ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ. ਸਹੀਦ ਭਗਤ ਸਿੰਘ ਨਗਰ ਵੱਲੋ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਮੁਫਤ ਆਯੁਰਵੈਦਿਕ ਕੈਂਪ

ਨਵਾਂਸ਼ਹਿਰ  10 ਜੁਲਾਈ - ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਐਸ.ਬੀ.ਐਸ ਨਗਰ ਦੇ ਸਹਿਯੋਗ ਨਾਲ  ਮਿਤੀ 10.07.2024 ਨੂੰ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ  ਮੁਫਤ ਆਯੁਰਵੈਦਿਕ ਕੈਂਪ ਲਗਾਇਆ ਗਿਆਂ । ਇਸ  ਕੈਂਪ ਦਾ ਉਦਘਾਟਨ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋ ਕੀਤਾ ਗਿਆ ।  ਇਸ ਮੁਫਤ ਆਯੁਰਵੈਦਿਕ ਕੈਂਪ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾਂ ਤੇ ਸ਼ੈਸਨ ਜੱਜ-1  ਕਰੂਨੇਸ਼  ਕੁਮਾਰ , ਜ਼ਿਲ੍ਹਾਂ ਜੱਜ ( ਫੈਮਿਲੀ ਕੋਰ) ਹਰੀਸ਼ ਆਨੰਦ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ.ਕਮਲਦੀਪ ਸਿੰਘ ਧਾਲੀਵਾਲ, ਸਿਵਲ ਜੱਜ ( ਸੀਨੀਅਰ ਡੀਵੀਜ਼ਨ) ਮੈਡਮ ਪਰਮਿੰਦਰ ਕੌਰ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਅਪਰਾਜਿਤਾ ਜੋਸ਼ੀ, ਸਿਵਲ ਜੱਜ (ਜੂਨੀਅਰ ਡੀਵੀਜਨ) ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡੀਵੀਜਨ)  ਤੁਸ਼ਾਰ ਕੌਰ ਥਿੰਦ ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ) ਕੋਂਪਲ ਧੰਜਲ, ਸਿਵਲ ਜੱਜ (ਜੂਨੀਅਰ ਡੀਵੀਜਨ)  ਸਿਮਰਨ ਚਲਾਨਾ , ਬਾਰ ਐਡਵੋਕੇਟਜ਼, ਚੇਅਰਮੈਨ ਚਾਈਲਡ ਵੈਲਫੇਅਰ ਕਮੇਟੀ ਮੈਡਮ ਸੋਨੀਆ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ  ਅਫਸਰ  ਮੈਡਮ ਸਰਬਜੀਤ ਕੌਰ ਅਤੇ ਉਹਨ੍ਹਾਂ ਦੀ ਡਾਕਟਰੀ ਟੀਮ  ਹਾਜ਼ਰ ਸੀ  । ਇਸ ਕੈਂਪ ਦੌਰਾਨ ਜ਼ਿਲ੍ਹਾਂ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਦੀ ਡਾਕਟਰੀ ਟੀਮ ਵੱਲੋ  ਇਸ ਕੈਂਪ ਵਿੱਚ ਆਏ ਮਰੀਜ਼ਾਂ ਦੀਆਂ ਸਾਰੀਆ ਬਿਮਾਰੀਆ ਦਾ ਮੁਫਤ ਚੈਂਕ ਅੱਪ ਕੀਤਾ ਗਿਆ ਅਤੇ ਚੈਂਕਅੱਪ ਦੌਰਾਨ 155 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਆਯੁਰਵੈਦਿਕ ਦਵਾਈਆ ਦਿੱਤੀਆ ਗਈਆ ।