Fwd: ਭਾਸ਼ਾ ਵਿਭਾਗ ਵੱਲੋਂ ਉਰਦੂ ਸਿਖਲਾਈ ਲਈ ਦਾਖ਼ਲਾ ਸ਼ੁਰੂ

ਭਾਸ਼ਾ ਵਿਭਾਗ ਵੱਲੋਂ ਉਰਦੂ ਸਿਖਲਾਈ ਲਈ ਦਾਖ਼ਲਾ ਸ਼ੁਰੂ
ਨਵਾਂਸ਼ਹਿਰ, 13 ਜੂਨ -    ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ-ਨਾਲ ਉਰਦੂ ਭਾਸ਼ਾ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਦਿੰਦਿਆ ਦੱਸਿਆ ਭਾਸ਼ਾ ਵਿਭਾਗ, ਪੰਜਾਬ ਵਲੋਂ ਉਰਦੂ ਸਿੱਖਣ ਦੇ ਚਾਹਵਾਨ ਸਿਖਿਆਰਥੀਆਂ ਲਈ ਉਰਦੂ ਕੋਰਸ 01 ਜੁਲਾਈ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ। ਕਿਸੇ ਵੀ ਉਮਰ ਦਾ ਸਿਖਿਆਰਥੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਕੋਰਸ ਦੀ ਕੁੱਲ ਫ਼ੀਸ ਸਿਰਫ਼ 500 ਰੁਪਏ ਹੈ। ਕਲਾਸ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਹੋਵੇਗਾ।
          ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖ਼ਲਾ ਫ਼ਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਕਮਰਾ ਨੰਬਰ 23, ਵਿਖੇ ਕਿਸੇ ਵੀ ਕੰਮ ਕਾਜ ਵਾਲੇ ਦਿਨ (ਦਫ਼ਤਰੀ ਸਮੇਂ ਦੌਰਾਨ) ਪ੍ਰਾਪਤ ਕਰ ਸਕਦੇ ਹਨ। ਫ਼ਾਰਮ ਭਰਨ ਦੀ ਮਿਤੀ 05-06-2024 ਤੋਂ 30-06-2024 ਹੈ। ਹੋਰ ਜਾਣਕਾਰੀ ਲਈ (84376-26373) ਸੰਪਰਕ ਕੀਤਾ ਜਾ ਸਕਦਾ ਹੈ।
Regards,
District Public Relations Officer,
Shaheed Bhagat Singh Nagar (Pb.)