Fwd: Punjabi & Hindi PN with pics---ਕੈਬਨਿਟ ਮੰਤਰੀ ਜਿੰਪਾ ਨੇ ਕੋਟਕ ਮਹਿੰਦਰਾ ਬੈਂਕ ਦੀ ਨਵੀਂ ਬ੍ਰਾਂਚ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਜਿੰਪਾ ਨੇ ਕੋਟਕ ਮਹਿੰਦਰਾ ਬੈਂਕ ਦੀ ਨਵੀਂ ਬ੍ਰਾਂਚ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 8 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੇਲਵੇ ਰੋਡ ਸਥਿਤ ਕੋਟਕ ਮਹਿੰਦਰਾ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਬੈਂਕ ਦੇ ਅਧਿਕਾਰੀਆਂ, ਕਰਮਾਰੀਆਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਬੈਂਕ ਦੀਆਂ ਸੇਵਾਵਾਂ ਅਤੇ ਸੁਵਿਧਾਵਾਂ ਦੇ ਬਾਰੇ ਵਿਚ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਉਦਘਾਟਨ ਸਮਾਰੋਹ ਵਿਚ ਕੈਬਨਿਟ ਮੰਤਰੀ ਨੇ ਬੈਂਕ ਦੀ ਨਵੀਂ ਬ੍ਰਾਂਚ ਦਾ ਰੀਬਨ ਕੱਟ ਕੇ ਰਸਮੀ ਉਦਘਾਟਨ ਕੀਤਾ। ਉਨ੍ਹਾਂ  ਆਪਣੇ ਸੰਬੋਧਨ ਵਿਚ ਕਿਹਾ ਕਿ ਕੋਟਕ ਮਹਿੰਦਰਾ ਬੈਂਕ ਦੀ ਇਹ ਨਵੀਂ ਬ੍ਰਾਂਚ ਖੇਤਰ ਦੇ ਵਾਸੀਆਂ ਨੂੰ ਬਿਹਤਰੀਨ ਬੈਂਕਿੰਗ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਸਥਾਨਕ ਆਰਥਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਕੋਟਕ ਮਹਿੰਦਰਾ ਬੈਂਕ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬ੍ਰਾਂਚ ਖੇਤਰ ਦੇ ਲੋਕਾਂ ਲਈ ਬੈਂਕਿੰਗ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਸੁਵਿਧਾਜਨਕ ਬਣਾਏਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ਼ ਹੈ ਕਿ ਇਹ ਬ੍ਰਾਂਚ ਸਥਾਨਕ ਵਪਾਰੀਆਂ ਅਤੇ ਇਲਾਕਾ ਵਾਸੀਆਂ ਲਈ ਇਕ ਮਹੱਤਵਪੂਰਨ ਸਾਧਨ ਸਾਬਿਤ ਹੋਵੇਗੀ। ਇਸ ਮੌਕੇ ਕੋਟਕ ਮਹਿੰਦਰਾ ਬੈਂਕ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਹ ਬ੍ਰਾਂਚ ਤਕਨੀਕੀ ਤਕਨਾਲੋਜੀ ਅਤੇ ਸੁਵਿਧਾਵਾਂ ਨਾਲ ਲੈਸ ਹੈ, ਜਿਸ ਨਾਲ ਗਾਹਕਾਂ ਨੂੰ ਤੇਜ਼ ਅਤੇ ਸੁਰੱਖਿਅਤ ਬੈਂਕਿੰਗ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ  ਇਹ ਵੀ ਦੱਸਿਆ ਕਿ ਬੈਂਕ ਆਪਣੀ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਵੱਖ-ਵੱਖ ਭਾਈਚਾਰਕ ਪ੍ਰੋਜੈਕਟਾਂ ਵਿਚ ਵੀ ਯੋਗਦਾਨ ਦੇਵੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਵਰਿੰਦਰ ਸ਼ਰਮਾ ਬਿੰਦੂ, ਬੈਂਕ ਦੇ ਜ਼ੋਨਲ ਮੈਨੇਜਰ ਵਿਕਰਮ, ਮੈਨੇਜਰ ਮਨਜੀਤ ਸੈਣੀ, ਵਿਮਲ ਜੈਨ, ਬਹਾਦਰ ਸਿੰਘ ਸੁਨੇਜ, ਅਸ਼ੋਕ ਪਹਿਲਵਾਨ, ਨੀਤਿਸ਼ ਗਾਂਧੀ, ਪੰਕਜ, ਰਵੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।