Fwd: ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਕਰਨਾਣਾ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ

 

ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਕਰਨਾਣਾ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ 03 :   ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ  ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੇ ਇੰਚਾਰਜ਼ ਜਸਵੰਤ ਸਿੰਘ ਦੀ ਅਗਵਾਈ  ਹੇਠ ਸਵੀਪ ਗਤੀਵਿਧੀਆਂ ਅਧੀਨ  ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋਂ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਉਂਕਾਰ ਸਿੰਘ ਕੰਪਿਊਟਰ ਫੈਕਲਟੀ ਵਲੋਂ ਮੱੁਖ ਬੁਲਾਰਿਆਂ ਦੇ ਰੂਪ ਵਿੱਚ ਸ਼ਿਰਕਤ ਕੀਤੀ ਗਈ। ਉਹਨਾਂ ਦੁਆਰਾ ਵਿਿਦਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ।ਸਤਨਾਮ ਸਿੰਘ ਦੁਆਰਾ ਵਿਿਦਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਕਿਹਾ ਗਿਆ ਕਿ  ਵਿਿਦਆਰਥੀ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਜਰੂਰ ਕਰਨ ਅਤੇ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ।ਉਨ੍ਹਾਂ ਕਿਹਾ ਵਿਿਦਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ "ਇਸ ਬਾਰ 70 ਪਾਰ" ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ 75 ਦੇ ਪਾਰ ਕਰਨ ਵਿੱਚ ਸਹਿਯੋਗ ਅਤੇ ਹਰ ਇੱਕ ਕੋਸ਼ਿਸ਼ ਕਰਨ ।ਸਹਾਇਕ ਪ੍ਰੋਫੈਸਰ ਹਰਦੀਪ ਕੌਰ ਦੁਆਰਾ ਵੋਟਾਂ ਦੀ ਪੋਲੰਿਗ ਦੇ ਆਂਕੜਿਆਂ ਬਾਰੇ ਵੀ ਵਿਿਦਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਮਰਦਾਂ ਦੇ ਮੁਕਾਬਲੇ ਵਿੱਚ ਔਰਤਾਂ ਦਾ ਵੋਟ ਪੋਲੰਿਗ ਵੱਧ ਹੈ ਅਤੇ ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨ ਤਾਂ ਜੋ ਇੱਕ ਮਜਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ ਅਤੇ ਨਾਲ ਹੀ ਵਿਿਦਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਟੇਜ਼ ਸੰਚਾਲਨ ਦੀ ਭੂਮਿਕਾ ਵਿਪਨ ਕੁਮਾਰ ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਵਲੋਂ ਬਾਖੂਬੀ ਨਿਭਾਈ ਗਈ।ਸਕੂਲ ਇੰਚਾਰਜ਼ ਜਸਵੰਤ ਸਿੰਘ ਦੁਆਰਾ ਆਏ ਹੋਏ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਿਦਆਰਥਣਾਂ ਨੂੰ ਹਰ ਇੱਕ ਵੋਟ ਪੋਲ ਕਰਵਾਉਣ ਲਈ ਪੇ੍ਰਰਿਤ ਕੀਤਾ।ਕੰਪਿਊਟਰ ਫੈਕਲਟੀ ਉਂਕਾਰ ਸਿੰਘ ਦੁਆਰਾ ਵਿਿਦਆਰਥਣਾਂ ਨੂੰ ਵੋਟਰ ਪ੍ਰਣ ਦੁਆਇਆ ਗਿਆ।ਇਸ ਮੌਕੇ ਬਲਵੀਰ ਸਿੰਘ, ਅਮਰਿੰਦਰ ਸਿੰਘ, ਦਿਨੇਸ਼ ਗੌਤਮ, ਸੁਖਵਿੰਦਰ ਕੌਰ, ਸਰੋਜ਼ ਰਾਣੀ, ਵੀਨਾ ਰਾਣੀ, ਦੇਵਾਂਸ਼ੂ ਸੋਹਲ, ਕੁਲਜੀਤ ਸੁਨਾਰ, ਸ਼ੀਲਾ ਰਾਣੀ, ਸ਼ਾਮ ਲਾਲ ਆਦਿ ਹਾਜ਼ਰ ਸਨ।