ਨਵਾਂਸ਼ਹਿਰ, 20 ਮਈ:- ਮਾਨਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੋਕ ਅਦਾਲਤ 29 ਜੁਲਾਈ 2024 ਤੋਂ 03 ਅਗਸਤ 2024 ਨੂੰ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਸ. ਕਮਲਦੀਪ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਤੁਹਾਡਾ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਤੁਸੀਂ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕਿਸੇ ਵੀ ਨੇੜੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਜਲਦੀ ਤੋਂ ਜਲਦੀ (ਪਰ ਮਿਤੀ 28 ਜੁਲਾਈ 2024 ਤੋਂ ਬਾਅਦ ਨਹੀਂ) ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹੋ। ਸੁਪਰੀਮ ਕੋਰਟ ਵੱਲੋਂ ਮਿਤੀ 29.07.2024 ਤੋਂ 03.08.2024 ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿੱਚ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ ਐਕਟ), ਹੋਰ ਮੁਆਵਜੇ ਦੇ ਮਾਮਲੇ, ਪਰਿਵਾਰਕ ਕਾਨੂੰਨ, ਸਰਵਿਸਸ਼ ਸਬੰਧੀ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ ਨਾਲ ਸਬੰਧਤ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ, ਹੋਰ ਸਿਵਲ ਮਾਮਲੇ ਲੱਗਣ ਵਾਲੀ ਲੋਕ ਅਦਾਲਤ ਵਿੱਚ ਲਗਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੇੜਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫਿਰ ਵੱਖ-ਵੱਖ ਰਾਜਾਂ ਦੀਆਂ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਆਂ/ਹਾਈ ਕੋਰਟ ਲੀਗਲ ਸਰਵਿਸਜ਼ ਕਮੇਟੀ ਦੀ ਵੈਬਸਾਈਟ, www.pulsa.punjab.gov.in, www.hslsa.gov.in, www.chdslsa.gov.in ਅਤੇ www.highcourt.chd.gov.in ਤੇ ਲਗਾਇਨ ਕੀਤਾ ਜਾ ਸਕਦਾ ਹੈ।