Fwd: ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ (ਆਇਲਸੀਡਜ਼) ਸਕੀਮ ਅਧੀਨ ਫਾਰਮਰਜ਼ ਟ੍ਰੇਨਿੰਗ ਲਗਾਈ ਗਈ- ਡਾ. ਰਜਿੰਦਰ ਕੁਮਾਰ ਕੰਬੋਜ

ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ (ਆਇਲਸੀਡਜ਼) ਸਕੀਮ ਅਧੀਨ ਫਾਰਮਰਜ਼ ਟ੍ਰੇਨਿੰਗ ਲਗਾਈ ਗਈ- ਡਾ. ਰਜਿੰਦਰ ਕੁਮਾਰ ਕੰਬੋਜ
ਨਵਾਂਸ਼ਹਿਰ, 16 ਜੁਲਾਈ 2024:- ਡਾ. ਰਜਿੰਦਰ ਕੁਮਾਰ ਕੰਬੋਜ ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ 'ਤੇਲਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਸੰਬੰਧੀ ਵਿਸ਼ੇ ਤੇ ਫਾਰਮਰਜ਼ ਟ੍ਰੇਨਿੰਗ ਦਫਤਰ ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਲਗਾਈ ਗਈ।
ਇਸ ਮੌਕੇ ਡਾ. ਰਜਿੰਦਰ ਕੁਮਾਰ ਕੰਬੋਜ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਖੇਤੀ ਮਾਹਿਰਾਂ ਨੂੰ 'ਤੇਲਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਸੰਬੰਧੀ` ਬਾਰੇ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਤੇ ਕਿਰਸਾਨੀ ਦੇ ਵਾਧੇ ਲਈ ਤੰਨਦੇਹੀ ਨਾਲ ਸੇਵਾਵਾਂ ਨਿਭਾਉਣ ਅਤੇ ਕਿਸਾਨਾਂ ਨੂੰ  ਇਹਨਾਂ ਟ੍ਰੇਨਿੰਗਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਡਾ. ਜਸਵਿੰਦਰ ਸਿੰਘ ਐਸਿਸਟੈਂਟ ਪ੍ਰੋਫੈਸਰ, ਕੇ.ਵੀ.ਕੇ, ਲੰਗੜੋਆ ਵਲੋਂ ਸਾਉਣੀ ਸੀਜ਼ਨ ਦੌਰਾਨ ਲੱਗਣ ਵਾਲੀਆਂ ਤੇਲਬੀਜ ਫਸਲਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਡਾ. ਬਲਜੀਤ ਸਿੰਘ, ਐਸਿਸਟੈਂਟ ਪ੍ਰੋਫੈਸਰ, ਕੇ.ਵੀ.ਕੇ, ਲੰਗੜੋਆ ਵਲੋਂ ਤੇਲਬੀਜ ਫਸਲਾਂ ਤੇ ਆਉਣ ਵਾਲੇ ਕੀੜੇ-ਮਕੌੜਿਆ ਅਤੇ ਬੀਮਾਰੀਆਂ ਦੀ ਪਹਿਚਾਣ ਅਤੇ ਰੋਕਥਾਮ ਬਾਰੇ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ। ਡਾ. ਲਛਮਣ ਦਾਸ, ਖੇਤੀਬਾੜੀ ਅਫਸਰ (ਬੰਗਾ) ਵਲੋਂ ਕਿਸਾਨਾਂ ਨੂੰ ਤੇਲਬੀਜ ਫਸਲਾਂ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕਰਦਿਆਂ ਖਾਸ ਤੌਰ ਤੇ ਕਨੋਲਾ ਸਰੋਂ ਦੇ ਮਨੁਖੀ ਸਿਹਤ ਲਈ ਫਾਇਦਿਆਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਡਾ. ਕੁਲਵਿੰਦਰ ਕੌਰ, ਏ.ਡੀ.ਓ (ਸੀਡ) ਵਲੋਂ ਸਟੇਜ ਦੀ ਭੂਮਿਕਾ ਨਿਭਾਈ ਗਈ ਅਤੇ ਆਏ ਹੋਏ ਮਾਹਿਰਾਂ, ਵਿਭਾਗ ਦੇ ਅਧਿਕਾਰੀਆਂ ਅਤੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਵਲੋਂ ਭਾਗ ਲਿਆ ਗਿਆ।