ, 24 ਅਪ੍ਰੈਲ -   ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਕੇ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੌਦੇ ਲਗਾ ਕੇ ਧਰਤੀ ਦਿਵਸ ਸਬੰਧੀ ਮਨਾਇਆ ਗਿਆ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੀ ਸਨ।
  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਪੂਰੀ ਦੁਨੀਆਂ 'ਚ ਧਰਤੀ ਦਿਵਸ ਮਨਾਇਆ ਜਾਂਦਾ ਹੈ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਧਰਤੀ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਵੱਧ-ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡਾ ਵਾਤਾਵਰਣ ਸ਼ੁੱਧ ਅਤੇ ਹਰਿਆ-ਭਰਿਆ ਰਹਿ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੇ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾ ਹੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਚੋਣਾਂ ਦੌਰਾਨ ਨੌਜਵਾਨ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਭਾਗੀਦਾਰੀ ਨਿਭਾਉਣ।
  ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਗਤੀਵਿਧੀਆਂ ਰਾਹੀਂ ਧਰਤੀ ਗ੍ਰਹਿ ਨੂੰ ਪਲਾਸਟਿਕ ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵੀਪ ਵੱਲੋਂ ਚੋਣਾਂ-2024 ਸਬੰਧੀ ਜ਼ਿਲ੍ਹੇ ਦੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।