ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਰਮਦਾਸ

ਸ਼ਿਕਾਇਤ ਨਿਵਾਰਨ ਮਿਲਣੀ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਕੀਤੀ ਸ਼ਮੂਲਿਅਤ : ਡਿਪਟੀ ਕਮਿਸ਼ਨਰ

ਜੁਲਾਈ ਨੂੰ ਕਮਿਊਨਿਟੀ ਹਾਲ ਨਿਊ ਅੰਮ੍ਰਿਤਸਰ ਵਿਖੇ ਲੱਗੇਗਾ ਕੈਂਪ

ਅੰਮਿ੍ਰਤਸਰ, 3 ਜੁਲਾਈ  ਮੁੱਖ ਮੰਤਰੀ ਪੰਜਾਬ ਸਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ ਵਿੱਚ 2 ਕੈਂਪ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਜਾਣ ਜਿਥੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੌਕੇ ਤੇ ਹੀ ਹਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ

          ਹਲਕਾ ਵਿਧਾਇਕ ਅਟਾਰੀ ਸਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਅਟਾਰੀ ਵਿਖੇ ਲੱਗੇ ਸ਼ਿਕਾਇਤ ਨਿਵਾਰਨ ਮਿਲਣੀ ਕੈਂਪ ਦਾ ਨਿਰੀਖਣ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੌਕੇ ਤੇ ਹੀ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾਣ ਉਨਾਂ ਦੱਸਿਆ ਕਿ ਲੋਕ 1076 ਨੰਬਰ ਤੇ ਡਾਇਲ ਕਰ ਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਉਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਅਟਾਰੀ ਪਿੰਡ ਦੇ ਕਲਸਟਰ ਵਿੱਚ ਅਟਾਰੀਕਾਉਂਕੇਢਾਂਡੇਮੋਦੇਧਨੋਆ ਕਲਾਂਧਨੋਆ ਖੁਰਦਰੋੜਾਵਾਲਾ ਖੁਰਦਰੋੜਾਵਾਲਾ ਕਲਾਂਕਾਹਣਗੜਹਰਦੋਰਤਨ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸ਼ਿਕਾਇਤ ਨਿਵਾਰਨ ਮਿਲਣੀ ਕੈਂਪਾਂ ਵਿੱਚ ਪ੍ਰਾਪਤ ਹੋਏ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ

          ਕੈਂਪ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।  ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟਮੌਤ ਸਰਟੀਫਿਕੇਟਹਲਫੀਆ ਬਿਆਨ ਤਸਦੀਕ ਕਰਨੇਬਾਰਡਰ ਏਰੀਏ ਸਬੰਧੀ ਸਰਟੀਫਿਕੇਟਬੈਕਵਰਡ ਏਰੀਆ ਸਰਟੀਫਿਕੇਟਜ਼ਮੀਨ ਦੀ ਹੱਦਬੰਦੀਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ। ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

                ਸ੍ਰੀ ਥੋਰੀ ਨੇ ਦੱਸਿਆ ਕਿ ਸ਼ਿਕਾਇਤ ਨਿਵਾਰਨ ਮਿਲਣੀ ਕੈਂਪ ਵਿੱਚ ਕੁੱਲ 151 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨਜਿਨਾਂ ਵਿਚੋਂ 144 ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ 7 ਰਹਿੰਦੀਆਂ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਪੀ.ਐਸ.ਪੀ.ਸੀ.ਐਲਪੈਨਸ਼ਨਸਿਹਤ ਵਿਭਾਗਖੁਰਾਕ ਸਪਲਾਈ ਨਾਲ ਸਬੰਧਤ ਵਿਭਾਗਾਂ ਨਾਲ ਦਰਪੇਸ਼ ਆਉਂਦੀਆਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲਾ ਕੈਂਪ ਜੁਲਾਈ ਨੂੰ ਕਮਿਊਨਿਟੀ ਹਾਲ ਨਿਊ ਅੰਮ੍ਰਿਤਸਰ ਵਿਖੇ ਲੱਗੇਗਾਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇਗਾ ਅਤੇ ਸੇਵਾ ਕੇਂਦਰ ਨਾਲ ਸਬੰਧਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ

ਇਸ ਕੈਂਪ ਵਿੱਚ ਮੈਡਮ ਸੋਨਮ ਆਈ ਏ ਐਸਐਸ.ਡੀ.ਐਮਲਾਲ ਵਿਸ਼ਵਾਸ਼ , ਤਹਿਸੀਲਦਾਰ ਜਗਸ਼ੀਰ ਸਿੰਘ ਅਤੇ ਅਮਰਜੀਤ ਸਿੰਘਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ ਸਬਲਜੀਤ ਸਿੰਘਮੁੱਖ ਖੇਤੀਬਾੜੀ ਅਫ਼ਸਰ ਡਾਤਜਿੰਦਰ ਸਿੰਘ ਹੁੰਦਲਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸ਼ਾਖਾ ਤੇ ਤਕਨੀਕੀ ਕੁਆਰਡੀਨੇਟਰ ਸਪ੍ਰਿੰਸ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ