'ਆਪ ਦੀ ਸਰਕਾਰ, ਆਪ ਦੇ ਦੁਆਰ'
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਫੁਗਲਾਣਾ 'ਚ ਲੱਗੇ ਕੈਂਪ ਦਾ ਲਿਆ ਜਾਇਜ਼ਾ
-ਕਿਹਾ, ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਘਰਾਂ ਦੇ ਨਜ਼ਦੀਕ ਆ ਕੇ ਦੇ ਰਹੇ ਹਨ ਸਰਕਾਰੀ ਸੇਵਾਵਾਂ
ਹੁਸ਼ਿਆਰਪੁਰ, 12 ਜੁਲਾਈ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੀਆਂ ਬਰੂਹਾਂ 'ਤੇ ਜਾ ਕੇ ਕਰਨ ਦੇ ਯਤਨਾਂ ਤਹਿਤ 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਫੁਗਲਾਣਾ ਦੇ ਕਮਿਊਨਿਟੀ ਸੈਂਟਰ ਵਿਚ ਪਿੰਡ ਫੁਗਲਾਣਾ, ਮੇਹਟੀਆਣਾ, ਮੋਨਾ ਕਲਾਂ ਅਤੇ ਫਦਮਾਂ ਦਾ ਸਾਂਝਾ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਹਲਕਾ ਇੰਚਾਰਜ ਅਤੇ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਵੀ ਮੌਜੂਦ ਸਨ। ਕੈਂਪ ਦੌਰਾਨ ਜਿਥੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਉਥੇ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਯਤਨ ਤਹਿਤ ਹੁਣ ਲੋਕਾਂ ਨੂੰ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਲਗਾਤਾਰ ਮਾਨੀਟਰਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਯੋਜਨਾਵਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਕੈਂਪਾਂ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਇਕ ਛੱਤ ਦੇ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਖ-ਵੱਖ ਸਥਾਨਾਂ 'ਤੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਹਲਕਾ ਇੰਚਾਰਜ ਅਤੇ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਨੇ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਜਿਸ ਲਈ ਸਰਕਾਰੀ ਵਿਭਾਗ ਖ਼ੁਦ ਚੱਲ ਕੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਜ਼ਨ ਹੈ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ, ਜਿਸ ਲਈ ਪੂਰੇ ਸੂਬੇ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਦਾ ਆਯੋਜਨ ਹੋ ਰਿਹਾ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਹਫ਼ਤੇ ਵਿਚ ਦੋ ਦਿਨ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ 'ਤੇ ਹੱਲ ਨਹੀਂ ਹੁੰਦਾ, ਉਨ੍ਹਾਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇ। ਇਸ ਸਬੰਧ ਵਿਚ ਸਬੰਧਤ ਐਸ.ਡੀ.ਐਮਜ਼ ਵੱਲੋਂ ਸ਼ਿਕਾਇਤਾਂ ਦੀ ਮਾਨੀਟਰਿੰਗ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੇ ਬਾਰੇ ਵਿਚ ਜਿਥੇ ਵਿਸਥਾਰ ਨਾਲ ਦੱਸਿਆ ਜਾਂਦਾ ਹੈ, ਉਥੇ ਯੋਗ ਲਾਭਪਾਤਰੀ ਦਾ ਫਾਰਮ ਵੀ ਭਰਿਆ ਜਾਂਦਾ ਹੈ, ਤਾਂ ਜੋ ਯੋਗ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਸਬੰਧੀ ਜਾਗਰੂਕ ਕਰਦੇ ਹੋਏ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦਿੱਤੀ ਜਾਵੇ ਅਤੇ ਮਿਲ ਕੇ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਸਹਿਯੋਗ ਦਿੱਤਾ ਜਾਵੇ।
ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਚੱਬੇਵਾਲ ਸ਼ਿਵਧਰਨ ਸਿੰਘ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਹਰਸ਼ਵੀਰ ਸਿੰਘ ਗੋਇਲ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਤੇ ਕੌਂਸਲਰ ਜਸਪਾਲ ਸਿੰਘ ਚੇਚੀ, ਮੋਹਨ ਲਾਲ ਚਿੱਤੋਂ, ਸਰਪੰਚ ਬਖਸ਼ੋ ਦੇਵੀ, ਰੁਪਲ ਠਾਕੁਰ, ਤਰੁਣ ਅਰੋੜਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।