ਨਵਾਂਸ਼ਹਿਰ, 3 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਵਿਆਹ ਵਾਲੇ ਦਿਨ ਅਤੇ ਕੋਈ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ 'ਤੇ ਪਟਾਖੇ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਇਹ ਹੁਕਮ 02 ਸਤੰਬਰ, 2024 ਤੱਕ ਲਾਗੂ ਰਹਿਣਗੇ।