ਪਟਿਆਲਾ, 30 ਜੁਲਾਈ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਜਿਵੇਂ ਕਿ ਧਨੌਰਾ, ਦੌਦਾ, ਹਰੀਗੜ੍ਹ, ਨੌਰਾ, ਸੁਖੇਵਾਲ ਆਦਿ ਦੀਆਂ ਲਗਭਗ 52 ਆਂਗਣਵਾੜੀ ਵਰਕਰਾਂ ਨੇ ਭਾਗ ਲਿਆ।
ਇਹ ਸਿਖਲਾਈ ਕੋਰਸ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ, ਪਟਿਆਲਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਡਾ. ਗੁਰਉਪਦੇਸ਼ ਕੌਰ ਨੇ ਭਾਗ ਲੈਣ ਵਾਲੇ ਸਿੱਖਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ ਅਤੇ ਕੇ.ਵੀ.ਕੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਿੱਖਿਆਰਥੀਆਂ ਨੂੰ ਪ੍ਰੋਤਸਾਹਿਤ ਕਰਦਿਆਂ ਉਹਨਾਂ ਨੇ ਮੋਟੇ ਅਨਾਜਾਂ ਦੀ ਵਰਤੋ ਸਬੰਧੀ ਵੀ ਜਾਗਰੂਕ ਕੀਤਾ।
ਕੋਰਸ ਕੋਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨਾਂ) ਨੇ ਫਲਾਂ, ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਮੁਰੱਬਾ, ਆਰ.ਟੀ.ਐਸ. ਅਤੇ ਸੁਕੈਸ਼ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਇਸ ਮੌਕੇ ਸਿਖਿਆਰਥਣਾਂ ਨੂੰ ਆਪੋ ਆਪਣੇ ਪਿੰਡਾਂ ਵਿਚ ਲਗਾਉਣ ਲਈ ਫਲਦਾਰ ਬੂਟੇ ਵੀ ਵੰਡੇ ਗਏ। ਅੰਤ ਵਿਚ ਆਏ ਹੋਏ ਸਿੱਖਿਆਰਥੀਆਂ ਨੇ ਆਉਣ ਵਾਲੇ ਸਿਖਲਾਈ ਪ੍ਰੋਗਰਾਮਾਂ ਵਿਚ ਭਾਗ ਲੈਣ ਲਈ ਵੀ ਆਪਣਾ ਨਾਮ ਦਰਜ ਕਰਵਾਇਆ ਅਤੇ ਪੀ.ਏ.ਯੂ. ਦੀਆਂ ਪ੍ਰਕਾਸ਼ਨਾਵਾਂ ਵੀ ਖਰੀਦੀਆਂ।