ਨਵਾਂਸ਼ਹਿਰ, 5 ਜੁਲਾਈ :- ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ ਪੀ.ਐਨ.ਸੀ ਪ੍ਰੋਡਕਸ ਦੇ ਨੁਮਾਇੰਦੇ ਵਲੋਂ ਵੈੱਲਨੈੱਸ ਅਡਵਾਈਜਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 26 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਨਿਯੋਜਕ ਵੱਲੋਂ 19 ਉਮੀਦਵਾਰਾਂ ਨੂੰ ਵੈੱਲਨੈੱਸ ਐਡਵਾਈਜਰ ਦੀ ਅਸਾਮੀ ਲਈ ਸ਼ਾਰਟਲਿਸਟ ਕੀਤਾ ਗਿਆ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਹਫ਼ਤੇ ਵਿੱਚ ਦੋ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।