ਕੈਬਨਿਟ ਮੰਤਰੀ ਜਿੰਪਾ ਨੇ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ
ਹੁਸ਼ਿਆਰਪੁਰ, 16 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਪੀ.ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦਾ ਦੌਰਾ ਕੀਤਾ ਅਤੇ ਸਕੂਲ ਦੇ ਵਿਕਾਸ ਲਈ 2 ਲੱਖ ਰੁਪਏ ਦਾ ਚੈੱਕ ਸਕੂਲ ਦੀ ਪ੍ਰਿੰਸੀਪਲ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿੁ ਕੁਝ ਸਮਾਂ ਪਹਿਲਾ ਉਹ ਸਕੂਲ ਵਿਚ ਨੈਸ਼ਨਲ ਯੋਗ ਮੀਟ ਦੌਰਾਨ ਆਏ ਸਨ ਅਤੇ ਉਨ੍ਹਾਂ ਸਕੂਲ ਨੂੰ ਦੋ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਵਾਅਦੇ ਮੁਤਾਬਿਕ ਉਹ ਸਕੂਲ ਨੂੰ ਦੋ ਲੱਖ ਰੁਪਏ ਦਾ ਚੈੱਕ ਸੌਂਪਣ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਕਾਫੀ ਉਚਾ ਲੈ ਕੇ ਗਈ ਹੈ।ਸਕੂਲ ਆਫ ਐਮੀਨੈਂਸ ਇਸ ਦੀ ਸਭ ਤੋਂ ਤਾਜ਼ਾ ਉਦਾਹਰਨ ਹਨ, ਜਿਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਕਾਫੀ ਵਧੀਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੋਦਿਆ ਵਿਦਿਆਲਿਆ ਫਲਾਹੀ ਨੇ ਵੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੋਈ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿੰਕਾ ਨਿਭਾਅ ਰਿਹਾ ਹੈ।
ਇਸ ਮੌਕੇ ਪ੍ਰਿੰਸੀਪਲ ਰੰਜੂ ਦੁੱਗਲ, ਵਾਈਸ ਪ੍ਰਿੰਸੀਪਲ ਸੰਤੋਸ਼ ਨੇਗੀ, ਜਸਵਿੰਦਰ ਸਿੰਘ, ਦਿਨੇਸ਼, ਰਾਕੇਸ਼ ਸੋਨੀ, ਗੀਤਿਕਾ, ਗੁਰਦੀਪ ਕੌਰ, ਸੋਨੀਆ, ਮੁਹੰਮਦ ਜਾਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।