Fwd: ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਸੀਵਰੇਜ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਨਵਾਂਸ਼ਹਿਰ , 09 ਜੁਲਾਈ 2024:-
  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਅੰਦਰ ਸੀਵਰੇਜ ਅਤੇ ਡਰੇਨਜ਼ ਦੇ ਕੰਮ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪਾਂਥੇ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਿਸ਼ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਸਬੰਧਤ ਅਧਿਕਾਰੀ ਆਪਣੀ ਹਦੂਦ ਅੰਦਰ ਸਾਫ਼ ਸਫਾਈ ਦੇ ਕੰਮ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਅੰਦਰ ਜਿੱਥੇ ਕਿੱਤੇ ਸੀਵਰੇਜ ਦੀ ਸਮੱਸਿਆ ਹੈ, ਉਸ ਨੂੰ ਠੀਕ ਕਰਨ ਅਤੇ ਜੇ ਕਿੱਤੇ ਸੀਵਰੇਜ ਜਾਮ ਹੈ ਤਾਂ ਉਸ ਨੂੰ ਖੋਲ ਕੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਬਾਰਿਸ਼ ਦੌਰਾਨ ਸ਼ਹਿਰ ਅੰਦਰ ਪਾਣੀ ਨਾ ਭਰੇ ਲਈ ਉਹ ਆਪਣੇ ਸੀਵਰੇਜ ਸਿਸਟਮ ਨੂੰ ਚੈਕ ਕਰ ਲੈਣ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡਰੇਨਾਂ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜੋ ਬਾਰਿਸ਼ ਹੋਣ 'ਤੇ ਡਰੇਨਾਂ ਰਾਹੀਂ ਅਸਾਨੀ ਨਾਲ ਪਾਣੀ ਜਾ ਸਕੇ। ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨੂੰ ਨਿਭਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਸਮੇਂ ਸਿਰ ਆਪਣੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਬਾਅਦ ਵਿੱਚ ਪ੍ਰੇਸ਼ਾਨੀ ਨਾ ਹੋਵੇ।