ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਦੇ ਮਸਲੇ ਉੱਤੇ ਲਾਪਰਵਾਹੀ ਵਰਤਣ ਵਾਲਾ ਕਲਰਕ ਮੁਅਤਲ

ਅੰਮ੍ਰਿਤਸਰ 31 ਜੁਲਾਈ  -- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਬੀਤੇ ਕੱਲ ਕੀਤੀ ਗਈ ਸਿਫਾਰਸ਼ ਉੱਤੇ ਕਾਰਵਾਈ ਕਰਦੇ ਹੋਏ ਡਾਇਰੈਕਟਰ ਸਥਾਨਕ ਸਰਕਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੇ ਮੁੱਦੇ ਉੱਤੇ ਲਾਪਰਵਾਹੀ ਵਰਤਣ ਵਾਲੇ ਰਈਆ ਦੇ ਕਲਰਕ ਸ੍ਰੀ ਓਂਕਾਰ ਸਿੰਘ ਨੂੰ ਮੁਅਤਲ ਕਰ ਦਿੱਤਾ ਹੈ । ਦੱਸਣ ਯੋਗ ਹੈ ਕਿ ਕੱਲ ਹੀ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਉਕਤ ਕਲਰਕ ਵੱਲੋਂ ਵੋਟਰ ਰਜਿਸਟਰੇਸ਼ਨ ਦੇ ਮਾਮਲੇ ਵਿੱਚ ਕੀਤੀ ਜਾ ਕੀਤੀ ਜਾ ਰਹੀ ਲਾਪਰਵਾਹੀ ਦਾ ਹਵਾਲਾ ਦਿੰਦੇ ਹੋਏ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਪੱਤਰ ਲਿਖ ਕੇ ਉਸ ਦੀ ਕੁਤਾਹੀ ਪ੍ਰਤੀ ਜਾਣੂ ਕਰਵਾਇਆ ਸੀ।  ਅੱਜ ਡਾਇਰੈਕਟਰ ਸਥਾਨਕ ਸਰਕਾਰਾਂ ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਤੁਰੰਤ ਪ੍ਰਭਾਵ ਨਾਲ ਸ੍ਰੀ ਉਂਕਾਰ ਸਿੰਘ ਨੂੰ ਮੁਅਤਲ ਕਰਕੇ ਕਾਰਜ ਸਾਧਕ ਅਫਸਰ ਰਈਆ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਬਾਬਤ ਨਗਰ ਕੌਂਸਲ ਵਿੱਤ ਮਤਾ ਪਾਸ ਕਰਨ।

ਭਾਸ਼ਾ ਵਿਭਾਗ, ਅੰਮ੍ਰਿਤਸਰ ਵੱਲੋਂ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਯਾਦਗਾਰੀ ਹੋ ਨਿੱਬੜਿਆ

 ਕਵੀ ਦਰਬਾਰ ਕਵੀਆਂ ਦੇ ਮੇਲੇ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ

 ਅੰਮ੍ਰਿਤਸਰ, 31 ਜੁਲਾਈ ---ਮੁੱਖ ਮੰਤਰੀਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈਭਾਸ਼ਾ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਸ਼ਾ ਵਿਭਾਗ ਪੰਜਾਬਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ ਦੀ ਨਿਗਰਾਨੀ ਹੇਠ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋਅੰਮ੍ਰਿਤਸਰ ਦੇ ਜ਼ਿਲਾ ਰੁਜ਼ਗਾਰ ਅਫਸਰ ਨਰੇਸ਼ ਕੁਮਾਰ ਦੇ ਵਿਸ਼ੇਸ਼ ਸਹਿਯੋਗ ਨਾਲ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਵੀ ਦਰਬਾਰ  ਕਰਵਾਇਆ ਗਿਆਜਿਸ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਨਾਮੀ ਕਵੀਆਂ ਨੇ ਭਾਗ ਲਿਆ।  ਇਸ ਸਮਾਰੋਹ ਵਿੱਚ ਰੁਜ਼ਗਾਰ ਵਿਭਾਗ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏਜਦੋਂ ਕਿ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨਰੇਸ਼ ਕੁਮਾਰ,  ਜ਼ਿਲ੍ਹਾ ਰੁਜ਼ਗਾਰ ਅਫ਼ਸਰ ਤਰਨਤਾਰਨ ਵਿਕਰਮਜੀਤ ਸਿੰਘ ਅਤੇ ਸਾਬਕਾ ਜ਼ਿਲਾ ਸਿੱਖਿਆ ਅਫਸਰ ਤੇ ਨਾਮੀ ਕਵੀ ਹਰਪਾਲ ਸਿੰਘ ਸੰਧਾਵਾਲੀਆ (ਸਟੇਟ ਐਵਾਰਡੀ) ਮਹਿਮਾਨ-ਏ-ਖ਼ਾਸ ਤੇ ਵਿਸ਼ੇਸ਼ ਮਹਿਮਾਨਾਂ  ਦੇ ਰੂਪ ਵਿੱਚ ਹਾਜ਼ਰ ਹੋਏ। ਉੱਘੇ ਸਮਾਜ ਸੇਵੀ ਤੇ ਸਿੱਖਿਆ ਸ਼ਾਸਤਰੀ ਭੁਪਿੰਦਰ ਸਿੰਘ ਸੰਧੂ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਜ਼ਿਲ੍ਹਾ ਪੱਧਰ ਦੇ ਹੋਣ ਵਾਲੇ ਕਵੀ ਦਰਬਾਰ ਨੂੰ ਨੌਜਵਾਨ ਵਿਦਿਆਰਥੀਆਂ ਲਈ ਲਾਹੇਵੰਦ ਦੱਸਿਆ।  ਇਸ ਕਵੀ ਦਰਬਾਰ ਵਿੱਚ ਪੰਜਾਬੀ ਦੇ ਨਾਮੀ ਗਾਇਕ ਅਨੋਖ ਸਿੰਘ 'ਔਜਲਾ ਬਰਦਰਜ਼', ਸੂਫ਼ੀ ਗਾਇਕਾ ਰਾਜਵੀਰ ਜੰਨਤਉੱਚੀ ਸੁਰ ਦੇ ਗਾਇਕ ਪਰਵਿੰਦਰ ਸਿੰਘ ਮੂਧਲ ਅਤੇ ਗੀਤਕਾਰ ਤੇ ਗਾਇਕ ਸੁਖਵੰਤ ਚੇਤਨਪੁਰੀ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਸਮਾਰੋਹ ਵਿੱਚ ਨਾਮੀ ਸ਼ਾਇਰਾਂ ਨੇ ਆਪਣੀਆਂ ਕਾਵਿਕ ਰਚਨਾਵਾਂ ਪੇਸ਼ ਕੀਤੀਆਂਜਿੰਨ੍ਹਾਂ 'ਚ ਜਗਤਾਰ ਸਿੰਘ ਗਿੱਲਡਾ. ਮੋਹਨ ਸਿੰਘ ਬੇਗੋਵਾਲਜਸਵੰਤ ਧਾਪਸਰਬਜੀਤ ਸੰਧੂਹਰਮੀਤ ਆਰਟਿਸਟਸੁਖਵੰਤ ਚੇਤਨਪੁਰੀਰਮਨਦੀਪ ਸਿੰਘ ਦੀਪਸਿਮਰਤ ਗਗਨਜਤਿੰਦਰ ਕੌਰਮਨਦੀਪ ਹੈਪੀ ਜੋਸਨਜਸਵੀਰ ਕੌਰਰਿਤੂ ਵਰਮਾਡਾ. ਨਵਤੇਜ ਸਿੰਘ ਬੇਦੀਕੁਲਦੀਪ ਸਿੰਘ ਦਰਾਜਕੇਨਿਰਮਲ ਕੌਰ ਕੋਟਲਾਬਲਵਿੰਦਰ ਕੌਰ ਪੰਧੇਰਮਨਿੰਦਰਜੀਤ ਕੌਰ ਬਾਠਡਾ. ਗਗਨਗੁਰਦੀਪ ਸਿੰਘ ਔਲਖਅਜੀਤ ਸਿੰਘ ਨਬੀਪੁਰੀਰਾਜਬੀਰ ਕੌਰ 'ਬੀਰਗਰੇਵਾਲਸਰਬਜੀਤ ਸਿੰਘ ਸੰਧੂਭੁਪਿੰਦਰ ਸਿੰਘ ਸੰਧੂਧਰਵਿੰਦਰ ਔਲਖਮਨਦੀਪ ਬੋਪਾਰਾਏਪਰਵੀਨ ਸਿੱਧੂਹਰਜੀਤ ਸਿੰਘ ਸੰਧੂਬਲਜਿੰਦਰ ਮਾਂਗਟਡਾ. ਨਿਰਮਲ ਜੋਸਨ ਸਟੇਟ ਐਵਾਰਡੀਗੁਰਜੀਤ ਅਜਨਾਲਾਕੰਵਲਪ੍ਰੀਤ ਕੌਰ ਥਿੰਦਗੁਰਬਾਜ ਛੀਨਾਬਲਵਿੰਦਰ ਕੌਰ ਪੰਧੇਰਅਕਾਸ਼ਦੀਪ ਸਿੰਘਗੁਰਸ਼ਰਨਜੀਤ ਔਲਖਸਤਿੰਦਰ ਕੌਰਜਗਨਨਾਥ ਨਿਮਾਣਾਜੋਬਨਰੂਪ ਛੀਨਾਡਾ. ਰੀਵਾ ਦਰਿਆਸਤਿੰਦਰ ਸਿੰਘ ਓਠੀਸੁਖਬੀਰ ਖੁਰਮਾਣੀਆਂਪ੍ਰਿੰਸੀਪਲ ਮੰਗਲ ਸਿੰਘਜਸਬੀਰ ਸਿੰਘ ਝਬਾਲਪ੍ਰਿੰਸੀਪਲ ਗਿਆਨ ਸਿੰਘ ਘਈਰੀਨਾ ਹੰਸਸੁਖਦੇਵ ਸਿੰਘਵਿਪਨ ਗਿੱਲਕਮਲ ਗਿੱਲਡਾ. ਵਿਕਰਮਜੀਤ ਸਿੰਘਜਸਵਿੰਦਰ ਕੌਰਰਾਜਨ ਸਿੰਘ ਮਾਨਸਿਮਰਤ ਗਗਨਜਤਿੰਦਰ ਕੌਰਮਨਦੀਪ ਹੈਪੀ ਜੋਸਨਜਸਬੀਰ ਕੌਰਡਾ. ਨਵਤੇਜ ਸਿੰਘ ਬੇਦੀਗੁਰਸ਼ਰਨ ਕੌਰ ਗਰੋਵਰਸੰਦੀਪ ਬੋਪਾਰਾਏਹਰਜੀਤ ਸਿੰਘ ਰੁਜ਼ਗਾਰ ਬਿਊਰੋਸਤਿੰਦਰਜੀਤ ਕੌਰਗਾਇਕ ਰਾਜ ਚੋਗਾਵਾਂਮੈਡਮ ਰਜਨੀ ਆਦਿ ਨੇ ਸ਼ਾਮਿਲ ਹੋ ਕੇ ਸਮਾਜ ਵਿੱਚ ਉਸਾਰੂ ਕਿਰਤ ਦੇ ਅਮਲ ਰਾਹੀਂ ਆਪਣੇ ਦੇਸ਼ ਨੂੰ ਵਧੀਆ ਤੇ ਖ਼ੁਸ਼ਹਾਲ ਬਣਾਉਣ ਦੀ ਪ੍ਰੇਰਨਾ ਦਿੱਤੀ ।  ਇਸ ਸਮਾਰੋਹ ਦੀ ਇਹ ਖ਼ਾਸੀਅਤ ਰਹੀ ਹੈ ਕਿ ਕਵੀ ਦਰਬਾਰ ਕਵੀਆਂ ਦੇ ਮੇਲੇ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਨਜ਼ਮਾਂ ਪੇਸ਼ ਕਰਦੇ ਸਮੇਂ ਕਵੀਆਂ ਵਿੱਚ ਵੀ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਸੀ। ਇਸ ਪੱਖੋਂ ਭਾਸ਼ਾ ਵਿਭਾਗ ਅਤੇ ਸਥਾਨਕ ਕਾਲਜ ਦੇ ਪ੍ਰਬੰਧਕ ਹਾਜ਼ਰ ਸਰੋਤਿਆਂ ਵਿੱਚ ਸ਼ੋਭਾ ਦੇ ਪਾਤਰ ਬਣ ਰਹੇ ਸਨ। ਸਮਾਗਮ ਦੇ ਅੰਤ ਵਿੱਚ ਡਾ. ਪਰਮਜੀਤ ਸਿੰਘ ਕਲਸੀਜ਼ਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਵੱਲੋਂ ਸਮਾਰੋਹ ਦੇ ਮੁੱਖ ਮਹਿਮਾਨਵਿਸ਼ੇਸ਼ ਮਹਿਮਾਨਾਂਪ੍ਰਧਾਨਗੀ ਮੰਡਲਕਾਵਿ-ਸਿਰਜਣਾ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਹਾਜ਼ਰ ਕਵੀਆਂ/ਸਾਹਿਤਕਾਰਾਂ ਨੂੰ ਸਨਮਾਨ-ਪੱਤਰਸਨਮਾਨ-ਚਿੰਨ੍ਹ ਤੇ ਲੋਈਆਂ ਨਾਲ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਰਾਜਬੀਰ ਕੌਰ 'ਬੀਰਗਰੇਵਾਲ ਅਤੇ ਧਰਮਿੰਦਰ ਔਲਖ ਵੱਲੋਂ ਬਾਖ਼ੂਬ ਨਿਭਾਈ।

ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ਦਾ ਬੱਸ ਅੱਡੇ ਵਿਖੇ ਕੀਤਾ ਉਦਘਾਟਨ

10 ਰੁਪਏ ਵਿੱਚ ਮਿਲੇਗਾ ਪੌਸ਼ਟਿਕ ਖਾਣਾ

ਅੰਮ੍ਰਿਤਸਰ, 31 ਜੁਲਾਈ  -ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਰੈਡ ਕਰਾਸ ਦੀ ਅਗਵਾਈ ਹੇਠ ਈ ਐਮ ਸੀ ਹਸਪਤਾਲ ਅੰਮ੍ਰਿਤਸਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਬੱਸ ਸਟੈਂਡ ਦੀ ਪਾਰਕਿੰਗ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿਚ ਦੁਪਿਹਰ ਦਾ ਖਾਣਾ ਦੇਣ ਲਈ ਸਾਂਝੀ ਰਸੋਈ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦਾ ਧੰਨਵਾਦ ਕਰਦੇ ਸ੍ਰੀ ਥੋਰੀ ਨੇ ਕਿਹਾ ਕਿ ਇੰਨਾਂ ਲੋਕਾਂ ਦੀ ਮਦਦ ਨਾਲ ਰੈਡ ਕਰਾਸ ਹੁਣ  ਰਾਹਗੀਰਾਂਕਿਰਤੀਆਂ ਅਤੇ ਹੋਰ ਲੋੜਵੰਦਾਂ ਨੂੰ 10 ਰੁਪਏ ਵਿਚ ਸਾਫ-ਸੁਥਰਾ ਤੇ ਪੌਸ਼ਟਿਕ ਭੋਜਨਾ ਮਹੁੱਈਆ ਕਰਵਾਏਗਾਜਿਸ ਵਿਚ ਦਾਲਸਬਜੀਚੌਲ ਤੇ ਰੋਟੀ ਆਦਿ ਸ਼ਾਮਿਲ ਹੋਣਗੇ ।  ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਹਸਪਤਾਲ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਵੀ ਸਾਂਝੀ ਰਸੋਈ ਦਾ ਸਸਤਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਜਿੱਥੇ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਲੰਗਰ 24 ਘੰਟੇ ਚੱਲ ਰਿਹਾ ਹੈਉੱਥੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਤੇ ਲੋੜਵੰਦ ਲੋਕਾਂ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਨਾ ਮਾਤਰ ਦਰਾਂ ਉੱਤੇ ਪੌਸ਼ਟਿਕ ਭੋਜਨ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਿੱਚ ਸ਼ਹਿਰ ਦੀਆਂ ਨਾਮੀ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦਾ ਵੱਡਾ ਯੋਗਦਾਨ ਹੈ। ਉਨਾਂ ਇਸ ਮੌਕੇ ਈਐਮਸੀ ਹਸਪਤਾਲ ਦੇ ਡਾਕਟਰ ਪਵਨ ਅਰੋੜਾ ਅਤੇ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਰੈਡ ਕ੍ਰਾਸ ਤੇ ਕਾਰਜਕਾਰੀ ਸੈਕਟਰੀ ਸ੍ਰੀ ਸੈਮਸਨ ਮਸੀਹਬਾਬਾ ਦੀਪ ਸਿੰਘ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਅਹੁਦੇਦਾਰ ਫੁਲਵਿੰਦਰ ਸਿੰਘਮਨਜਿੰਦਰ ਸਿੰਘ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

Fwd: Punjabi and Hindi PN---ਤਿੰਨ ਰੋਜ਼ਾ 32ਵੀਂ ਰੀਜਨਲ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਧੂਮ-ਧੜੱਕੇ ਨਾਲ ਸੰਪੰਨ

ਤਿੰਨ ਰੋਜ਼ਾ 32ਵੀਂ ਰੀਜਨਲ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਧੂਮ-ਧੜੱਕੇ ਨਾਲ ਸੰਪੰਨ
-ਪੰਜਾਬ ਕਲੱਸਟਰ ਦੋ ਟੀਮ ਨੇ ਜਿੱਤੀ ਓਵਰਆਲ ਟਰਾਫੀ ਅਤੇ ਹਿਮਾਚਲ ਪ੍ਰਦੇਸ਼ ਕਲੱਸਟਰ ਦੀ ਟੀਮ ਰਹੀ ਰਨਰ ਅੱਪ
ਹੁਸ਼ਿਆਰਪੁਰ, 31 ਜੁਲਾਈ:ਨਵੋਦਿਆ ਵਿਦਿਆਲਿਆ ਸਮਿਤੀ ਰੀਜਨਲ ਦਫ਼ਤਰ ਚੰਡੀਗੜ੍ਹ ਦੀ ਰਹਿਨੁਮਾਈ ਵਿਚ ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਐਥਲੀਟਾਂ ਦੀ ਤਿੰਨ ਰੋਜ਼ਾ 32ਵੀਂ ਰੀਜਨਲ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਪੀ.ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਧੂਮਧਾਮ ਨਾਲ ਸੰਪੰਨ ਹੋ ਗਈ।
ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਪੰਜਾਬ ਕਲੱਸਟਰ ਦੋ ਟੀਮ ਨੇ ਓਵਰਆਲ ਟਰਾਫੀ ਜਿੱਤੀ ਅਤੇ ਹਿਮਾਚਲ ਪ੍ਰਦੇਸ਼ ਕਲੱਸਟਰ ਦੀ ਟੀਮ ਰਨਰ ਅੱਪ ਰਹੀ। ਓਪਨ ਕਰਾਸ ਕੰਟਰੀ ਦੌੜ ਵਿਚ ਲੜਕੇ ਅਤੇ ਲੜਕੀਆਂ ਦੀਆਂ ਪੰਜਾਬ ਕਲੱਸਟਰ ਦੋ ਦੀਆਂ ਟੀਮਾਂ ਓਵਰਆਲ ਜੇਤੂ ਰਹੀਆਂ, 14 ਸਾਲ ਵਰਗ ਦੇ ਫਿਆਜ਼ ਅਹਿਮਦ (ਬਾਰਾਮੂਲਾ) , ਤਲਹਾ ਸਰਵੀਦ (ਅਨੰਤਨਾਗ), ਸ਼ਗੁਨ ਰਾਣਾ (ਊਨਾ), 17 ਸਾਲ ਵਰਗ ਦੇ ਵੰਸ਼ ਮੰਗਿਆਲ (ਕਠੂਆ), ਮਨਸਵੀ (ਹੁਸ਼ਿਆਰਪੁਰ), 19 ਸਾਲ ਵਰਗ ਦੇ ਲੁਬੇਦ ਬਸ਼ੀਰ (ਬਾਰਾਮੂਲ਼ਾ), ਪਵਨਦੀਪ ਕੌਰ (ਹੁਸ਼ਿਆਰਪੁਰ) ਬੈਸਟ ਐਥਲੀਟ ਦਾ ਖਿਤਾਬ ਜਿੱਤਣ ਵਿਚ ਕਾਮਯਾਬ ਰਹੇ। ਆਏ ਹੋਏ ਮਹਿਮਾਨਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਦੌਰਾਨ ਸੰਗੀਤ ਅਧਿਆਪਕ ਭਾਰਤ ਜਸਰੋਟੀਆ ਦੇ ਸਿਖਾਏ ਵਿਦਿਆਰਥੀਆਂ ਨੇ ਸਵਾਗਤੀ ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਸੱਭਿਆਚਾਰਕ ਰੰਗ ਵਿੱਚ ਰੰਗ ਦਿੱਤਾ।
  ਪ੍ਰਿੰਸੀਪਲ ਰੰਜੂ ਦੁੱਗਲ ਨੇ ਇਸ ਮੀਟ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸਟਾਫ ਮੈਂਬਰਾਂ, ਸਕੂਲ ਦੇ ਵਿਦਿਆਰਥੀਆਂ, ਸਰਕਾਰੀ ਹਸਪਤਾਲ ਹਾਰਟਾ ਬਡਲਾ ਦੀ ਮੈਡੀਕਲ ਟੀਮ, ਕੋਚ ਸਾਹਿਬਾਨ, ਖਿਡਾਰੀਆਂ ਦੀਆਂ ਟੀਮਾਂ ਲੈ ਕੇ ਆਏ ਸਾਰੇ ਅਧਿਆਪਕਾਂ ਅਤੇ ਇਸ ਮੀਟ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਧੰਨਵਾਦ ਕੀਤਾ। ਸੀਨੀਅਰ ਅਧਿਆਪਕ ਸੰਜੀਵ ਕੁਮਾਰ ਨੇ ਇਸ ਮੀਟ ਦੇ ਨਿਰਵਿਘਨ ਸੰਪੰਨ ਹੋਣ ਤੇ ਸਾਰਿਆਂ ਨੂੰ ਵਧਾਈ ਦਿੱਤੀ।
  ਇਸ ਮੌਕੇ ਸਰਪੰਚ ਗ੍ਰਾਮ ਪੰਚਾਇਤ ਫਲਾਹੀ ਸੁਰਜੀਤ ਲਾਲ, ਜਸਵਿੰਦਰ ਸਿੰਘ ਥਿਆੜਾ, ਰਜਨੀ ਪਠਾਨੀਆਂ,  ਚੰਚਲ ਸਿੰਘ, ਰਕੇਸ਼ ਸੋਨੀ , ਦਿਨੇਸ਼ ਸ਼ਰਮਾ, ਸੋਨਿਕਾ ਵਸ਼ਿਸ਼ਟ , ਸੁਸ਼ਮਾ ਸੁਮਨ , ਸ਼ਿਲਪਾ ਰਾਣੀ, ਦੀਪਿਕਾ ਸ਼ਰਮਾ, ਰਕੇਸ਼ ਸੋਨੀ,  ਸੀਤਾ ਰਾਮ ਬਾਂਸਲ, ਗਣੇਸ਼ ਕੁਮਾਰ, ਸੰਦੀਪ ਸ਼ਰਮਾ, ਉਮੇਸ਼ ਭਾਰਦਵਾਜ, ਭਾਰਤ ਜਸਰੋਟੀਆ, ਸੁਰਿੰਦਰ ਕੁਮਾਰ, ਰਜਿੰਦਰ ਸਿੰਘ ਗਿਆਨੀ, ਸੁਰਿੰਦਰ ਸਿੰਘ, ਗੀਤਿਕਾ ਸ਼ਰਮਾ, ਗਣੇਸ਼ ਕੁਮਾਰ, ਸੁਸ਼ਮਾ ਭਾਟੀ, ਸੰਤੋਸ਼ ਯਾਦਵ, ਮੁਹੰਮਦ ਯਕੀ, ਹੇਮ ਰਾਜ, ਪ੍ਰੇਮ ਲਤਾ, ਅਰੁਨਾ ਸ਼ਰਮਾ, ਗੁਰਮੀਤ ਕੌਰ, ਪੁਨੀਤ ਕੁਮਾਰ, ਧਰੁਵ ਚੌਹਾਨ, ਅੰਕੁਰ ਅਤੇ ਮਨੂੰ ਮੌਜੂਦ ਸਨ।

Fwd: ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਅਗਸਤ ਤੋਂ

ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਅਗਸਤ ਤੋਂ
ਹੁਸ਼ਿਆਰਪੁਰ, 31 ਜੁਲਾਈ :   ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ 8 ਅਗਸਤ 2024 ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 2 ਅਗਸਤ 2024 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵੱਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇੇਰੇ ਜਾਣਕਾਰੀ ਲਈ ਫੋਲ ਨੰਬਰ 01882-220025  ਅਤੇ 98722-77136 'ਤੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Fwd: Punjabi and Hindi PN---ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਕੋਰਟ ਕੰਪਲੈਕਸ ’ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਕੋਰਟ ਕੰਪਲੈਕਸ 'ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 31 ਜੁਲਾਈ :ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਭਰ ਵਿਚ 1 ਜੁਲਾਈ ਤੋਂ 30 ਸਤੰਬਰ ਤੱਕ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿਚ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਨਵੇਂ ਜ਼ਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਰਮਜੀਤ ਸਿੰਘ ਸੁੱਲਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੀਰਾ ਲਾਲ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਲਵਿੰਦਰਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) ਮਨਪ੍ਰੀਤ ਕੌਰ, ਸੀ.ਜੇ.ਐਮ ਪ੍ਰਭਜੋਤ ਸਿੰਘ ਕਾਲੇਕਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਪ੍ਰਭਜੋਤ ਕੌਰ ਅਤੇ ਹੋਰ ਜੁਡੀਸ਼ੀਅਲ ਅਫ਼ਸਰ ਵੀ ਮੌਜੂਦ ਸਨ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਸੰਤੁਲਨ ਨੂੰ ਬਣਾਏ ਰੱਖਣ ਲਈ ਪੌਦੇ ਲਗਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੌਦੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ ਅਤੇ ਆਕਸੀਜਨ ਦਿੰਦੇ ਹਨ, ਜੋ ਕਿ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਕੁਦਰਤੀ ਸਰੋਤ ਹੈ। ਉਨ੍ਹਾਂ ਕਿਹਾ ਕਿ ਪੌਦੇ ਸਾਨੂੰ ਜੀਵਨਦਾਨ ਦੇਣ ਦੇ ਨਾਲ-ਨਾਲ ਗਰਮੀ ਤੋਂ ਵੀ ਬਚਾਉਂਦੇ ਹਨ। ਇਸ ਲਈ ਹਰ ਕਿਸੇ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪੌਦੇ ਲਗਾਉਣੇ ਚਾਹੀਦੇ ਹਨ। ਇਸ ਦੌਰਾਨ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਵੀ ਪੌਦੇ ਲਗਾਏ ਗਏ।
ਜਿਕਰਯੋਗ ਹੈ ਕਿ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੱਲੋਂ ਪੀ.ਐਲ.ਵੀਜ਼ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਇਕ-ਇਕ ਪੀ.ਐਲ.ਵੀ ਨੂੰ ਪੰਜ-ਪੰਜ ਪੌਦੇ ਦਿੱਤੇ ਗਏ ਅਤੇ ਨਾਲ ਹੀ ਉਚਿਤ ਸਥਾਨ 'ਤੇ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ।          

Fwd: PN PBI & ENG ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਪਟਿਆਲਾ, 31 ਜੁਲਾਈ: ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਲੋਵਾਲ (ਪਟਿਆਲਾ) ਵਿਖੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਾਗਰੂਕਤਾ ਪ੍ਰੋਗਰਾਮ ਵਿੱਚ 52 ਵਿਦਿਆਰਥੀਆਂ ਸਮੇਤ ਸਕੂਲ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
  ਪ੍ਰੋਗਰਾਮ ਦੌਰਾਨ, ਪ੍ਰੋਫੈਸਰ -ਕਮ- ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਸਬੰਧੀ ਜਾਣਕਾਰੀ ਦਿੰਦਿਆਂ ਇਨ੍ਹਾਂ ਖੇਤਰਾਂ ਵਿੱਚ ਪੈਦਾ ਹੁੰਦੀ ਸੰਭਾਵਨਾਵਾਂ ਸਬੰਧੀ ਵਿਸਥਾਰ 'ਚ ਵੇਰਵੇ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਮੌਕੇ ਹਨ ਜਿਨ੍ਹਾਂ ਨੂੰ ਪਹਿਚਾਣ ਕੇ ਵਿਦਿਆਰਥੀ ਆਪਣਾ ਕਰੀਅਰ ਬਣ ਸਕਦੇ ਹਨ।
ਡਾ: ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਰੁੱਖ ਲਗਾਉਣ ਅਤੇ ਪੌਸ਼ਟਿਕ ਬਾਗਬਾਨੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਕੇਵੀਕੇ ਦੇ ਵਿਗਿਆਨੀਆਂ ਨਾਲ ਇੰਟਰ ਐਕਟਿਵ ਸੈਸ਼ਨ ਕੀਤਾ ਅਤੇ ਪੌਸ਼ਟਿਕ ਅਭਿਆਸਾਂ ਅਤੇ ਸਫ਼ਾਈ ਮੁਹਿੰਮ ਬਾਰੇ ਫੀਡ ਬੈਕ ਸਾਂਝੇ ਕੀਤੇ। ਸ਼੍ਰੀਮਤੀ ਨੀਰਜ ਵੈਦ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਿਹਤਮੰਦ ਖ਼ੁਰਾਕ ਅਤੇ ਕਸਰਤ ਦੀ ਭੂਮਿਕਾ ਬਾਰੇ ਗੱਲ ਕੀਤੀ।

Fwd: ਖੇਤੀ ਵਿਭਿੰਨਤਾ ਵਿੱਚ ਬਾਗਬਾਨੀ ਫਸਲਾਂ ਦਾ ਅਹਿਮ ਰੋਲ- ਡੀ.ਸੀ.

ਖੇਤੀ ਵਿਭਿੰਨਤਾ ਵਿੱਚ ਬਾਗਬਾਨੀ ਫਸਲਾਂ ਦਾ ਅਹਿਮ ਰੋਲ- ਡੀ.ਸੀ.

ਬਾਗਬਾਨੀ ਵਿਭਾਗ ਵਲੋਂ ਖੇਤੀ ਵਿਭਿੰਨਤਾ ਅਪਣਾਉਣ ਲਈ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ

ਨਵਾਂਸ਼ਹਿਰ, 31 ਜੁਲਾਈ  -       ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆਂ ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਕੁਦਰਤੀ ਸਰੋਤਾਂ ਨੂੰ ਬਚਾਉਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਹਨਾਂ ਜੀਵਨ ਪੱਧਰ ਉੱਚਾ  ਚੁਕਿਆ ਜਾ ਸਕੇ। ਉਹਨਾਂ ਦੱਸਿਆ ਕਿ ਬਾਗਬਾਨੀ ਵਿਭਾਗ, ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ ਵਿਭਾਗ ਦੀਆਂ ਸਕੀਮਾਂ ਨੂੰ ਜਿਮੀਦਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਐਨ.ਐਚ.ਐਮ ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ 19000/- ਰੁਪਏ ਪ੍ਰਤੀ ਹੈਕ. , ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ 20000/- ਰੁਪਏ ਪ੍ਰਤੀ ਹੈਕ, ਫੁੱਲਾਂ ਦੀ ਖੇਤੀ ਲਈ 16000/- ਰੁਪਏ ਪ੍ਰਤੀ ਹੈਕ, ਪੌਲੀ ਹਾਊਸ ਲਗਾਉਣ ਲਈ 18,70,000/- ਰੁਪਏ ਪ੍ਰਤੀ ਏਕੜ੍ਹ, ਸ਼ੈੱਡ ਨੈੱਟ ਹਾਊਸ ਲਈ 14,20,000/- ਰੁਪਏ ਪ੍ਰਤੀ ਏਕੜ੍ਹ, ਵਰਮੀ ਕੰਪੋਸਟ ਯੂਨਿਟ ਲਈ 50000/- ਰੁਪਏ ਪ੍ਰਤੀ ਯੂਨਿਟ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ 1600/- ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ 8 ਲੱਖ ਪ੍ਰਤੀ ਯੂਨਿਟ, ਖੁੰਬਾਂ ਦਾ ਬੀਜ ਤਿਆਰ ਕਰਨ ਲਈ 6 ਲੱਖ ਰੁਪਏ ਪ੍ਰਤੀ ਯੂਨਿਟ, ਮਸ਼ੀਨਰੀ ਜਿਵੇਂ ਟਰੈਕਟਰ 20 ਐਚ.ਪੀ., ਪਾਵਰ ਟਿੱਲਰ, ਸਪਰੇਅ ਪੰਪ ਅਦਿ ਤੇ 40 ਫੀਸਦੀ ਸਬਸਿਡੀ, ਬਾਗ ਅਤੇ ਸਬਜ਼ੀਆਂ ਦੀ ਤੁੜਾਈ ਤੋਂ ਬਾਅਦ ਸਾਂਭ-ਸੰਭਾਲ ਅਤੇ ਪੈਕਿੰਗ ਲਈ ਪੈਕ ਹਾਊਸ ਬਣਾਉਣ ਲਈ 2 ਲੱਖ ਰੁਪਏ, ਕੋਲਡ ਸਟੋਰ ਤੇ ਰਾਈਪਨਿੰਗ ਚੈਂਬਰ ਬਣਾਉਣ ਲਈ 35 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਟੇਟ ਪਲਾਨ ਸਕੀਮ ਅਧੀਨ 30×60 ਫੁੱਟ ਬੈਂਬੂ ਹੱਟ ਮਸ਼ਰੂਮ ਕਲਟੀਵੇਸ਼ਨ ਲਈ 80000/-ਰੁਪਏ, ਫੁੱਲਾਂ ਦਾ ਬੀਜ ਤਿਆਰ ਕਰਨ ਲਈ 14000/-ਰੁਪਏ ਪ੍ਰਤੀ ਏਕੜ੍ਹ, ਨਵੇਂ ਬਾਗਾਂ ਤੇ ਡਰਿੱਪ ਲਗਾਉਣ ਵਾਲੇ ਕਿਸਾਨ ਨੂੰ 10000/-ਰੁਪਏ ਪ੍ਰਤੀ ਏਕੜ੍ਹ ਇੰਨਸੈਂਟਿਵ ਦੇ ਤੌਰ ਤੇ ਅਤੇ 10 ਕਿਲੋ ਸਮਰੱਥਾ ਵਾਲੇ ਦੇ ਕਾਰਟਨ ਬਾਕਸ ਤੇ 20/-ਰੁਪਏ ਪ੍ਰਤੀ ਬਾਕਸ ਅਤੇ 21 ਕਿਲੋ ਸਮਰੱਥਾ ਵਾਲੇ ਪਲਾਸਟਿਕ ਕਰੇਟਾਂ ਤੇ 50/- ਰੁਪਏ ਪ੍ਰਤੀ ਕਰੇਟ ਤੇ ਸਬਸਿਡੀ, ਕੌਮੀ ਬਾਗਬਾਨੀ ਮਿਸ਼ਨ ਸਕੀਮ ਅਧੀਨ ਲੱਗੇ ਹੋਏ ਪੋਲੀਹਾਊਸ/ਪੋਲੀ ਨੈਟ ਹਾਊਸ ਦੀ ਸ਼ੀਟ ਬਦਲਣ ਤੇ 50 ਫੀਸਦੀ ਸਬਸਿਡੀ ਮੁਹੱਈਆਂ ਕਰਵਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਚਾਹਵਾਨ ਕਿਸਾਨ  ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਬਾਗਬਾਨੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨਾਲ ਜਾਂ ਆਪਣੇ ਨਜ਼ਦੀਕ ਦੇ ਬਾਗਬਾਨੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।  

Fwd: ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ- ਡਿਪਟੀ ਕਮਿਸ਼ਨਰ

ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ- ਡਿਪਟੀ ਕਮਿਸ਼ਨਰ
1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ
ਨਵਾਂਸ਼ਹਿਰ, 31 ਜੁਲਾਈ :-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਸਗੋਂ ਦਫ਼ਤਰ ਚੱਲ ਕੇ ਲੋਕਾਂ ਦੇ ਘਰ ਪਹੁੰਚਦਾ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੱਤੀ ਹੈ।
        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸਰਕਾਰੀ ਨੁੰਮਾਇੰਦੇ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸਰਕਾਰੀ ਨੁੰਮਾਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆਂ ਬਿਆਨ, ਭਾਰ ਰਹਿਤ ਸਰਟੀਫਿਕੇਟ, ਜਮਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ ਸੀ, ਬੀਸੀ ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜਿਟ ਫੀਸ ਅਲਗ ਤੋਂ ਲਾਗੂ ਹੈ। ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਤੋਂ ਬਿਨ੍ਹਾਂ ਲੋਕ ਲਗਭਗ 100 ਸਰਕਾਰੀ ਸੇਵਾਵਾਂ ਲਈ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ https://connect.punjab.gov.in/ ਤੇ ਵੀ ਘਰ ਬੈਠੇ ਹੀ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਲੋਕ ਐਮ ਸੇਵਾ ਮੋਬਾਇਲ ਐਪ ਵੀ ਡਾਊਨਲੋਡ ਕਰ ਸਕਦੇ ਹਨ। ਪਰ ਇਸ ਤਰੀਕੇ ਨਾਲ ਅਪਲਾਈ ਕਰਨ ਸਮੇਂ ਨਾਗਰਿਕ ਆਪਣਾ ਯੂਜਰ ਨੇਮ ਅਤੇ ਪਾਸਵਰਡ ਯਾਦ ਰੱਖਣ ਅਤੇ ਸਾਰੇ ਦਸਤਾਵੇਜ ਅਪਲੋਡ ਕਰਨ ਅਤੇ ਅਪਲਾਈ ਕਰਨ ਤੋਂ ਬਾਅਦ ਸਮੇਂ ਸਮੇਂ ਤੇ ਆਪਣਾ ਅਕਾਉਂਟ ਚੈਕ ਕਰਦੇ ਰਹਿਣ। ਇਸ ਤਹਿਤ ਵੀ ਸਰਟੀਫਿਕੇਟ ਬਣ ਜਾਣ ਤੇ ਨਾਗਰਿਕ ਨੂੰ ਆਨਲਾਈਨ ਤਰੀਕੇ ਨਾਲ ਘਰ ਬੈਠੇ ਹੀ ਸਰਟੀਫਿਕੇਟ ਪ੍ਰਾਪਤ ਹੋ ਜਾਂਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਸਾਲ 2024-25 ਦੀ ਜ਼ਿਲ੍ਹਾ ਕ੍ਰੈਡਿਟ ਪਲਾਨ ਜਾਰੀ

 ਪਟਿਆਲਾ, 30 ਜੁਲਾਈ:   ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਵਿੱਤੀ ਸਾਲ 2024-25 ਦਾ ਜ਼ਿਲ੍ਹਾ ਕ੍ਰੈਡਿਟ ਪਲਾਨ ਸ਼ੇਰਾਂਵਾਲਾ ਗੇਟ, ਪਟਿਆਲਾ ਵਿਖੇ ਸਥਿਤ ਐਸ.ਬੀ.ਆਈ. ਦੇ ਪ੍ਰਬੰਧਕੀ ਦਫ਼ਤਰ ਵਿਖੇ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਐਸਬੀਆਈ ਦੀ ਹੈਰੀਟੇਜ ਗੈਲਰੀ ਦਾ ਵੀ ਦੌਰਾ ਕੀਤਾ ਜਿੱਥੇ ਬੈਂਕ ਵੱਲੋਂ ਇਤਿਹਾਸਕ ਮਹੱਤਵ ਵਾਲੀਆਂ ਵਸਤੂਆਂ ਦੀ ਸੰਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲੀਡ ਬੈਂਕ ਦਫ਼ਤਰ ਵੱਲੋਂ ਸਾਲ 2024-25 ਲਈ ਜ਼ਿਲ੍ਹਾ ਕ੍ਰੈਡਿਟ ਪਲਾਨ ਪ੍ਰਕਾਸ਼ਿਤ ਕੀਤਾ ਗਿਆ ਹੈ, ਜੋ ਪਟਿਆਲਾ ਜ਼ਿਲ੍ਹੇ ਦੀਆਂ ਸੰਭਾਵਨਾਵਾਂ ਦੇ ਆਧਾਰ 'ਤੇ ਸਾਲਾਨਾ ਯੋਜਨਾਵਾਂ ਨੂੰ ਦਰਸਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਾਨ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਾਰੇ ਬੈਂਕ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਲਈ ਖੇਤੀਬਾੜੀ ਅਤੇ ਸਹਾਇਕ ਧੰਦਿਆਂ, ਤਰਜੀਹੀ ਖੇਤਰ, ਸਰਕਾਰੀ ਸਕੀਮਾਂ ਨੂੰ ਲਾਗੂ ਕਰਨ, ਬੁਨਿਆਦੀ ਢਾਂਚਾ ਕਰਜ਼ਾ ਅਤੇ ਹੋਰ ਗਤੀਵਿਧੀਆਂ ਤਹਿਤ ਆਪਣੇ ਨਿਰਧਾਰਤ ਟੀਚੇ ਪ੍ਰਾਪਤ ਕਰਨ ਲਈ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਵਿੱਤੀ ਸਾਲ 2024-25 ਲਈ ਜ਼ਿਲ੍ਹਾ ਕ੍ਰੈਡਿਟ ਪਲਾਨ ਤਿਆਰ ਕਰਨ ਵਾਲੇ ਸਮੁੱਚੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐਸਬੀਆਈ ਦੇ ਖੇਤਰੀ ਮੈਨੇਜਰ ਸ੍ਰੀ ਪ੍ਰਵੀਨ ਪ੍ਰਸਾਦ ਨੇ ਡਿਪਟੀ ਕਮਿਸ਼ਨਰ ਪਟਿਆਲਾ ਦਾ ਐਸਬੀਆਈ ਭਵਨ ਵਿੱਚ ਸਵਾਗਤ ਕੀਤਾ ਅਤੇ ਬੈਂਕ ਰਾਹੀਂ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ਼੍ਰੀ ਰਾਜੀਵ ਸਰਹਿੰਦੀ, ਲੀਡ ਬੈਂਕ ਅਫ਼ਸਰ, ਪਟਿਆਲਾ, ਸ਼੍ਰੀ ਨਰਿੰਦਰ ਅਰੋੜਾ, ਮੁੱਖ ਮੰਤਰੀ ਐਸ.ਬੀ.ਆਈ, ਲੀਡ ਬੈਂਕ ਦਫ਼ਤਰ ਦੇ ਸਟਾਫ਼ ਸ਼੍ਰੀ ਕੰਵਲਿਤ ਸਿੰਘ ਅਤੇ ਸ਼੍ਰੀ ਅਮਰੀਕ ਸਿੰਘ ਵੀ ਹਾਜ਼ਰ ਸਨ।

Fwd: Punjabi & Hindi PN. with pics--ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏ
-ਹਰੇਕ ਵਿਧਾਨ ਸਭਾ ਹਲਕੇ 'ਚ 1-1 ਕਰੋੜ ਰੁਪਏ ਨਾਲ ਸਕੂਲਾਂ 'ਚ ਕਰਵਾਏ ਜਾ ਸਕਣਗੇ ਵਿਕਾਸ ਕਾਰਜ
-ਕੈਬਨਿਟ ਮੰਤਰੀ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ 'ਚ ਕੀਤੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ
ਹੁਸ਼ਿਆਰਪੁਰ, 30 ਜੁਲਾਈ :ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਜੋ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਹਨ, ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹਾਜ਼ਰ ਕੈਬਨਿਟ ਮੰਤਰੀ ਜਿੰਪਾ, ਡਿਪਟੀ ਸਪੀਕਰ ਰੌੜੀ ਅਤੇ ਸਮੂਹ ਵਿਧਾਇਕਾਂ ਵੱਲੋਂ ਵੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੇ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਗਈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 7 ਕਰੋੜ ਰੁਪਏ (ਪ੍ਰਤੀ ਵਿਧਾਨ ਸਭਾ ਹਲਕਾ 1-1 ਕਰੋੜ ਰੁਪਏ) ਦਿੱਤੇ ਜਾ ਰਹੇ ਹਨ। ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗੀ। ਉਨ੍ਹਾਂ ਹੜ੍ਹਾਂ ਦੇ ਮੌਸਮ ਦੇ ਚੱਲਦਿਆਂ ਸਭ ਤੋਂ ਪਹਿਲਾਂ ਜ਼ਿਲ੍ਹੇ ਵਿਚ ਹੜ੍ਹ ਬਚਾਅ ਕੰਮਾਂ ਸਬੰਧੀ ਪ੍ਰਗਤੀ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਚੋਆਂ ਦੀ ਸਫਾਈ, ਪ੍ਰੋਟੈਕਸ਼ਨ ਵਰਕ ਆਦਿ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਸਾਰੇ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਨਿਯਮਿਤ ਤੌਰ 'ਤੇ ਸਮੀਖਿਆ ਕਰਨ ਅਤੇ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਨੂੰ ਤੁਰੰਤ ਦੂਰ ਕਰਨ। ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਮੰਡੀ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਉਦਯੋਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਨਾਲ-ਨਾਲ ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਕੰਮਕਾਜ਼ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਨਸ਼ੇ 'ਤੇ ਲਗਾਮ ਲਗਾਉਣ ਲਈ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਮਿਲ ਕੇ ਕੰਮ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਪਹਿਲ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਬਣੀ ਰਹੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੰਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਦੇ ਖੇਤਰਾਂ ਵਿਚ ਜ਼ਿਲ੍ਹੇ ਨੂੰ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਖੇਤਰਾਂ ਵਿਚ ਵਿਸ਼ੇਸ਼ ਧਿਆਨ ਦੇਣ ਅਤੇ ਵਿਦਿਆਰਥੀਆਂ ਲਈ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਸਿਖਲਾਈ ਸੁਵਿਧਾਵਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹਰ ਮਹੀਨੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਆਯੋਜਿਤ ਹੁੰਦੀਆਂ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇ। ਇਸ ਮੌਕੇ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਅਨੁਸੂਚਿਤ ਵਰਗ ਭੋਂ ਵਿਕਾਸ ਅਤੇ ਵਿੱਤ ਨਿਗਮ ਦੇ ਚੇਅਰਮੈਨ ਹਰਵਿੰਦਰ ਸਿੰਘ ਸੰਧੂ, ਪੱਛੜੀਆਂ ਸ੍ਰੇਣੀਆਂ ਭੂੰਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਪੰਜਾਬ ਗਊਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਸਿੰਘ ਚੇਚੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਅਜੇ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ (ਹੈਂਡ ਕੁਆਰਟਰ) ਮਨੋਜ ਠਾਕੁਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਜਨਵਰੀ ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਨੇ ਕਰਾਇਆ ਆਪਣਾ ਇਲਾਜ
ਅੰਮ੍ਰਿਤਸਰ 30 ਜੁਲਾਈ —       ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ। ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ , ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਇਆ ਗਿਆ ਹੈ ਅਤੇ 114403 ਲੈਬ ਟੈਸਟ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਦੀ ਸੁਵਿਧਾ ਮਿਲੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸ਼ਰੀਰਿਕ ਸਮੱਸਿਆਵਾਂ ਵੇਲੇ ਇਨਾਂ ਕਲੀਨਿਕਾਂ ਵਿੱਚ ਪਹੁੰਚ ਜ਼ਰੂਰ ਕਰਨ, ਜਿੱਥੇ ਤਜ਼ਰਬੇਕਾਰ ਸਟਾਫ ਦੇ ਨਾਲ ਨਾਲ ਦਵਾਈਆਂ ਅਤੇ ਟੇਸਟ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਪਟਿਆਲਾ, 30 ਜੁਲਾਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਜਿਵੇਂ ਕਿ ਧਨੌਰਾ, ਦੌਦਾ, ਹਰੀਗੜ੍ਹ, ਨੌਰਾ, ਸੁਖੇਵਾਲ ਆਦਿ ਦੀਆਂ ਲਗਭਗ 52 ਆਂਗਣਵਾੜੀ ਵਰਕਰਾਂ ਨੇ ਭਾਗ ਲਿਆ।
ਇਹ ਸਿਖਲਾਈ ਕੋਰਸ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ, ਪਟਿਆਲਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਡਾ. ਗੁਰਉਪਦੇਸ਼ ਕੌਰ ਨੇ ਭਾਗ ਲੈਣ ਵਾਲੇ ਸਿੱਖਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ ਅਤੇ ਕੇ.ਵੀ.ਕੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਿੱਖਿਆਰਥੀਆਂ ਨੂੰ ਪ੍ਰੋਤਸਾਹਿਤ ਕਰਦਿਆਂ ਉਹਨਾਂ ਨੇ ਮੋਟੇ ਅਨਾਜਾਂ ਦੀ ਵਰਤੋ ਸਬੰਧੀ ਵੀ ਜਾਗਰੂਕ ਕੀਤਾ।
 ਕੋਰਸ ਕੋਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨਾਂ) ਨੇ ਫਲਾਂ, ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਮੁਰੱਬਾ, ਆਰ.ਟੀ.ਐਸ. ਅਤੇ ਸੁਕੈਸ਼ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਇਸ ਮੌਕੇ ਸਿਖਿਆਰਥਣਾਂ ਨੂੰ ਆਪੋ ਆਪਣੇ ਪਿੰਡਾਂ ਵਿਚ ਲਗਾਉਣ ਲਈ ਫਲਦਾਰ ਬੂਟੇ ਵੀ ਵੰਡੇ ਗਏ। ਅੰਤ ਵਿਚ ਆਏ ਹੋਏ ਸਿੱਖਿਆਰਥੀਆਂ ਨੇ ਆਉਣ ਵਾਲੇ ਸਿਖਲਾਈ ਪ੍ਰੋਗਰਾਮਾਂ ਵਿਚ ਭਾਗ ਲੈਣ ਲਈ ਵੀ ਆਪਣਾ ਨਾਮ ਦਰਜ ਕਰਵਾਇਆ ਅਤੇ ਪੀ.ਏ.ਯੂ. ਦੀਆਂ ਪ੍ਰਕਾਸ਼ਨਾਵਾਂ ਵੀ ਖਰੀਦੀਆਂ। 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 31 ਜੁਲਾਈ ਨੂੰ

 ਪਟਿਆਲਾ, 29 ਜੁਲਾਈ:    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਮਿਤੀ 31-7-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਾਈਨਰਜੀ ਕੰਸਲਟੈਂਟ ਫ਼ਾਰ ਐਚ.ਯੂ.ਐਲ ਕੰਪਨੀ ਦੇ ਟੈਕਨੀਕਲ ਟਰੇਨੀ ਅਤੇ ਅਸਿਸਟੈਂਟ ਟੈਕਨੀਕਲ ਟਰੇਨੀ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
           ਚਾਹਵਾਨ ਅਤੇ ਯੋਗ ਉਮੀਦਵਾਰ ਕੇਵਲ ਲੜਕੀਆਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਆਈ.ਟੀ.ਆਈ (ਫਿਟਰ, ਮਸੀਨਿਸਟ, ਇਲੈਕਟ੍ਰੀਸ਼ੀਅਨ, ਇੰਸਟਰੂਮੈਂਟ ਮਕੈਨਿਕ) ਅਤੇ ਉਮਰ 20-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
  ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਮਿੰਨੀ ਸਕੱਤਰੇਤ, ਬਲਾਕ ਡੀ, ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
          ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

ਪਰਮਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਦਾ ਅਹੁਦਾ ਸੰਭਾਲਿਆ

ਪਟਿਆਲਾ, 29 ਜੁਲਾਈ: ਰੂਪਨਗਰ ਤੋਂ ਪਟਿਆਲਾ ਵਿਖੇ ਤਬਦੀਲ ਹੋਏ ਪਰਮਿੰਦਰ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਟਾਫ਼ ਮੈਂਬਰ ਅਤੇ ਹੋਰ ਮੋਹਤਬਰ ਹਾਜ਼ਰ ਸਨ।ਪਰਮਿੰਦਰ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਮੁਤਾਬਕਾ ਸਾਰਿਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨਗੇ।ਸਕੂਲਾਂ ਅਤੇ ਸਿੱਖਿਆ ਦੇ ਸੁਧਾਰ ਲਈ ਸਾਰਥਕ ਯਤਨ ਕਰਨੇ ਉਨ੍ਹਾਂ ਦੀ ਤਰਜੀਹ ਹੋਵੇਗੀ।ਉਨ੍ਹਾਂ ਨੇ ਪਟਿਆਲਾ ਵਿੱਚ ਸੇਵਾ ਕਰਨ ਦਾ ਮੌਕਾ ਦੇਣ ਲਈ ਵਿਭਾਗ ਦਾ ਧੰਨਵਾਦ ਕੀਤਾ।ਇਸ ਮੌਕੇ ਡਿਪਟੀ ਡੀ.ਈ.ਓ. ਮਨਵਿੰਦਰ ਕੌਰ ਭੁੱਲਰ ਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।

ਵਿਸ਼ਵ ਹੈਪੇਟਾਈਟਸ ਦਿਵਸ

ਹੈਪੇਟਾਈਟਸ ਬਾਰੇ ਜਾਗਰੂਕਤਾਰੋਕਥਾਮ ਅਤੇ ਇਲਾਜ ਵਧਾਉਣ ਦੀ ਫੌਰੀ ਲੋੜ: ਮਾਹਿਰ

ਹੁਸ਼ਿਆਰਪੁਰ: "ਹੈਪੇਟਾਈਟਸ, ਮੁੱਖ ਤੌਰ 'ਤੇ ਵਾਇਰਲ ਇਨਫੈਕਸ਼ਨ ਕਾਰਨ ਜਿਗਰ ਦੀ ਸੋਜ ਹੈ ਜੋ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਵਿੱਚ ਆਉਂਦਾ ਹੈ। ਹਰ ਕਿਸਮ ਦੀ ਸਿਹਤ ਲਈ ਵਿਲੱਖਣ ਖਤਰੇ ਹਨ। ਕ੍ਰੋਨਿਕ ਹੈਪੇਟਾਈਟਸ ਬੀ ਅਤੇ ਸੀ ਵਿਸ਼ੇਸ਼ ਤੌਰ 'ਤੇ ਖ਼ਤਰਨਾਕ ਹਨ ਕਿਉਂਕਿ ਇਹ ਸਿਰੋਸਿਸ ਅਤੇ ਜਿਗਰ ਦੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।"
ਮੈਕਸ ਹਸਪਤਾਲ ਦੇ ਗੈਸਟਰੋਐਂਟਰੌਲੋਜੀ ਦੇ ਪ੍ਰਿੰਸੀਪਲ ਕੰਸਲਟੈਂਟ ਡਾ. ਸਿੱਧੂ ਨੇ ਕਿਹਾ, "ਅਸੀਂ ਦੇਖਿਆ ਹੈ ਕਿ ਹੈਪੇਟਾਈਟਸ ਦਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਡੂੰਘਾ ਪ੍ਰਭਾਵ ਪੈਂਦਾ ਹੈ। ਡਾਕਟਰੀ ਖੋਜ ਅਤੇ ਇਲਾਜ ਵਿੱਚ ਤਰੱਕੀ ਦੇ ਬਾਵਜੂਦ, ਹੈਪੇਟਾਈਟਸ ਇੱਕ ਗੰਭੀਰ ਸਿਹਤ ਖਤਰਾ ਬਣਿਆ ਹੋਇਆ ਹੈ।"
ਹੈਪੇਟਾਈਟਸ ਬਾਰੇ ਜਾਗਰੂਕਤਾ, ਰੋਕਥਾਮ ਅਤੇ ਇਲਾਜ ਦੀ ਫੌਰੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਹੈਪੇਟਾਈਟਸ ਦਿਵਸ ਲੋਕਾਂ ਨੂੰ ਜਲਦੀ ਪਤਾ ਲਗਾਉਣ, ਟੀਕਾਕਰਨ ਅਤੇ ਇਲਾਜ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ।
ਡਾ. ਸਿੱਧੂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਹੈਪੇਟਾਈਟਸ ਬੀ ਅਤੇ ਸੀ ਅਕਸਰ ਆਪਣੇ ਸ਼ੁਰੂਆਤੀ ਪੜਾਵਾਂ ਵਿੱਚ ਕੋਈ ਲੱਛਣ ਨਹੀਂ ਦਿਖਾਉਂਦੇ, ਜੋ ਕਿ ਜੋਖਮ ਵਾਲੇ ਮਰੀਜ਼ਾਂ ਲਈ ਨਿਯਮਤ ਸਕ੍ਰੀਨਿੰਗ ਦੀ ਮਹੱਤਤਾ ਨੂੰ ਦਰਸਾਉਂਦੇ ਹਨ। ਟੀਕਾਕਰਣ ਹੈਪੇਟਾਈਟਸ ਏ ਅਤੇ ਬੀ ਦੇ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਰੋਕਥਾਮ ਉਪਾਅ ਹੈ। ਹੈਪੇਟਾਈਟਸ ਸੀ ਲਈ, ਹਾਲੀਆ ਐਂਟੀਵਾਇਰਲ ਇਲਾਜ ਲੰਬੇ ਸਮੇਂ ਦੀਆਂ ਸਿਹਤ ਸਮੱਸਿਆਵਾਂ ਦੇ ਇਲਾਜ ਅਤੇ ਰੋਕਥਾਮ ਦੀ ਸੰਭਾਵਨਾ ਪੇਸ਼ ਕਰਦੇ ਹਨ।
ਜਿਗਰ ਦੀ ਸਿਹਤ ਲਈ ਜੀਵਨਸ਼ੈਲੀ ਵਿੱਚ ਤਬਦੀਲੀਆਂ ਦੀ ਵਕਾਲਤ ਕਰਦੇ ਹੋਏ, ਉਸਨੇ ਕਿਹਾ ਕਿ ਇੱਕ ਸਿਹਤਮੰਦ ਖੁਰਾਕ, ਨਿਯਮਤ ਕਸਰਤ ਅਤੇ ਬਹੁਤ ਜ਼ਿਆਦਾ ਸ਼ਰਾਬ ਪੀਣ ਤੋਂ ਬਚਣਾ ਜਿਗਰ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਣ ਲਈ ਮਹੱਤਵਪੂਰਨ ਕਦਮ ਹਨ।
ਡਾ ਸਿੱਧੂ ਨੇ ਜਿਗਰ ਦੀ ਸਿਹਤ ਲਈ ਸਰਗਰਮ ਉਪਾਅ ਕਰਨ ਦੀ ਸਲਾਹ ਵੀ ਦਿੱਤੀ। ਟੈਸਟ ਕਰਵਾਓ, ਟੀਕਾ ਲਗਵਾਓ ਅਤੇ ਲੋੜ ਪੈਣ 'ਤੇ ਉਚਿਤ ਇਲਾਜ ਕਰੋ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਹੈਪੇਟਾਈਟਸ ਨਾਲ ਲੜ ਸਕਦੇ ਹਾਂ ਅਤੇ ਪ੍ਰਭਾਵਿਤ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾ ਸਕਦੇ ਹਾਂ।

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਜਿੰਪਾ ਤੇ ਸਾਹਨੀ ਪਰਿਵਾਰ ਨੇ ਸਾਂਝੀ ਰਸੋਈ ’ਚ ਵਰਤਾਇਆ ਭੋਜਨ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਜਿੰਪਾ ਤੇ ਸਾਹਨੀ ਪਰਿਵਾਰ ਨੇ ਸਾਂਝੀ ਰਸੋਈ 'ਚ ਵਰਤਾਇਆ ਭੋਜਨ
-ਕੈਬਨਿਟ ਮੰਤਰੀ ਨੇ ਦਾਨੀ ਸੱਜਣਾਂ ਨੂੰ 'ਬੁੱਕ-ਏ-ਡੇਅ' ਸਕੀਮ ਤਹਿਤ ਸਾਂਝੀ ਰਸੋਈ 'ਚ ਯੋਗਦਾਨ ਦੇ ਕੇ ਆਪਦੇ ਯਾਦਗਾਰੀ ਦਿਨ ਮਨਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 29 ਜੁਲਾਈ : ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਅਤੇ ਸਮਾਜ ਸੇਵੀ ਆਗਿਆਪਾਲ ਸਿੰਘ ਸਾਹਨੀ ਨੇ ਅੱਜ ਸਾਂਝੀ ਰਸੋਈ ਵਿਚ ਪਰਿਵਾਰ ਸਮੇਤ ਪਹੁੰਚ ਕੇ ਭੋਜਨ ਵਰਤਾਇਆ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਹੋਏ ਅਤੇ ਉਨ੍ਹਾਂ ਨੇ ਵੀ ਉਥੇ ਭੋਜਨ ਕਰਨ ਆਏ ਲੋਕਾਂ ਨੂੰ ਖ਼ੁਦ ਭੋਜਨ ਵਰਤਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਬਾਇਟੀ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਾਂਝੀ ਰਸੋਈ ਵਿਚ ਰੋਜ਼ਾਨਾ 10 ਰੁਪਏ ਵਿਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਾਣੇ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਤਾਂ ਜੋ ਪੌਸ਼ਟਿਕ ਖਾਣਾ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਂਝੀ ਰਸੋਈ ਵਿਚ ਕੋਈ ਵੀ ਵਿਅਕਤੀ ਦੁਪਹਿਰ ਦਾ ਖਾਣਾ ਖਾਣ ਲਈ ਆ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਗਿਆਪਾਲ ਸਿੰਘ ਸਾਹਨੀ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਸਮਾਜ ਸੇਵਾ ਵਿਚ ਸ਼ਾਨਦਾਰ ਕੰਮ ਕਰ ਰਿਹਾ ਹੈ ਅਤੇ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਾਂਝੀ ਰਸੋਈ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਲਈ ਉਹ ਸਾਹਨੀ ਪਰਿਵਾਰ ਦੇ ਧੰਨਵਾਦੀ ਹਨ। ਉਨ੍ਹਾਂ ਸਾਂਝੀ ਰਸੋਈ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਤਰ੍ਹਾਂ ਦੀਆਂ ਲੋਕ ਭਲਾਈ ਯੋਜਨਾਵਾਂ ਲਗਾਤਾਰ ਚਲਦੀਆਂ ਰਹਿਣਗੀਆਂ। ਉਨ੍ਹਾਂ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ ਅਤੇ ਹੋਰ ਯਾਦਗਾਰੀ ਦਿਨ 'ਬੁੱਕ-ਏ-ਡੇਅ' ਸਕੀਮ ਤਹਿਤ ਸਾਂਝੀ ਰਸੋਈ ਵਿਚ ਯੋਗਦਾਨ ਪਾ ਕੇ ਮਨਾਉਣ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਰੋਜ਼ਾਨਾ 300-400 ਤੋਂ ਵੱਧ ਲੋੜਵੰਦ ਲੋਕਾਂ ਨੂੰ ਦੁਪਹਿਰ ਦਾ ਖਾਣਾ ਪਰੋਸਿਆ ਜਾਂਦਾ ਹੈ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ, ਕੌਂਸਲਰ ਜਸਵੰਤ ਸਿੰਘ, ਹਰਪ੍ਰੀਤ ਸਾਹਨੀ, ਵਰਿੰਦਰ ਸ਼ਰਮਾ, ਰਾਜੀਵ  ਬਜਾਜ, ਕੁਮਕੁਮ ਸੂਦ, ਰਾਕੇਸ਼ ਕਪਿਲਾ, ਸੁਮੇਸ਼ ਸੋਨੀ, ਕੁਲਵਿੰਦਰ ਹੁੰਦਲ, ਅਵਤਾਰ ਸਿੰਘ ਧਾਮੀ, ਹਰਿੰਦਰ ਹੈਰੀ, ਕਮਲਜੀਤ ਕੰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਬਦਲਦੇ ਮੁਹਾਂਦਰੇ ਨੂੰ ਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਉੱਤੇ ਵਰਕਸ਼ਾਪ

                ਅੰਮ੍ਰਿਤਸਰ 29 ਜੁਲਾਈ:--- ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ ਸਿੱਖਿਆ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣਾ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰ ਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਿਤ ਹੋ ਸਕਦੇ ਹਨ। ਉਹਨਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇਣ ਲੱਗੇ ਹਨ।  ਇਸ ਤੋਂ ਇਲਾਵਾ ਉੱਚ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖਲੇ 200 ਫੀਸਦੀ ਤੱਕ ਵਧੇ ਹਨਜੋ ਕਿ ਚੰਗਾ ਰੁਝਾਨ ਹੈ,  ਪਰ ਇਸ ਵਰਤਾਰੇ ਨੂੰ ਰੋਜ਼ਗਾਰ ਵਿੱਚ ਬਦਲਣ ਲਈ ਜਰੂਰੀ ਹੈ ਕਿ ਉੱਚ ਸਿੱਖਿਆ ਨੂੰ ਹੁਨਰਮੰਦ ਬਣਾਇਆ ਜਾਵੇ। ਉਹਨਾਂ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਹੋਇਆ ਹੈ,  ਉਸ ਤਰ੍ਹਾਂ ਦੀ ਤਬਦੀਲੀ ਉੱਚ ਸਿੱਖਿਆ ਦੇ ਵਿਸ਼ਿਆਂ ਨੂੰ ਲੈ ਕੇ ਵੀ ਕੀਤੀ ਜਾਣੀ ਚਾਹੀਦੀ ਹੈ ।

                ਇਸ ਮੌਕੇ ਪੰਜਾਬ ਭਰ ਤੋਂ ਆਏ ਸਿੱਖਿਆ ਸ਼ਾਸਤਰੀਆਂ ਨੇ ਪੰਜਾਬ ਸਰਕਾਰ ਵੱਲੋਂ ਇਸ ਵਿਸ਼ੇ ਉੱਤੇ ਤੋਰੀ ਗਈ ਚਰਚਾ ਦੀ ਸਿਫਤ ਕਰਦਿਆਂ ਕਿਹਾ ਕਿ ਅੱਜ ਜੇ ਇਸ ਮੰਚ ਤੋਂ ਕੋਈ ਵਿਚਾਰ ਚਰਚਾ ਸ਼ੁਰੂ ਹੋਈ ਹੈ ਤਾਂ ਇਸ ਦੇ ਚੰਗੇ ਨਤੀਜੇ ਭਵਿੱਖ ਵਿੱਚ ਮਿਲਣਗੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਟਰੀ ਸਿੱਖਿਆ ਸ੍ਰੀ ਕਮਲ ਕਿਸ਼ੋਰ ਯਾਦਵ,  ਡਾਇਰੈਕਟਰ ਹਾਇਰ ਐਜੂਕੇਸ਼ਨ ਸ੍ਰੀਮਤੀ ਅੰਮ੍ਰਿਤ ਸਿੰਘ,  ਉਪ ਕੁਲਪਤੀ ਡਾਕਟਰ ਜਸਪਾਲ ਸਿੰਘ,  ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਮਨਦੀਪ ਸਿੰਘ,  ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਸ੍ਰੀਮਤੀ ਮਧੂ ਚਿਤਕਾਰਾ,  ਆਈ ਆਈ ਐਮ ਅੰਮ੍ਰਿਤਸਰ ਦੇ ਡਾਇਰੈਕਟਰ ਡਾਕਟਰ ਨਾਗਅਰਜਨ ਰਾਮਾਮੂਰਥੀਐਲਪੀਯੂ ਦੇ ਵਾਈਸ ਚਾਂਸਲਰ ਡਾਕਟਰ ਸੰਜੇ ਮੋਦੀਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ ਡਾਕਟਰ ਅਸ਼ਵਨੀ ਭੱਲਾ,  ਡਾ ਧਰਮਿੰਦਰ ਸਿੰਘ ਉੱਭਾਡਾ ਸੁਰਿੰਦਰ ਕੌਰਡਾ ਮਹਿਲ ਸਿੰਘ,  ਡਾ ਨਰਿੰਦਰ ਸਿੰਘ,  ਪ੍ਰੋਫੈਸਰ ਅਜੇ ਸਰੀਨ,  ਡਾ ਕਸ਼ਮੀਰ ਸਿੰਘ,  ਡਾ ਪ੍ਰਗਟ ਸਿੰਘ ਗਰਚਾ,  ਡਾ ਆਰ ਕੇ ਤੁਲੀ ਡਾ,  ਸੰਗੀਤਾ,  ਡਾ ਜਸਵੀਰ ਸਿੰਘ,  ਡਾ ਜਸਪਾਲ ਸਿੰਘਡਾ,  ਨੀਰੂ ਗਰਗ,  ਡਾਕਟਰ ਸੁਕਸ਼ਮ ਆਹਲੂਵਾਲੀਆ,  ਸੁਮਨ ਲਤਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Fwd: PR:ਅਥਰਵ ਫਾਊਂਡੇਸ਼ਨ ਨੇ ਸੈਨਿਕਾਂ ਦੇ ਪਰਿਵਾਰਾਂ ਨੂੰ ਤਿੰਨ ਐਂਬੂਲੈਂਸਾਂ ਦਿੱਤੀਆਂ


'
ਕਾਰਗਿਲ ਵਿਜੇ ਦਿਵਸ' ਦੀ 25ਵੀਂ ਵਰ੍ਹੇਗੰਢ

ਅਥਰਵ ਫਾਊਂਡੇਸ਼ਨ ਨੇ ਸੈਨਿਕਾਂ ਦੇ ਪਰਿਵਾਰਾਂ ਨੂੰ ਤਿੰਨ ਐਂਬੂਲੈਂਸਾਂ ਦਿੱਤੀਆਂ

ਹੁਸ਼ਿਆਰਪੁਰ: 'ਕਾਰਗਿਲ ਵਿਜੇ ਦਿਵਸ' ਦੀ 25ਵੀਂ ਵਰ੍ਹੇਗੰਢ ਮੌਕੇ ਅਥਰਵ ਫਾਊਂਡੇਸ਼ਨ ਦੇ ਪ੍ਰਧਾਨ ਸੁਨੀਲ ਰਾਣੇ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਇੱਕ ਐਂਬੂਲੈਂਸ ਭੇਂਟ ਕੀਤੀ ਗਈ। ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਸਜੀ, ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਫੌਜ ਦੇ ਅਧਿਕਾਰੀਆਂ ਅਤੇ ਅਥਰਵ ਫਾਊਂਡੇਸ਼ਨ ਦੀ ਉਪ ਚੇਅਰਪਰਸਨ ਵਰਸ਼ਾ ਰਾਣੇ ਦੀ ਮੌਜੂਦਗੀ ਵਿੱਚ ਉੱਤਰ-ਪੂਰਬੀ ਰਾਜਾਂ ਦੇ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਤਿੰਨ ਐਂਬੂਲੈਂਸਾਂ ਭੇਂਟ ਕੀਤੀਆਂ ਗਈਆਂ।

ਅਥਰਵ ਫਾਊਂਡੇਸ਼ਨ ਨੇ ਪਿਛਲੇ ਸਾਲਾਂ ਵਿੱਚ ਮਨੀਪੁਰ, ਅਸਾਮ, ਸਿੱਕਮ, ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਰਾਜ ਸੈਨਿਕ ਬੋਰਡਾਂ ਨੂੰ ਐਂਬੂਲੈਂਸਾਂ ਵੀ ਦਾਨ ਕੀਤੀਆਂ ਹਨ।
ਸੁਨੀਲ ਰਾਣੇ ਨੇ ਕਿਹਾ ਕਿ ਮੈਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਮਿਜ਼ੋਰਮ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਰਹਿ ਰਹੇ ਸਾਡੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਐਂਬੂਲੈਂਸ ਪ੍ਰਦਾਨ ਕਰ ਰਹੇ ਹਾਂ। 
"ਇਸ ਮੁਹਿੰਮ 'ਬੇਟੀ ਬਚਾਓ ਬੇਟੀ ਪੜ੍ਹਾਓ' ਦੇ ਤਹਿਤ, ਅਸੀਂ ਆਪਣੀਆਂ ਧੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਵਧੀਆ ਕਰਨ ਵਿੱਚ ਮਦਦ ਕਰਨ ਲਈ ਲੈਪਟਾਪ ਵੀ ਵੰਡ ਰਹੇ ਹਾਂ।
ਸ਼ਿਲਾਂਗ, ਮੇਘਾਲਿਆ ਵਿੱਚ ਵੀ ਇੱਕ ਕੇਂਦਰ ਖੋਲ੍ਹਿਆ ਜਾ ਰਿਹਾ ਹੈ। "ਇਹ ਪਹਿਲਕਦਮੀ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਸਮਰਪਿਤ ਕਰਨ ਵਾਲੇ ਬਹਾਦਰ ਰੂਹਾਂ ਪ੍ਰਤੀ ਸਾਡੀ ਕੌਮ ਦੇ ਧੰਨਵਾਦ ਨੂੰ ਰੇਖਾਂਕਿਤ ਕਰਦੀ ਹੈ, ਅਤੇ ਇਹ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਸਮਰਥਨ ਕਰਨ ਲਈ ਸਾਡੀ ਵਚਨਬੱਧਤਾ ਨੂੰ ਮਜ਼ਬੂਤ ਕਰਦੀ ਹੈ।"
ਅਥਰਵ ਫਾਊਂਡੇਸ਼ਨ ਐਜੂਕੇਸ਼ਨਲ ਟਰੱਸਟ ਦਾ ਉਦੇਸ਼ ਸੁਨੀਲ ਰਾਣੇ ਦੀ ਅਗਵਾਈ ਅਤੇ ਅਗਵਾਈ ਹੇਠ ਔਰਤਾਂ, ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖਿਆ ਅਤੇ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਸਵੈ-ਨਿਰਭਰ ਹੋ ਕੇ ਮਾਣ-ਸਨਮਾਨ ਨਾਲ ਜੀਵਨ ਬਤੀਤ ਕਰ ਸਕਣ। ਫਾਊਂਡੇਸ਼ਨ ਭਾਰਤ ਦੇ ਪੇਂਡੂ ਖੇਤਰਾਂ ਵਿੱਚ ਲੜਕੀਆਂ ਦੀ ਸਿੱਖਿਆ, ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ, ਮਹਿਲਾ ਸਸ਼ਕਤੀਕਰਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਰਗੀਆਂ ਨੇਕ ਪਹਿਲਕਦਮੀਆਂ ਲਈ ਕੰਮ ਕਰਨ ਲਈ ਵਚਨਬੱਧ ਹੈ।

 

Fwd: ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਲਈ 25 ਲੱਖ ਰੁਪਏ ਦੇ ਖ਼ਰਚੇ ਨਾਲ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਚਾਲੂ ਕਰਵਾਈ


ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਦੇ ਆਦੇਸ਼ਾਂ
'ਤੇ ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਲਈ 25 ਲੱਖ ਰੁਪਏ ਦੇ ਖ਼ਰਚੇ ਨਾਲ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਚਾਲੂ ਕਰਵਾਈ

-ਕਿਹਾ,ਰਾਜਿੰਦਰਾ ਹਸਪਤਾਲ ਦੀ ਅੰਦਰੂਨੀ ਇਕਹਿਰੀ ਬਿਜਲੀ ਸਪਲਾਈ ਨੂੰ ਵੀ ਦੂਹਰੀ ਸਪਲਾਈ 'ਚ ਬਦਲਿਆ ਜਾਵੇਗਾ

-ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲ ਬਨਣਗੇ ਨਮੂਨੇ ਦੇ ਹਸਪਤਾਲ, ਅਗਲੇ ਦੋ ਸਾਲਾਂ 'ਚ 6 ਨਵੇਂ ਮੈਡੀਕਲ ਕਾਲਜ ਹੋ ਜਾਣਗੇ ਚਾਲੂ

-ਮੁੱਖ ਮੰਤਰੀ ਦੇ ਐਲਾਨ ਮੁਤਾਬਕ ਸਿਹਤ ਵਿਭਾਗ ਦੇ ਸਾਰੇ ਹਸਪਤਾਲਾਂ ਤੇ ਡਿਸਪੈਂਸਰੀਆਂ 'ਚ ਮਿਲ ਰਹੀਆਂ ਨੇ ਮੁਫ਼ਤ ਸਾਰੀਆਂ ਦਵਾਈਆਂ, ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿੱਚ ਵੀ 15 ਅਗਸਤ ਤੱਕ ਕਮੀਆਂ ਦੂਰ ਕਰਾਂਗੇ-ਡਾ. ਬਲਬੀਰ ਸਿੰਘ

ਪਟਿਆਲਾ, 27 ਜੁਲਾਈ:          ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਲਈ 25 ਲੱਖ ਰੁਪਏ ਦੀ ਲਾਗਤ ਨਾਲ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਚਾਲੂ ਕਰਵਾਈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮਰੀਜਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੌਰਾਨ ਬਿਜਲੀ ਜਾਣ ਦੀ ਰੁਕਾਵਟ ਕੀਤੀ ਗਈ ਹੈ।

               ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਖੇ ਹੁਣ ਬਿਜਲੀ ਦੀ ਕੋਈ ਸਮੱ‌ਸਿਆ ਨਹੀਂ ਆਵੇਗੀ,ਕਿਉਂਕਿ ਇੱਥੇ ਹੁਣ 66 ਕੇ.ਵੀ. ਪੁਰਾਣਾ ਪਟਿਆਲਾ ਬਿਜਲੀ ਗ੍ਰ‌੍ਰਿਡ ਤੋਂ ਇੱਕ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਅੱਜ ਚਲਾ ਦਿੱਤੀ ਗਈ ਹੈ, ਜਿਸ ਉਪਰ 25 ਲੱਖ ਰੁਪਏ ਖ਼ਰਚਾ ਆਇਆ ਹੈ। ਇਸ ਤੋਂ ਬਿਨ੍ਹਾਂ ਸ਼ਕਤੀ ਵਿਹਾਰ ਤੋਂ 11 ਕੇ.ਵੀ. ਫੀਡਰ ਤੀਜਾ ਸੋਰਸ ਹਸਪਤਾਲ ਦੇ ਖ਼ਰਚੇ ਉਤੇ ਜਲਦੀ ਹੀ ਚਲਾਇਆ ਜਾਵੇਗਾ। ਇਸ ਦੇ ਨਾਲ ਹੀ ਬਿਜਲੀ ਨਿਗਮ ਵੱਲੋਂ ਅੰਦਰਲਾ ਸਿਸਟਮ ਦੇਖਕੇ ਜੋ ਰਿਪੋਰਟ ਸੌਂਪੀ ਗਈ ਹੈ, ਉਸ ਮੁਤਾਬਕ ਸਾਹਮਣੇ ਆਈਆਂ ਕਮੀਆਂ ਦੇ ਮੱਦੇਨਜ਼ਰ ਜਿੱਥੇ ਬਿਜਲੀ ਸਪਲਾਈ ਦੀਆਂ ਇੱਕ-ਇੱਕ ਸੋਰਸ ਕੇਬਲਾਂ ਹਨ, ਉਥੇ ਵੀ ਸਰਕਾਰ ਵੱਲੋਂ ਦੂਹਰੀਆਂ ਕੇਬਲਾਂ ਪੁਆ ਕੇ ਦੂਹਰੇ ਬਕਸੇ ਲਗਾਏ ਜਾਣਗੇ। ਜਦੋਂਕਿ 20 ਦੇ ਕਰੀਬ ਜੈਨਰੇਟਰਾਂ ਨੂੰ ਐਮਰਜੈਂਸੀ ਸਮੇਂ ਵਰਤਣ ਲਈ ਲੋੜੀਂਦਾ ਵਾਧੂ ਡੀਜਲ ਜਮ੍ਹਾਂ ਰੱਖਿਆ ਜਾ ਰਿਹਾ ਹੈ।

               ਸਿਹਤ ਮੰਤਰੀ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ ਨੂੰ ਸ਼ਕਤੀ ਵਿਹਾਰ ਤੋਂ 66 ਕੇ.ਵੀ. ਦੀ ਲਾਈਨ ਆ ਰਹੀ ਹੈ, ਇੱਥੇ 220-220 ਕੇ.ਵੀ. ਦੀਆਂ ਦੋ ਲਾਈਨਾਂ ਅਬਲੋਵਾਲ ਤੇ ਪਸਿਆਣਾ ਤੋਂ ਆਉਂਦੀਆਂ ਹਨ।ਪਰੰਤੂ ਪਿਛਲੇ ਦਿਨੀਂ ਹਸਪਤਾਲ ਨੂੰ ਅੰਡਰਗਰਾਊਂਡ ਆਉਂਦੀ ਇਸ 66 ਕੇ.ਵੀ. ਲਾਈਨ ਵਿੱਚ ਨੁਕਸ ਪੈ ਗਿਆ ਸੀ ਜੋ ਕਿ ਤਿੰਨ ਘੰਟੇ ਵਿੱਚ ਠੀਕ ਕਰ ਦਿੱਤਾ ਗਿਆ ਸੀ ਪਰੰਤੂ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਵਾਧੂ ਬਿਜਲੀ ਲਾਈਨ ਨੂੰ ਹੁਣ ਬਿਜਲੀ ਨਿਗਮ ਵੱਲੋਂ ਜਰੂਰੀ ਪ੍ਰਵਾਨਗੀ ਲੈਕੇ ਚਾਲੂ ਕਰ ਦਿੱਤਾ ਗਿਆ ਹੈ ਤਾਂ ਕਿ ਭਵਿੱਖ ਵਿੱਚ ਬਿਜਲੀ ਸਪਲਾਈ ਨਿਰਵਿਘਨ ਜਾਰੀ ਰੱਖਣ 'ਚ ਕੋਈ ਦਿੱਕਤ ਪੇਸ਼ ਨਾ ਆਵੇ।

               ਮੈਡੀਕਲ ਸਿੱਖਿਆ ਮੰਤਰੀ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਰਾਜ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਮੁਢਲੀ ਤਰਜੀਹ ਹੈ, ਇਸ ਲਈ ਜਮੀਨੀ ਪੱਧਰ ਉਤੇ ਦੇਖੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ ਹੈ। ਇਸ ਦੇ ਨਲ ਹੀ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਸਿਹਤ ਵਿਭਾਗ ਦੇ ਸਾਰੇ ਜ਼ਿਲ੍ਹਾ ਹਸਪਤਾਲ, ਸੀ.ਐਚ.ਸੀ, ਸਬ ਡਵੀਜਨ ਤੇ ਡਿਸਪੈਂਸਰੀਆਂ ਆਦਿ ਵਿੱਚ ਮਰੀਜਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਫਰਿਸਤੇ ਸਕੀਮ ਚੱਲ ਰਹੀ ਹੈ ਤੇ ਟੈਸਟ ਮੁਫ਼ਤ ਹੋ ਰਹੇ ਹਨ। ਜਦੋਂ ਕਿ ਮੈਡੀਕਲ ਸਿੱਖਿਆ ਵਿਭਾਗ ਅਧੀਨ ਆਉਂਦੇ ਦੋਵੇਂ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿੱਚ ਜਿਹੜੀਆਂ ਕਮੀਆਂ ਹਨ, ਉਹ 15 ਅਗਸਤ ਤੱਕ ਦੂਰ ਕਰ ਦਿੱਤੀਆਂ ਜਾਣਗੀਆਂ।

               ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਨਮੂਨੇ ਦੇ ਹਸਪਤਾਲ ਬਣਾਇਆ ਜਾ ਰਿਹਾ ਹੈ, ਲੁਧਿਆਣਾਂ ਦਾ ਸਿਵਲ ਹਸਪਤਾਲ ਕਿਸੇ ਕਾਰਪੋਰੇਟ ਹਸਪਤਾਲ ਤੋਂ ਘੱਟ ਨਹੀਂ ਹੈ, ਇਸੇ ਤਰ੍ਹਾਂ ਜਲੰਧਰ, ਅੰਮ੍ਰਿਤਸਰ ਵਿਖੇ ਵੀ ਬਿਹਤਰ ਸਹੂਲਤਾਂ ਮਿਲਣਗੀਆਂ। ਜਦਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਬਣਨ ਜਾ ਰਿਹਾ ਟਰੌਮਾ ਸੈਂਟਰ ਤੇ ਕ੍ਰਿਟੀਕਲ ਕੇਅਰ ਯੂਨਿਟ ਸਟੇਟ ਆਫ਼ ਦੀ ਆਰਟ ਹੋਣਗੇ।ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ 96-97 ਫੀਸਦੀ ਡਾਕਟਰ ਹਸਪਤਾਲਾਂ ਵਿੱਚ ਇਮਾਨਦਾਰੀ ਤੇ ਤਨਦੇਹੀ ਨਾਲ ਆਪਣਾ ਕੰਮ ਕਰ ਰਹੇ ਹਨ ਅਤੇ ਜਿਹੜੇ ਬਾਕੀ ਹਨ, ਉਨ੍ਹਾਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ ਵਰਨਾ ਸਰਕਾਰ ਸਖ਼ਤੀ ਨਾਲ ਕਾਰਵਾਈ ਕਰੇਗੀ।

               ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਨੂੰ ਬਿਤਹਰ ਢੰਗ ਨਾਲ ਚਲਾਉਣਾਂ ਸਰਕਾਰ ਦੀ ਅਗਲੀ ਤਰਜੀਹ ਹੈ, ਜਿਸ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।ਹਸਪਤਾਲਾਂ ਵਿੱਚ ਮੁਫ਼ਤ ਦਵਾਈ ਮਿਲੇਗੀ, ਮਰੀਜ ਫੈਸਿਲੀਟੇਸ਼ਨ ਸੈਂਟਰ, ਏ ਕਲਾਸ ਸਫ਼ਾਈ, ਨਿਮਰ ਵਿਵਹਾਰ ਵਾਲਾ ਸਟਾਫ਼ ਹੋਵੇਗਾ। ਇਸ ਤੋਂ ਬਿਨਾ ਮਾਨ ਸਰਕਾਰ ਦੀ ਇਹ ਵੀ ਤਰਜੀਹ ਹੈ ਕਿ ਅਗਲੇ ਦੋ ਸਾਲਾਂ 'ਚ 6 ਨਵੇਂ ਮੈਡੀਕਲ ਕਾਲਜ ਚਾਲੂ ਕੀਤੇ ਜਾਣ, ਇਸ ਲਈ ਜਰੂਰੀ ਕਦਮ ਚੁੱਕੇ ਜਾ ਰਹੇ ਹਨ।

               ਸਿਹਤ ਮੰਤਰੀ ਨੇ ਇਸ ਦੌਰਾਨ ਹਸਪਤਾਲ ਦੀਆਂ ਡੇਂਗੂ ਅਤੇ ਡਾਇਰੀਆ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਇੱਥੇ ਦਾਖਲ ਦਸਤਾਂ ਤੇ ਉਲਟੀਆਂ ਦੇ ਮਰੀਜਾਂ ਦਾ ਹਾਲ-ਚਾਲ ਵੀ ਜਾਣਿਆ। ਉਨ੍ਹਾਂ ਨੇ ਮੈਡੀਕਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਬਾਹਰਲੇ ਜ਼ਿਲ੍ਹਿਆਂ ਤੇ ਹੋਰਨਾਂ ਰਾਜਾਂ ਤੋਂ ਆਏ ਮਰੀਜਾਂ ਦੀ ਸੂਚਨਾ ਉਨ੍ਹਾਂ ਦੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਭੇਜੀ ਜਾਵੇ ਤਾਂ ਕਿ ਸਬੰਧਤ ਥਾਵਾਂ ਵਿਖੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਉਥੋਂ ਦਾ ਪ੍ਰਸ਼ਾਸਨ ਵੀ ਚੌਕਸ ਹੋ ਕੇ ਯਤਨ ਕਰੇ। 

               ਇਸ ਦੌਰਾਨ ਏ. ਡੀ. ਸੀ (ਜ) ਕੰਚਨ, ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ ਵੰਡ ਡੀ.ਪੀ.ਐਸ ਗਰੇਵਾਲ, ਕਰਨਲ ਜੇ.ਵੀ. ਸਿੰਘ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਪੀ.ਐਸ.ਸੀ.ਪੀ.ਐਲ ਦੇ ਚੀਫ ਇੰਜੀਨੀਅਰ ਆਰ.ਕੇ. ਮਿੱਤਲ, ਐਸ.ਈ. ਪਟਿਆਲਾ ਧਨਵੰਤ ਸਿੰਘ, ਐਕਸੀਐਨ ਜਤਿੰਦਰ ਗਰਗ ਤੇ ਜਤਿੰਦਰਪਾਲ ਸਿੰਘ ਕੰਡਾ, ਮੁਖੀ ਸਰਜਰੀ ਵਿਭਾਗ ਡਾ. ਅਸ਼ਵਨੀ ਕੁਮਾਰ, ਡਾ. ਦੀਪਾਲੀ, ਡਾ. ਰੁਪਿੰਦਰ ਕੌਰ, ਡਾ. ਸਚਿਨ ਕੌਸ਼ਲ, ਕਾਰਜਕਾਰੀ ਇੰਜੀਨੀਅਰ ਪ‌ਿਊਸ਼ ਅਗਰਵਾਲ, ਆਰਕੀਟੈਕਟ ਦੀਪਾਲੀ, ਲੋਕ ਨਿਰਮਾਣ ਦੇ ਇਲੈਕਟਰੀਕਲ ਵਿੰਗ ਤੇ ਬਿਜਲੀ ਨਿਗਮ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।


 









ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

 ਅੰਮ੍ਰਿਤਸਰ, 27 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਕਰਿਆਨਾ ਅਤੇ ਡਰਾਈ ਫਰੂਟ ਵਪਾਰਕ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।  ਅਨਿਲ ਮਹਿਰਾ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦਾ ਨੈੱਟਵਰਕਘੱਟ ਕੇਵੀ ਟਰਾਂਸਫਾਰਮਰਗਲੀਆਂ ਅਤੇ ਬਾਜ਼ਾਰਾਂ ਦੀ ਉਸਾਰੀਸੀਵਰੇਜ ਅਤੇ ਸੈਨੀਟੇਸ਼ਨ ਸਿਸਟਮ ਦੀਆਂ ਸਮੱਸਿਆਵਾਂ ਹਨ।  ਜ਼ਿਲ੍ਹਾ ਜੰਗਲਾਤ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

 ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ

 ਵਿਧਾਇਕ ਡਾ: ਅਜੇ ਗੁਪਤਾ ਨੇ  ਕਿਹਾ ਕਿ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਸਬੰਧੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ।  ਆਉਣ ਵਾਲੇ ਦਿਨਾਂ ਵਿੱਚ ਸਫ਼ਾਈ ਪ੍ਰਬੰਧ ਬਿਹਤਰ ਨਜ਼ਰ ਆਉਣਗੇ।  ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਖਤਮ ਹੋਣ ਤੋਂ ਬਾਅਦ ਸੜਕਾਂਗਲੀਆਂ ਅਤੇ ਬਾਜ਼ਾਰਾਂ ਨੂੰ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ।  ਵਿਧਾਇਕ ਡਾ: ਗੁਪਤਾ ਨੇ ਜ਼ਿਲ੍ਹਾ ਜੰਗਲਾਤ ਅਫ਼ਸਰ ਅਮਨੀਤ ਸਿੰਘ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਵਪਾਰੀ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਅਨਿਲ ਮਹਿਰਾਅਸ਼ੋਕ ਕੁਮਾਰਸੁਮਨ ਮਹਿਰਾਰਾਜੀਵ ਕੁਮਾਰਸੰਜੀਵ ਮਹਿਰਾ ਤੋਂ ਇਲਾਵਾ ਹੋਰ ਕਾਰੋਬਾਰੀ ਹਾਜ਼ਰ ਸਨ।

ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 26 ਜੁਲਾਈ  - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਇਸ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਵਿੱਡਣ ਦੇ ਆਦੇਸ਼ ਦਿੱਤੇ ਹਨ ਅੱਜ ਸਿਵਲ ਸਰਜਨ ਨਾਲ ਦੁਸ਼ਿਤ ਪਾਣੀ ਕਾਰਨ ਹੋਣ ਵਾਲੇ ਰੋਗਾਂ ਸੰਬਧੀ ਮੀਟਿੰਗ ਕਰਦਿਆਂ ਉਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੋਰਾਣ ਕਿਸੇ ਵੀ ਕਿਸਮ ਦੀ ਵਾਟਰ ਮਿਕਸਿੰਗ ਨਾ ਹੋਣ ਦਿੱਤੀ ਜਾਵੇਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਫ ਸਫਾਈ ਦੇ ਪੁੱਖਤਾ ਪ੍ਰਬੰਧ ਕੀਤੇ ਜਾਣਆਉਟ ਬਰੇਕ ਏਰੀਆ ਵਿੱਚ ਤੁਰੰਤ ਕਾਰਵਾਈ ਕਰਕੇ ਦੂਸ਼ਿਤ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਜੈਨਸਿਵਲ ਸਰਜਨ ਡਾ ਸੁਮੀਤ ਸਿੰਘ ਅਤੇ ਐਪੀਡਿਮੋਲੋਜਿਸਟ ਡਾ ਨਵਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ।  

ਉਨਾਂ ਕਿਹਾ ਕਿ ਇਨਾਂ ਦਿਨਾਂ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਰੇਕ ਹਸਪਤਾਲ ਵਿੱਚ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਜਿਸ ਵੀ ਇਲਾਕੇ ਵਿੱਚ ਕੋਈ ਮੌਸਮੀ ਬਿਮਾਰੀ ਮਿਲਣ ਦੇ ਸੰਕੇਤ ਮਿਲਣ ਤਾਂ ਉਹ ਤੁਰੰਤ ਸਿਵਲ ਸਰਜਨ ਦੇ ਨੋਟਿਸ ਵਿੱਚ ਲਿਆ ਕੇ ਉਸ ਇਲਾਕੇ ਵੱਲ ਵਿਸ਼ੇਸ਼ ਧਿਆਨ ਦੇ ਕੇ ਲੋਕਾਂ ਦੀ ਜਾਨ ਦੀ ਰਾਖੀ ਕੀਤੀ ਜਾਵੇ ਉਨਾਂ ਸਿਹਤ ਵਿਭਾਗ ਪੰਜਾਬ ਵਲੋਂ ਇਸ ਮੁੱਦੇ ਉੱਤੇ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ

ਇਸ ਮੌਕੇ ਸਿਵਲ ਸਰਜਨ ਡਾਸੁਮਿਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਗਰਮੀਆਂ ਵਿੱਚ ਬਰਸਤ ਦੇ ਮੌਸਮ ਵਿੱਚ ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਮਿਤੀ ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਪਹਿਲਾਂ ਤੋਂ ਹੀ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਦਸਤ ਰੋਗ ਨਾਲ ਹੋਣ ਵਾਲੀਆ ਮੌਤਾਂ ਰੋਕਣਾ ਹੈ ਅਤੇ ਆਮ ਲੋਕਾਂ ਨੂੰ ਦਸਤ ਰੋਗ ਦੇ ਕਾਰਣਇਲਾਜਸਾਵਧਾਨੀਆਂ ਅਤੇ ਵਿਸ਼ੇਸ਼ ਤੌਰ ਤੇ ਹੈਂਡ ਵਾਸ਼ਿੰਗ ਤਕਨੀਕ ਬਾਰੇ ਸੁਚੇਤ ਕਰਨਾ ਹੈ। ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਣ ਓ.ਆਰ.ਐਸ. ਕਾਰਨਰ ਹਰੇਕ ਸਿਹਤ ਕੇਦਰ ਵਿੱਚ ਬਣਾਉਣੇ ਯਕੀਨੀ ਬਣਾਏ ਗਏ ਹਨ ਅਤੇ ਆਸ਼ਾ ਵਰਕਰਾਂ ਵਲੋ ਓ.ਆਰ.ਐਸ. ਪੈਕਟ ਅਤੇ ਜਿੰਕ ਦੀਆਂ ਗੋਲੀਆਂ ਘਰਾਂ-ਘਰਾਂ ਵਿਚ ਵੰਡੀਆਂ ਜਾ ਰਹੀਆਂ ਹਨਤਾਂ ਕਿ ਇਨ੍ਹਾ ਬੱਚਿਆ ਵਿੱਚ ਦਸਤ ਕਾਰਣ ਹੋ ਰਹੀ ਪਾਣੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਦੇ ਨਾਲ ਹੀ  ਪੈਰਾ ਮੈਡੀਕਲ ਸਟਾਫ ਵਲੋਂ ਸਕੂਲਾਂ ਵਿਚ ਜਾ ਕੇ ਬਚਿੱਆਂ ਅਤੇ ਆਮ ਲੋਕਾਂ ਨੂੰ ਸਵੱਛ ਰਹਿਣ ਅਤੇ ਬੀਮਾਰੀਆਂ ਤੋਂ ਬਚਣ ਸੰਬਧੀ ਵੀ ਵਿਸਥਾਰ ਸਹਿਤ ਦੱਸਿਆ ਜਾ ਰਿਹਾ ਹੈ।