Fwd: ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ

'ਰਾਸ਼ਟਰੀ ਦਸਤ ਰੋਕੂ ਅਭਿਆਨ' ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ

ਡਾਇਰੀਆ ਦੀ ਰੋਕਥਾਮ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਪੋਸਟਰ ਰਿਲੀਜ਼

ਨਵਾਂਸ਼ਹਿਰ, 25 ਜੂਨ :-    ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ . ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼, ਸ਼ਹੀਦ ਭਗਤ ਸਿੰਘ ਨਗਰ ਵਿਖੇ 'ਰਾਸ਼ਟਰੀ ਦਸਤ ਰੋਕੂ ਅਭਿਆਨ" ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਇਸ ਅਭਿਆਨ ਦੇ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

            ਇਸ ਮੌਕੇ ਡਿਪਟੀ ਕਮਿਸ਼ਨਰ . ਨਵਜੋਤ ਪਾਲ ਸਿੰਘ ਰੰਧਾਵਾ ਨੇ 'ਰਾਸ਼ਟਰੀ ਦਸਤ ਰੋਕੂ ਅਭਿਆਨ" ਨੂੰ ਲੈ ਕੇ ਜ਼ਿਲ੍ਹਾ ਸਿਹਤ ਵਿਭਾਗ ਸਮੇਤ ਸਿੱਖਿਆ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਨਗਰ ਕੌਂਸਲ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

            ਡਿਪਟੀ ਕਮਿਸ਼ਨਰ ਨੇ 'ਰਾਸ਼ਟਰੀ ਦਸਤ ਰੋਕੂ ਅਭਿਆਨ" ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਸਮੇਤ ਸਾਰੇ ਭਾਈਵਾਲ ਵਿਭਾਗਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਸ਼ਟਰੀ ਦਸਤ ਰੋਕੂ ਅਭਿਆਨ ਨੂੰ 1 ਜੁਲਾਈ, 2024 ਤੋਂ 31 ਅਗਸਤ, 2024 ਤੱਕ ਚੱਲਣ ਵਾਲੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਐਕਟੀਵਿਟੀ ਵਾਈਜ ਮਾਈਕ੍ਰੋਪਲਾਨ, ਸੰਚਾਰ ਰਣਨੀਤੀ ਅਤੇ ਇਕ ਮਜ਼ਬੂਤ ਨਿਗਰਾਨੀ ਪ੍ਰਬੰਧਨ ਤਿਆਰ ਕੀਤਾ ਜਾਵੇ ਤਾਂ ਜੋ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਅਭਿਆਨ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਸਾਰੇ ਭਾਈਵਾਲ ਵਿਭਾਗਾਂ ਦੀ ਸਮਰੱਥਾ ਨਿਰਮਾਣ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਦਸਤ ਰੋਕੂ ਅਭਿਆਨ ਲਈ ਲੋੜੀਂਦੀ ਮੈਡੀਕਲ ਸਪਲਾਈ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਜਲ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੀਣ ਵਾਲੇ ਸਾਫ ਪਾਣੀ ਅਤੇ ਬਿਹਤਰ ਸਵੱਛਤਾ ਪ੍ਰਦਾਨ ਕਰਨ ਲਈ ਗੁਣਵੱਤਾ ਨਿਯੰਤਰਣ ਉਪਾਵਾਂ ਅਤੇ ਟਿਕਾਊ ਅਭਿਆਸਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਦੇ ਹੋਏ  ਵਿਦਿਅਕ ਸੰਸਥਾਵਾਂ ਵਿਚ ਪੀਣ ਵਾਲੇ ਸਾਫ ਪਾਣੀ ਨੂੰ ਮੁਹੱਈਆ ਕਰਵਾਉਣ ਸਮੇਤ ਲੋੜੀਂਦੀਆਂ ਸਵੱਛਤਾ ਸਹੂਲਤਾਂ ਦੇ ਨਾਲ-ਨਾਲ ਸਿਹਤ ਸਿੱਖਿਆ ਰਾਹੀਂ ਬੱਚਿਆਂ ਵਿੱਚ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਹਿਲਾ ਤੇ ਬਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਬਾੜੀ ਕੇਂਦਰਾਂ ਵਿਚ .ਆਰ.ਟੀ. ਕਾਰਨਰਾਂ ਲਈ .ਆਰ.ਐੱਸ. ਅਤੇ ਜ਼ਿੰਕ ਦੀ ਸਪਲਾਈ ਲਈ ਸਿਹਤ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੰਦੂਆਂ 'ਤੇ ਧਿਆਨ ਕੇਂਦਰਿਤ ਕਰਨ ਦਾ ਉਦੇਸ਼ ਦਸਤ ਦੇ ਪ੍ਰਬੰਧਨ ਅਤੇ ਰੋਕਥਾਮ ਲਈ ਇੱਕ ਸੰਪੂਰਨ ਪਹੁੰਚ ਬਣਾਉਣਾ ਹੈ ਤਾਂ ਜੋ ਬਾਲ ਮੌਤ ਦਰ ਨੂੰ ਘਟਾਉਣ ਸਮੇਤ ਸਮੁੱਚੀ ਜਨਤਕ ਸਿਹਤ ਵਿੱਚ ਹੋਰ ਸੁਧਾਰ ਲਿਆਉਣ ਵਿਚ ਮਦਦ ਮਿਲ ਸਕੇ।

            ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਹ ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1 ਜੁਲਾਈ ਤੋਂ 31 ਅਗਸਤ, 2024 ਤੱਕ 'ਰਾਸ਼ਟਰੀ ਦਸਤ ਰੋਕੂ ਅਭਿਆਨ' ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ ਹੈ। ਇਸ ਦਸਤ ਰੋਕੂ ਅਭਿਆਨ ਦਾ ਸਲੋਗਨ "ਡਾਇਰੀਆ ਦੀ ਰੋਕਥਾਮ, ਸਾਫ-ਸਫਾਈ ਅਤੇ .ਆਰ.ਐੱਸ. ਨਾਲ ਰੱਖੋ ਆਪਣਾ ਧਿਆਨ" ਹੈ।

            ਡਾ. ਜਸਪ੍ਰੀਤ ਕੌਰ ਨੇ ਮੀਟਿੰਗ ਵਿੱਚ ਦੱਸਿਆ ਕਿ ਦਸਤ ਦੇਸ਼ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਾਡੇ ਦੇਸ਼ ਵਿਚ ਹਰ ਸਾਲ ਲੱਖਾਂ ਬੱਚਿਆਂ ਦੀ ਦਸਤ ਕਾਰਨ ਮੌਤ ਹੋ ਜਾਂਦੀ ਹੈ। ਇਹ ਵੀ ਵੇਖਿਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਸਾਲ ਵਿਚ ਘੱਟੋ ਘੱਟ 2-3 ਵਾਰ ਦਸਤ ਤੋਂ ਪੀੜਤ ਦੀ ਸੰਭਾਵਨਾ ਹੁੰਦੀ ਹੈ। ਅਸੀਂ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਜਾਗਰੂਕਤਾ ਫੈਲਾ ਕੇ ਦਸਤ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾ ਸਕਦੇ ਹਾਂ।

            ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਦਸਤ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਦਸਤ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ, ਸਾਬਣ ਨਾਲ ਚੰਗੀ ਤਰ੍ਹਾਂ ਨਾਲ ਹੱਥ ਧੋਣ, ਛੋਟੇ ਬੱਚਿਆਂ ਨੂੰ ਘੱਟੋ-ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪਿਲਾਉਣ ਅਤੇ ਪੂਰਕ ਖੁਰਾਕ ਦੇਣ, ਨਿੱਜੀ ਸਵੱਛਤਾ 'ਤੇ ਧਿਆਨ ਕੇਂਦਰਿਤ ਕਰਨ, ਸੰਕਰਮਣ ਦੀ ਰੋਕਥਾਮ ਬਾਰੇ ਸਿਹਤ ਸਿੱਖਿਆ ਦੇਣ ਅਤੇ ਟੀਕਾਕਰਨ ਦੀ ਮਹੱਤਤਾ ਸਮੇਤ ਲੋੜੀਂਦਾ ਪੌਸ਼ਟਿਕ ਆਹਾਰ ਲੈਣ ਬਾਰੇ ਜਾਗਰੂਕ ਕੀਤਾ ਜਾਵੇਗਾ।

            ਡਾ. ਕਮਲ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਮੁਹਿੰਮ ਦੌਰਾਨ ਸਪੈਸ਼ਲ ਜ਼ਿੰਕ ਅਤੇ .ਆਰ.ਐਸ. ਕਾਰਨਰ ਵੀ ਸਥਾਪਿਤ ਕੀਤੇ ਜਾਣਗੇ ਅਤੇ ਸਮੂਹ ਸਟਾਫ ਨੂੰ ਇਸ ਸਬੰਧੀ ਟਰੇਂਡ ਵੀ ਕੀਤਾ ਜਾਵੇ ਤਾਂ ਕਿ ਦਸਤਾਂ ਦੌਰਾਨ ਉਹ ਬੱਚਿਆਂ ਦੀ ਸਹੀ ਦੇਖਭਾਲ ਕਰ ਸਕਣ।

            ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ 0 ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ 2-2 .ਆਰ.ਐਸ. ਦੇ ਪੈਕਟ ਅਤੇ 14-14 ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਤਾਂ ਜੋ ਲੋੜ ਪੈਣ 'ਤੇ ਬੱਚੇ ਨੂੰ ਘਰ ਵਿੱਚ ਹੀ ਮੁੱਢਲੀ ਮੈਡੀਕਲ ਸਹਾਇਤਾ ਜਾ ਸਕੇ। ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਬਰਸਾਤੀ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਪੀਣ ਅਤੇ ਹੱਥਾਂ ਨੂੰ ਹਮੇਸ਼ਾ ਸਾਫ ਰੱਖਣ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਜੇਕਰ ਬੱਚਾ ਇੱਕ ਦਿਨ ਵਿੱਚ 3 ਵਾਰ ਤੋਂ ਜ਼ਿਆਦਾ ਪਤਲਾ ਦਸਤ ਕਰੇ ਤਾਂ ਡਾਕਟਰੀ ਸਹਾਇਤਾ ਮਿਲਣ ਤੋਂ ਪਹਿਲਾਂ ਬੱਚੇ ਨੂੰ ਤੁਰੰਤ .ਆਰ.ਐਸ ਦਾ ਘੋਲ ਦੇਣ ਦੀ ਮਹੱਤਤਾ ਬਾਰੇ ਦੱਸਿਆ ਜਾਵੇਗਾ।

            ਮੀਟਿੰਗ ਦੇ ਅੰਤ ਵਿੱਚ ਡਾਇਰੀਆ ਦੀ ਰੋਕਥਾਮ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਗੁਰਬਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਵਾ, ਸਰਵੀਲੈਂਸ ਮੈਡੀਕਲ ਅਫਸਰ ਡਾ ਗਗਨ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਗੁਰਿੰਦਰਜੀਤ ਸਿੰਘ, ਡਾ. ਰਵਿੰਦਰ ਸਿੰਘ, ਡਾ. ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸ਼ਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।