Fwd: ਮਹਿਲਾ ਸਸ਼ਕਤੀਕਰਨ ਲਈ ਯੋਗ ਦੇ ਥੀਮ ‘ਤੇ ਆਧਾਰਿਤ ਮਨਾਇਆ ਗਿਆ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ

ਮਹਿਲਾ ਸਸ਼ਕਤੀਕਰਨ ਲਈ ਯੋਗ ਦੇ ਥੀਮ 'ਤੇ ਆਧਾਰਿਤ ਮਨਾਇਆ ਗਿਆ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ

ਐਸ.ਡੀ.ਐਮ. ਅਕਸ਼ਿਤਾ ਗੁਪਤਾ ਨੇ ਕੀਤਾ ਯੋਗਾ ਦਿਵਸ ਦਾ ਉਦਘਾਟਨ

ਲੋਕਾਂ ਨੂੰ ਤੰਦਰੁਸਤ ਬਣਾਉਣ ਲਈ ਸੀ.ਐਮ.ਦੀ ਯੋਗਸ਼ਾਲਾ ਨਿਭਾ ਰਹਿ ਅਹਿਮ ਭੂਮਿਕ : ਐਸ.ਡੀ.ਐਮ.

ਨਵਾਂਸ਼ਹਿਰ, 21 ਜੂਨ  :-           ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਵੱਲੋਂ ਆਰ.ਕੇ. ਆਰਿਆ ਕਾਲਜ ਨਵਾਂਸ਼ਹਿਰ ਵਿਖੇ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਯੋਗ ਦਿਵਸ ਦਾ ਉਦਘਾਟਨ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਕਸ਼ਿਤਾ ਗੁਪਤਾ ਨੇ ਕੀਤਾ। ਇਸ ਯੋਗ ਦਿਵਸ ਵਿੱਚ ਆਮ ਲੋਕਾਂ ਨੇ ਸ਼ਾਮਲ ਹੋ ਕੇ ਯੋਗਾ ਆਸਨ ਕੀਤੇ।

            ਐਸ.ਡੀ.ਐਮ. ਅਕਸ਼ਿਤਾ ਗੁਪਤਾ ਕਿਹਾ ਕਿ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਯੋਗਾ ਦੇ ਅਭਿਆਸ ਅਤੇ ਮਹੱਤਵ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ 'ਮਹਿਲਾ ਸਸ਼ਕਤੀਕਰਨ ਲਈ ਯੋਗ' ਦੇ ਥੀਮ 'ਤੇ ਮਨਾਇਆ ਗਿਆ ਹੈ, ਜੋ ਔਰਤਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਵਧਾਉਣ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਯੋਗਾ ਸਿਰਫ਼ ਇੱਕ ਸਰੀਰਕ ਕਸਰਤ ਨਹੀਂ ਹੈ, ਬਲਕਿ ਇਹ ਸਾਡੇ ਮਨ, ਸਰੀਰ ਅਤੇ ਆਤਮਾ ਨੂੰ ਤੰਦਰੁਸਤ ਅਤੇ ਸ਼ਾਂਤ ਰੱਖਦਾ ਹੈ। ਇਸ ਦੇ ਨਾਲ ਹੀ ਯੋਗਾ ਤਣਾਅ ਨੂੰ ਘੱਟ ਕਰਨ ਅਤੇ ਮਾਨਸਿਕ ਸਪੱਸ਼ਟਤਾ ਨੂੰ ਵਧਾਉਣ ਦਾ ਵੀ ਕੰਮ ਕਰਦਾ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਰੂਟੀਨ ਵਿੱਚ ਜ਼ਰੂਰ ਸ਼ਾਮਲ ਕਰਨ ਅਤੇ ਤਣਾਅ ਮੁਕਤ ਰਹਿ ਕੇ ਚੰਗਾ ਜੀਵਨ ਬਤੀਤ ਕਰਨ।

            ਉਨ੍ਹਾਂ ਹੋਰ ਦੱਸਿਆ ਕਿ ਯੋਗ ਦੀ ਸਿਖਲਾਈ ਦੇਣ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆ ਕਿਹਾ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਟੋਲ ਫ੍ਰੀ ਨੰ: 76694-00500 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ https://cmdiyogshala.punjab.gov.in ਤੇ ਵੀ ਰਜਿਸਟਰ ਕਰ ਸਕਦੇ ਹਨ । ਜੇਕਰ 20-25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਯੋਗਸ਼ਾਲਾਵਾਂ ਚੱਲ ਰਹੀਆਂ ਹਨ, ਇਸ ਲਈ ਹਰੇਕ ਨਾਗਰਿਕ ਆਪਣੀ ਨੇੜਲੀ ਯੋਗਸ਼ਾਲਾ ਵਿਖੇ ਜਾ ਕੇ ਯੋਗ ਦਾ ਲਾਭ ਪ੍ਰਾਪਤ ਕਰ ਸਕਦਾ ਹੈ।

            ਇਸ ਮੌਕੇ 'ਤੇ ਐਸ.ਡੀ.ਐਮ. ਅਕਸ਼ਿਤਾ ਗੁਪਤਾ ਵੱਲੋਂ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਵੱਲੋਂ ਕਰਵਾਏ ਗਏ ਯੋਗਾ ਲਈ ਸ਼ਲਾਘਾ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਵੱਲੋਂ ਯੋਗਾ ਕਰਨ ਲਈ ਆਏ ਲੋਕਾਂ ਨੂੰ ਰਿਫਰੈਂਸਮੈਂਟ ਵੀ ਦਿੱਤੀ ਗਈ। ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਵੱਲੋਂ ਐਸ.ਡੀ.ਐਮ. ਅਕਸ਼ਿਤਾ ਗੁਪਤਾ ਨੂੰ ਪੌਦਾ ਦੇ ਕੇ ਸਨਮਾਨਿਤ ਕੀਤਾ ਗਿਆ।