Fwd: MP Gurjeet Singh Aujla's News regarding Meeting with Amritsar administration

ਸਾਂਸਦ ਗੁਰਜੀਤ ਸਿੰਘ ਔਜਲਾ ਸਾਂਸਦ ਬਣਨ ਤੋਂ ਬਾਅਦ ਐਕਸ਼ਨ ਵਿੱਚ

ਪ੍ਰਸ਼ਾਸਨ ਨਾਲ ਮੀਟਿੰਗ, ਡੀਸੀ ਨੂੰ ਸ਼ਹਿਰ ਦੀ ਸਫ਼ਾਈ ਸਬੰਧੀ ਸੂਬਾ ਸਰਕਾਰ ਨਾਲ ਗੱਲਬਾਤ ਕਰਨ ਦੀਆਂ ਹਦਾਇਤਾਂ।

ਹਰ ਵਿਅਕਤੀ ਨੂੰ ਆਪਣੇ ਖਾਸ ਮੌਕੇ 'ਤੇ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ, ਜੇਕਰ ਜਗ੍ਹਾ ਨਹੀਂ ਹੈ ਤਾਂ ਘਰ ਦੀ ਛੱਤ ਦੀ ਵਰਤੋਂ ਕਰੋ।

ਅੰਮਿ੍ਤਸਰ 14 june- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਆਪਣੀ ਜਿੱਤ ਤੋਂ ਬਾਅਦ ਪਹਿਲੀ ਵਾਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡੀਸੀ, ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਸ਼ਹਿਰ ਦੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਸ਼ਹਿਰ ਵਿੱਚ ਸਫ਼ਾਈ ਦੇ ਮੁੱਦੇ 'ਤੇ ਸੂਬਾ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਡੀਸੀ ਘਨਸ਼ਿਆਮ ਥੋਰੀ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਸੂਬਾ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ।

ਮੀਟਿੰਗ ਉਪਰੰਤ ਸੰਬੋਧਨ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਨਿਗਮ ਨਾਲ ਸਬੰਧਤ ਸਫਾਈ, ਸੀਵਰੇਜ ਅਤੇ ਵਾਟਰ ਸਪਲਾਈ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਨਿਗਮ ਦੀਆਂ ਵਿੱਤੀ ਸਮੱਸਿਆਵਾਂ ਵੀ ਸੁਰਖੀਆਂ 'ਚ ਰਹੀਆਂ ਕਿਉਂਕਿ ਪਿਛਲੇ ਦੋ ਸਾਲਾਂ ਤੋਂ ਹਾਉਸ ਨਾ ਹੋਣ ਕਾਰਨ ਇਸ ਨੂੰ ਕੇਂਦਰ ਸਰਕਾਰ ਤੋਂ 5 ਕਰੋੜ ਰੁਪਏ ਦਾ ਵਿੱਤ ਕਮਿਸ਼ਨ ਵੀ ਨਹੀਂ ਮਿਲ ਰਿਹਾ, ਜਿਸ ਕਾਰਨ ਕੰਮ ਨਹੀਂ ਕੀਤਾ ਜਾ ਰਿਹਾ ਹੈ। ਨਿਗਮ ਦੇ ਸਾਧਨ ਵੀ ਸੀਮਤ ਹਨ ਅਤੇ ਕੂੜਾ ਚੁੱਕਣ ਵਾਲੀ ਕੰਪਨੀ ਵੀ ਘੱਟ ਫੰਡਾਂ ਕਾਰਨ ਕੰਮ ਨਹੀਂ ਕਰ ਪਾ ਰਹੀ ਹੈ। ਇਸੇ ਕਰਕੇ ਮੀਟਿੰਗ ਦਾ ਏਜੰਡਾ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਕੇ ਇਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮੌਜੂਦ ਗੰਦਗੀ ਅਤੇ ਚੂਹਿਆਂ ਕਾਰਨ ਉਨ੍ਹਾਂ ਨੂੰ ਡਰ ਹੈ ਕਿ ਪਲੇਗ ਵਰਗੀ ਬਿਮਾਰੀ ਫੈਲ ਸਕਦੀ ਹੈ। ਇਸ ਲਈ ਇਸ ਦਾ ਹੱਲ ਜਲਦੀ ਤੋਂ ਜਲਦੀ ਲੱਭ ਲਿਆ ਜਾਵੇਗਾ। ਗੁਰਜੀਤ ਸਿੰਘ ਔਜਲਾ ਨੇ ਨਿਗਮ ਨੂੰ ਚਿਤਾਵਨੀ ਦਿੱਤੀ ਕਿ ਇਸ ਸਬੰਧੀ ਐਕਸ਼ਨ ਪਲਾਨ ਬਣਾਇਆ ਜਾਵੇ।

ਇਸ ਤੋਂ ਬਾਅਦ ਤੁੰਗ ਡੱਬ ਡਰੇਨ, ਭਗਤਾਂਵਾਲਾ ਡਰੇਨ ਅਤੇ ਮਾਨਾਂਵਾਲਾ ਡਰੇਨ ਦਾ ਮੁੱਦਾ ਵੀ ਵਿਚਾਰਿਆ ਗਿਆ। ਡਰੇਨ ਵਿੱਚ ਟਰੀਟਮੈਂਟ ਪਲਾਂਟ ਲਗਾਉਣ 'ਤੇ ਜ਼ੋਰ ਦਿੱਤਾ ਗਿਆ ਤਾਂ ਜੋ ਸਾਫ਼ ਪਾਣੀ ਨੂੰ ਅੱਗੇ ਭੇਜਿਆ ਜਾ ਸਕੇ, ਇਸ ਸਬੰਧੀ ਵੀ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਲਈ ਜੋ ਵੀ ਫੰਡ ਚਾਹੀਦੇ ਹਨ, ਉਹ ਕੇਂਦਰ ਸਰਕਾਰ ਤੋਂ ਲੈ ਕੇ ਆਉਣਗੇ।

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰੁੱਖ ਲਗਾਓ ਅਤੇ ਵਾਤਾਵਰਨ ਨੂੰ ਬਚਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ 10 ਲੱਖ ਬੂਟੇ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਸਕੂਲਾਂ ਵਿੱਚ ਗਰਾਊਂਡਾਂ ਦੀ ਵਰਤੋਂ ਕੀਤੀ ਜਾਵੇ ਅਤੇ ਉਥੇ ਮਿੰਨੀ ਜੰਗਲ ਬਣਾਏ ਜਾਣ। ਸੜਕਾਂ ਦੇ ਵਿਚਕਾਰ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਜਿੱਥੇ ਜਗ੍ਹਾ ਨਹੀਂ ਹੈ, ਉੱਥੇ ਛੱਤਾਂ 'ਤੇ ਰੁੱਖ ਲਗਾਉਣੇ ਚਾਹੀਦੇ ਹਨ। ਜਦਕਿ ਗੁਰਜੀਤ ਸਿੰਘ ਔਜਲਾ ਨੇ ਜ਼ਿਮੀਂਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੋਟਰਾਂ 'ਤੇ ਘੱਟੋ-ਘੱਟ 20-25 ਬੂਟੇ ਜ਼ਰੂਰ ਲਗਾਉਣ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ | ਉਨ੍ਹਾਂ ਜੰਗਲਾਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਜਿੱਥੇ ਵੀ ਬੂਟੇ ਲਗਾਏ ਜਾਣ, ਉੱਥੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਖਾਸ ਮੌਕੇ 'ਤੇ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਕਿਉਂਕਿ ਜੇਕਰ ਰੁੱਖ ਹੋਣ ਤਾਂ ਹੀ ਅਸੀਂ ਆਉਣ ਵਾਲੀ ਜ਼ਿੰਦਗੀ ਨੂੰ ਬਚਾ ਸਕਦੇ ਹਾਂ | ਇਸ ਮੌਕੇ ਨਗਰ ਨਿਗਮ ਕਮਿਸ਼ਨਰ, ਡਿਪਟੀ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਜ਼ਿਲ੍ਹਾ ਵਣ ਮੰਡਲ ਅਫ਼ਸਰ, ਸੁਪਰਡੈਂਟ ਇੰਜੀਨੀਅਰ ਨਗਰ ਸੁਧਾਰ ਟਰੱਸਟ ਅਤੇ ਕਾਰਜਕਾਰੀ ਇੰਜੀਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਅਧਿਕਾਰੀ ਹਾਜ਼ਰ ਸਨ।