Fwd: ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼

ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼
-ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ
ਪਟਿਆਲਾ, 20 ਜੂਨ:  ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ ਵੱਖ ਫਲਾਂ ਤੋਂ ਸਕੁਐਸ਼ ਤਿਆਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ, ਪਟਿਆਲਾ ਡਾ. ਨਰਿੰਦਰਬੀਰ ਸਿੰਘ ਮਾਨ ਨੇ ਦੱਸਿਆ ਕਿ ਲੀਚੀ, ਅੰਬ, ਕਿਨੂੰ ਅਤੇ ਬਿੱਲ ਆਦਿ ਫਲਾਂ ਦੇ ਰਸ ਤੋਂ ਤਿਆਰ ਕੀਤੇ ਗਏ ਸਕੁਐਸ਼ ਬਹੁਤ ਹੀ ਵਾਜਬ ਕੀਮਤ 'ਤੇ ਆਮ ਲੋਕਾਂ ਲਈ ਉਪਲਬਧ ਹਨ।
ਲੈਬਾਰਟਰੀ ਦੇ ਇੰਚਾਰਜ ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਰਾਂਦਰੀ ਬਾਗ਼ ਪਟਿਆਲਾ ਵਿਖੇ ਸਥਿਤ ਸਰਕਾਰੀ ਫਲ ਸੁਰੱਖਿਆ ਲੈਬਾਰਟਰੀ ਵਿੱਚ ਤਿਆਰ ਵਧੀਆ ਅਤੇ ਸ਼ੁੱਧ ਫਲਾਂ ਦੇ ਸ਼ਰਬਤ ਤੇ ਸਕੁਐਸ਼ ਦੀ ਪੰਜਾਬ ਭਰ ਵਿੱਚ ਬਹੁਤ ਮੰਗ ਹੈ। ਪਟਿਆਲਾ ਦੀ ਇਸ ਫਲ ਲੈਬ ਤੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ ਸਕੁਐਸ਼ ਸਪਲਾਈ ਕੀਤੇ ਜਾਂਦੇ ਹਨ।
ਸਹਾਇਕ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਡਾ. ਸੰਦੀਪ ਗਰੇਵਾਲ  ਨੇ ਦੱਸਿਆ ਨੇ ਕਿਹਾ ਕਿ ਨੌਜਵਾਨਾਂ, ਵਿਦਿਆਰਥੀਆਂ ਅਤੇ ਪੇਂਡੂ ਸੁਆਣੀਆਂ ਨੂੰ ਫਲ੍ਹਾ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਅਤੇ ਸਾਂਭ ਸੰਭਾਲ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਜਿਸ ਵਿੱਚ ਵੱਖ ਵੱਖ ਫਲਾਂ ਤੋਂ ਜੂਸ, ਜੈਮ, ਚਟਣੀਆਂ ਤੇ ਅਚਾਰ ਆਦਿ ਤਿਆਰ ਕਰਨ ਸਬੰਧੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਉਕਤ ਫਲ਼ ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦਾ ਕੈਮੀਕਲ ਜਿਸ ਨਾਲ ਸਿਹਤ ਨੂੰ ਨੁਕਸਾਨ ਹੋਵੇ, ਨਹੀਂ ਵਰਤਿਆ ਜਾਂਦਾ।