Fwd: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ: ਮੁੱਖ ਖੇਤੀਬਾੜੀ ਅਫ਼ਸਰ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ: ਮੁੱਖ ਖੇਤੀਬਾੜੀ ਅਫ਼ਸਰ

 ਨਵਾਂਸ਼ਹਿਰ, 11 ਜੂਨ :-   ਪੰਜਾਬ ਸਰਕਾਰ ਵਲੋਂ ਚਲਾਏ ਗਏ ਪਾਣੀ ਬਚਾਓ ਪੰਜਾਬ ਬਚਾਓ ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ .ਦਪਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ੳਤਸ਼ਾਹਿਤ ਕਰਨ ਲਈ ਪਿਛਲੇ ਸਾਲ ਦੇ ਤਰਜ਼ ਤੇ ਇਸ ਸਾਲ ਵੀ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਨਮਾਨ ਰਾਸ਼ੀ ਵਿਭਾਗ ਦੇ ਪੋਰਟਲ  https://agrimachinerypb.com ਰਾਹੀਂ ਮੁਹੱਈਆ ਕਰਵਾਈ ਜਾਵੇਗੀ।

            ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜ਼ਾਈ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਰਹੇ ਹਨ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕਾਂ ਵਿੱਚ ਸੰਪਰਕ ਕਰਕੇ ਆਪਣੇ ਆਪ ਨੂੰ ਪੋਰਟਲ ਤੇ ਰਜਿਸਟਰ ਜ਼ਰੂਰ ਕਰਵਾਉਣ, ਜਿਸ ਨਾਲ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਸਕੇ।ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 113 ਕਿਸਾਨਾਂ ਵਲੋਂ 681.5 ਏਕੜ ਦੇ ਰਕਬੇ ਵਿੱਚ ਸਫਲਤਾ ਪੂਰਵਕ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾਇਆ ਗਿਆ ਅਤੇ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 11,82,915 ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਪੋਰਟਲ ਰਾਹੀਂ ਉਨ੍ਹਾਂ ਦੇ ਖਾਤੀਆਂ ਵਿੱਚ ਮੁਹੱਈਆ ਕਰਵਾਈ ਗਈ।ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਅਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਨ।