*ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ*
ਬੰਗਾ 15 ਜੁਲਾਈ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਪੇਂਡੂ ਇਲਾਕੇ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਸਾਲ 2024 ਦਾ ਵਿਦਿਅਕ ਸ਼ੈਸ਼ਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ । ਸ਼ੈਸ਼ਨ ਦੀ ਆਰੰਭਤਾ ਮੌਕੇ ਵਿਦਿਆਰਥੀਆਂ, ਸਟਾਫ਼ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ । ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ ।
ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਵਿਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ । ਉਹਨਾਂ ਨੇ ਨਵੀਂ ਪੀੜੀ ਨੂੰ ਇੰਟਰਨੈਸ਼ਨਲ ਪੱਧਰ ਦੀ ਮਿਆਰੀ ਸਿੱਖਿਆ ਦੇ ਕੇ ਉਹਨਾਂ ਦਾ ਸੁਨਹਿਰੀ ਭਵਿੱਖ ਬਣਾਉਣ ਵਾਲੇ ਸੁਪਨੇ ਨੂੰ ਯਾਦ ਕਰਦੇ ਹੋਏ, ਸਮੂਹ ਪੈਰਾ ਮੈਡੀਕਲ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਜਾਗਰੂਕ ਕੀਤਾ । ਡਾ. ਢਾਹਾਂ ਨੇ ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਮਿਲਜੁਲ ਕੇ ਪੜ੍ਹਾਈ ਕਰਦੇ ਹੋਏ ਪੈਰਾ ਮੈਡੀਕਲ ਕਾਲਜ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ ।

ਇਸ ਮੌਕੇ ਪ੍ਰਿੰਸੀਪਲ ਰਾਜਦੀਪ ਥਿਥਵਾੜ ਨੇ ਦੱਸਿਆ ਕਿ ਕਾਲਜ ਵਿਚ ਤਿੰਨ ਪੈਰਾ ਮੈਡੀਕਲ ਕੋਰਸਾਂ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ, ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ ਅਤੇ ਬੀ.ਐਸ.ਸੀ. ਰੇਡੀਓ ਇਮੇਜ਼ਿੰਗ ਟੈਕਨੋਲਜੀ ਦੀ ਪੜ੍ਹਾਈ ਆਧੁਨਿਕ ਤਰੀਕਿਆਂ ਨਾਲ ਕਰਵਾਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ । ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਪ੍ਰਿੰਸੀਪਲ ਰਾਜਦੀਪ ਥਿਥਵਾੜ, ਮੈਡਮ ਪਿਊਸ਼ੀ ਯਾਦਵ, ਮੈਡਮ ਸੁਮੇਧਾ ਯਾਦਵ, ਸ੍ਰੀ ਰਮਨ ਕੁਮਾਰ, ਸ੍ਰੀ ਰਿਤਕ ਪਾਠਕ, ਸ੍ਰੀ ਸੁਖਵੀਰ ਕੁਮਾਰ, ਸਮੂਹ ਸਟਾਫ਼ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ :- ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਕਰਦੇ ਹੋਏ ਭਾਈ ਜੋਗਾ ਸਿੰਘ ਅਤੇ ਸੰਗਤਾਂ ਵਿਚ ਹਾਜ਼ਰ ਡਾ. ਕੁਲਵਿੰਦਰ ਸਿੰਘ ਢਾਹਾਂ, ਪ੍ਰਿੰਸੀਪਲ ਰਾਜਦੀਪ ਥਿਥਵਾੜ, ਕਾਲਜ ਸਟਾਫ ਅਤੇ ਵਿਦਿਆਰਥੀ