Fwd: Press Release

ਔਜਲਾ ਨੇ ਕਾਂਗਰਸ ਪ੍ਰਧਾਨ ਖੜਗੇ ਅਤੇ ਕੇਸੀ ਵੇਣੂ ਗੋਪਾਲ ਨਾਲ ਕੀਤੀ ਮੁਲਾਕਾਤ
ਜਿੱਤ ਦੀ ਹੈਟ੍ਰਿਕ ਤੋਂ ਬਾਅਦ ਆਸ਼ੀਰਵਾਦ ਲਿਆ

ਅੰਮਿ੍ਤਸਰ 7 may - ਅੰਮ੍ਰਿਤਸਰ ਤੋਂ ਤੀਜੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਕੇਸੀ ਵੇਣੂ ਗੋਪਾਲ ਨੂੰ ਮਿਲਣ ਪਹੁੰਚੇ। ਦਿੱਲੀ ਪਹੁੰਚ ਕੇ ਉਨ੍ਹਾਂ ਦੋਵਾਂ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਪਾਰਟੀ ਵੱਲੋਂ ਉਹਨਾਂ ਉਪਰ ਦਿਖਾਏ ਭਰੋਸੇ ਲਈ ਧੰਨਵਾਦ ਵੀ ਕੀਤਾ।

ਗੁਰਜੀਤ ਸਿੰਘ ਔਜਲਾ ਨੇ ਜਿੱਥੇ ਸੀਨੀਅਰ ਕਾਂਗਰਸੀ ਆਗੂਆਂ ਤੋਂ ਆਸ਼ੀਰਵਾਦ ਲਿਆ, ਉੱਥੇ ਹੀ ਉਨ੍ਹਾਂ ਨੂੰ ਜਿੱਤ ਲਈ ਵਧਾਈ ਵੀ ਦਿੱਤੀ। ਕਾਂਗਰਸ ਦੀ ਦੇਸ਼ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਚਰਚਾ ਹੋਈ। ਮੀਟਿੰਗ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਵੱਲੋਂ ਸੰਵਿਧਾਨ ਬਚਾਉਣ ਲਈ ਵਿੱਢੀ ਗਈ ਮੁਹਿੰਮ ਦੇ ਸਫ਼ਲ ਨਤੀਜੇ ਸਾਹਮਣੇ ਆ ਰਹੇ ਹਨ, ਜਦਕਿ ਅੰਮ੍ਰਿਤਸਰ ਵਿੱਚ ਜੋ ਪ੍ਰਾਜੈਕਟ ਪੂਰੇ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਦੋਵਾਂ ਆਗੂਆਂ ਨੇ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੀਨੀਅਰ ਆਗੂਆਂ ਨੇ ਨਾ ਸਿਰਫ਼ ਉਨ੍ਹਾਂ ਨੂੰ ਵਧਾਈ ਦਿੱਤੀ ਸਗੋਂ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਕੀਤੀ। ਦੇਸ਼ ਦੇ ਬਦਲਦੇ ਹਾਲਾਤਾਂ 'ਤੇ ਕਾਂਗਰਸ ਹਮੇਸ਼ਾ ਹੀ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਦੀ ਰਹੀ ਹੈ ਅਤੇ ਭਵਿੱਖ 'ਚ ਵੀ ਕਰਦੀ ਰਹੇਗੀ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਹਮੇਸ਼ਾ ਸੇਧ ਦਿੱਤੀ ਹੈ, ਜਿਸ ਕਾਰਨ ਉਹ ਗੁਰੂ ਨਗਰੀ ਦੀ ਸੇਵਾ ਕਰਨ ਲਈ ਪ੍ਰੇਰਿਤ ਹੋਏ ਹਨ। ਉਹ ਲੋਕਾਂ ਦੇ ਸਹਿਯੋਗ ਅਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਪ੍ਰੇਰਨਾ ਸਦਕਾ ਹੀ ਇੱਥੇ ਪੁੱਜੇ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਉਹ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ।