ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫਲੱਡ ਕੰਟਰੋਲ ਨੰਬਰ 01823-220645 ਤੇ ਕੀਤਾ ਜਾ ਸਕਦਾ ਸੰਪਰਕ
ਨਵਾਂਸ਼ਹਿਰ, 05 ਜੁਲਾਈ :- ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ ਅਤੇ ਹੋਰ ਸਬੰਧਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਬਾਰਿਸ਼ ਦਾ ਮੋਸਮ ਸ਼ੁਰੂ ਹੋ ਰਿਹਾ ਹੈ ਅਤੇ ਜ਼ਿਲ੍ਹਾ ਦੇ ਕੁੱਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਆਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਨੂੰ ਲੈ ਕੇ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਅੰਦਰ ਰਲੀਵ ਕੈਂਪ ਬਣਾਉਂਣ ਲਈ ਤਿਆਰੀਆਂ ਅਧੀਨ ਰਹਿੰਦੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਬਣਾਏ ਜਾਣ ਵਾਲੇ ਰਲੀਵ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਵਿਵਸਥਾਂ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਹੜ੍ਹ ਆਉਣ 'ਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹ ਦੀ ਸਥਿਤੀ ਸਮੇਂ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰ: 01823-220645, ਸਬ ਡਵੀਜ਼ਨ ਪੱਧਰ ਨਵਾਂਸ਼ਹਿਰ ਦੇ ਫਲੱਡ ਕੰਟਰੋਲ ਨੰਬਰ 01823-299016, ਤਹਿਸੀਲ ਬਲਾਚੌਰ 01885-220075 ਤੇ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਆਮ ਜਨਤਾ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੌਰਾਨ ਕੰਟਰੋਲ ਰੂਮ ਤਹਿਸੀਲ ਬੰਗਾ 'ਚ 01823-264666 ਅਤੇ ਸਿਵਲ ਸਰਜਨ ਦਫ਼ਤਰ 'ਚ 01823-227471 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮਾਂ ਰਹਿੰਦਿਆਂ ਹੀ ਸ਼ਹਿਰ ਅਤੇ ਪਿੰਡਾਂ ਵਿੱਚ ਨਾਲਿਆਂ, ਡਰੇਨਾਂ ਆਦਿ ਸਫਾਈ ਕਰਵਾ ਲੈਣ ਤਾਂ ਜੋ ਬਾਰਿਸ ਦੇ ਦਿਨਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।