Fwd: Punjabi and Hindi PN---ਮਤਦਾਨ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਚੋਣ ਪ੍ਰਚਾਰ ਕਰਨ ’ਤੇ ਪੂਰਨ ਪਾਬੰਦੀ

-ਮਤਦਾਨ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਚੋਣ ਪ੍ਰਚਾਰ ਕਰਨ 'ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ 27 ਮਈ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 130 ਵਿਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਪ੍ਰਚਾਰ, ਮਤਦਾਨ ਖ਼ਤਮ ਹੋਣ ਦੇ 48 ਘੰਟੇ ਪਹਿਲਾਂ ਬੰਦ ਹੋ ਜਾਵੇਗਾ। ਇਸ ਲਈ ਪੋਲਿੰਗ ਵਾਲੇ ਦਿਨ  ਪੋਲਿੰਗ ਸਟੇਸ਼ਨਾਂ ਜਾਂ ਕਿਸੇ ਵੀ ਜਨਤਕ, ਪ੍ਰਾਈਵੇਟ ਸਥਾਨਾਂ ਜੋ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਆਉਂਦੇ ਹਨ, ਉਥੇ ਕਿਸੇ ਕਿਸਮ ਦਾ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ ਅਤੇ ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣੇ ਬਣਾਏ ਜਾਣ ਵਾਲੇ ਬੂਥ ਪੋਲਿੰਗ  ਸਟੇਸ਼ਨਾਂ ਤੋਂ ਦੂਰ ਬਣਾਏ ਜਾਣੇ ਵੀ ਜ਼ਰੂਰੀ ਹਨ।
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ 2024 ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਜਾਂ ਕਿਸੇ ਵੀ ਜਨਤਕ ਥਾਵਾਂ ਜੋ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਹਨ, ਉਥੇ ਕਿਸੇ ਵੀ ਕਿਸਮ ਦਾ ਚੋਣ ਪ੍ਰਚਾਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਹੁਕਮ ਜਾਰੀ ਕੀਤਾ ਹੈ ਕਿ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਜੋ ਬੂਥ ਬਣਾਏ ਗਏ ਹਨ, ਉਹ  ਪੋਲਿੰਗ ਸਟੇਸ਼ਨ ਦੇ ਗੇਟ ਤੋਂ 200 ਮੀਟਰ ਦੇ ਘੇਰੇ ਅੰਦਰ ਬਣਾਏ ਜਾਣਗੇ। ਇਹ ਹੁਕਮ 1 ਜੂਨ ਨੂੰ ਪੋਲਿੰਗ ਪ੍ਰਕਿਰਿਆ ਖ਼ਤਮ ਹੋਣ ਤੱਕ ਜ਼ਿਲ੍ਹੇ ਦੀ ਹੱਦ ਅੰਦਰ ਲਾਗੂ ਰਹੇਗਾ।