Fwd: ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਆਯੋਜਿਤ


ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਆਯੋਜਿਤ
ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ
ਨਵਾਂਸ਼ਹਿਰ, 2 ਮਈ  - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਸ ਰੈਡੇਮਾਇਜ਼ੇਸਨ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆ ਨੇ ਭਾਗ ਲਿਆ, ਜਿੰਨ੍ਹਾਂ ਵਿੱਚ ਸ਼ੋਰਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਨੁੰਮਾਇਦੇ ਨਰਿੰਦਰ ਸਿੰਘ, ਵਿਜੇ ਸਮਸ਼ੇਰ ਸਿੰਘ, ਸਰਬਜੀਤ ਅਤੇ ਜਸਵੀਰ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਹੋਰ ਚੋਣ ਅਧਿਕਾਰੀ ਵੀ ਹਾਜਰ ਸਨ।
  ਹਰੇਕ ਪਾਰਟੀ ਦੇ ਨੁੰਮਾਇੰਦਿਆਂ ਨੇ ਰੈਂਡੇਮਾਇਜ਼ੇਸਨ ਦੀ ਪ੍ਰੀਕਿਰਿਆ 'ਤੇ ਆਪਣੀ ਤਸਲੀ ਪ੍ਰਗਟ ਕੀਤੀ। ਵਿਸ਼ੇਸ਼ ਰੂਪ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਦੇ ਹਸਤਾਖਰ ਪ੍ਰਾਪਤ ਕੀਤੇ ਗਏ, ਜਿੰਨ੍ਹਾਂ ਵੱਲੋਂ ਪਾਰਦਰਸ਼ਤਾ ਦੇ ਪ੍ਰਮਾਣ ਦੇ ਰੂਪ ਵਿੱਚ ਜ਼ਿਲ੍ਹਾ ਪੱਧਰ 'ਤੇ ਰੈਂਡੇਮਾਇਜ਼ੇਸਨ ਦੀ ਪ੍ਰੀਕਿਰਿਆ ਦੀ ਮੰਨਜੂਰੀ ਅਤੇ ਸਮਰਥਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੈਂਡੇਮਾਇਜ਼ੇਸਨ ਦੀ ਪ੍ਰੀਕਿਰਿਆ ਦੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਉਪਰੰਤ, ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਗੋਦਾਮਾਂ (ਸਟਰਾਂਗ ਰੂਮ) ਤੋਂ ਸਹਾਇਕ ਰਿਟਰਿੰਗ ਅਧਿਕਾਰੀਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਰਾਜਨੀਤਿਕ ਪਾਰਟੀਆਂ ਦੀ ਹਾਜ਼ਰੀ ਵਿੱਚ ਈ.ਵੀ.ਐੱਮ. ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਕੀਤੀ ਗਈ ਹੈ ਅਤੇ ਅਗਲੀ ਰੈਂਡੇਮਾਇਜੇਸ਼ਨ ਚੋਣ ਅਬਜ਼ਰਵਰ ਸਾਹਿਬਾਨ ਦੇ ਆਉਣ 'ਤੇ  ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ ਪੂਰੇ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀਆਂ ਜਾਣਗੀਆਂ।