ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਰਹੀਆਂ ਸੰਸਥਾਵਾਂ ਖੁਦ ਨੂੰ ਰਜਿਸਟਰ ਕਰਵਾਉਣ ਨੂੰ ਯਕੀਨੀ ਬਣਾਉਣ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਨਵਾਂਸ਼ਹਿਰ, 18 ਜੁਲਾਈ :- ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਦਿਵਿਆਂਗਜ਼ਨਾਂ ਦੀ ਭਲਾਈ ਦੇ ਖੇਤਰ ਅਤੇ ਹੋਰ ਖੇਤਰਾਂ ਵਿਚ ਕੰਮ ਰਹੀਆਂ ਸੰਸਥਾਂਵਾਂ ਖੁਦ ਨੂੰ Rights of person with Disability Act 2016 ਦੇ ਤਹਿਤ ਰਜਿਸਟਰਡ ਕਰਵਾਉਣ ਨੂੰ ਯਕੀਨੀ ਬਣਾਉਣ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜਕਿਰਨ ਕੌਰ ਨੇ ਦਿੰਦਿਆ ਦੱਸਿਆ ਕਿ ਜਿਲ੍ਹੇ ਦੀਆਂ ਉਹ ਸੰਸਥਾਂਵਾਂ ਜੋ ਦਿਵਿਆਂਗਜ਼ਨਾਂ ਦੀ ਭਲਾਈ/ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਸਕੂਲ ਆਦਿ ਚਲਾ ਰਹੀਆਂ ਹਨ, ਉਹ ਸੰਸਥਾਂਵਾਂ ਖੁਦ ਨੂੰ Rights of person with Disability 2016 ਦੇ ਤਹਿਤ ਜਰੂਰੀ ਤੋਰ ਤੇ ਰਜਿਸਟਰਡ ਕਰਵਾਉਂਣ। ਉਨ੍ਹਾਂ ਦੱਸਿਆ ਕਿ ਬਿਨ੍ਹਾਂ ਰਜਿਸਟ੍ਰੇਸ਼ਨ ਕਰਵਾਏ ਸੰਸਥਾ ਨੂੰ ਚਲਾਉਂਣਾ ਗੈਰ-ਕਾਨੂੰਨੀ ਸਮਝਿਆ ਜਾਵੇਗਾ। ਜਿਲ੍ਹੇ ਅਧੀਨ ਸਪੈਸ਼ਲ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਪੜ੍ਹ ਰਹੇ ਸਮੂਹ ਬੱਚਿਆਂ ਨਾਲ ਸਬੰਧਤ ਸਕੂਲਾਂ ਵੱਲੋਂ ਖੁਦ ਨੂੰ National Trust Act ਦੇ ਤਹਿਤ ਰਜਿਸਟਰ ਕਰਵਾਇਆ ਜਾਣਾ ਜਰੂਰੀ ਹੈ। ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਵੀ ਬਣਵਾਏ ਜਾਣ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਪੜ੍ਹ ਰਹੇ ਬੱਚਿਆਂ ਨੂੰ D.D.R.S. ਅਤੇ D.D.R.C.ਸਕੀਮਾਂ ਤਹਿਤ ਮਿਲਣ ਵਾਲੇ ਲਾਭ ਦਿੱਤੇ ਜਾਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਜਿਲ੍ਹੇ ਵਿਚ ਜਿਨ੍ਹਾਂ ਸੰਸਥਾਂਵਾਂ ਰਾਹੀਂ ਬ੍ਰਿਧ ਆਸ਼ਰਮ ਚਲਾਏ ਜਾ ਰਹੇ ਹਨ, ਉਨ੍ਹਾਂ ਸੰਸਥਾਂਵਾਂ ਨੂੰ The Punjab Management of Senior Ciitizen Home for Elderly Persons Scheme 2019 ਦੇ ਤਹਿਤ ਰਜਿਸਟਰ ਕਰਵਾਇਆ ਜਾਵੇ। ਉਨ੍ਹਾਂ ਨੇ ਸਬੰਧਤਾਂ ਨੂੰ ਅਪੀਲ ਕੀਤੀ ਕਿ ਜੇਕਰ ਉਪਰੋਕਤ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਦਫਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਕਮਰਾ ਨੰ: 103-104 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਚੰਡੀਗੜ੍ਹ ਰੋਡ ਸ਼ਹੀਦ ਭਗਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਹਰ ਪ੍ਰਕਾਰ ਦੀ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।