'ਪੋਕਸੋ' ਐਕਟ ਤਹਿਤ ਸਪੈਸ਼ਲ ਜੁਵੇਨਾਇਲ ਪੁਲਿਸ ਯੂਨਿਟ ਤੇ ਆਈ.ਸੀ.ਡੀ.ਐਸ ਸਟਾਕ ਹੋਲਡਰਾਂ ਲਈ ਕਰਵਾਇਆ ਸੈਮੀਨਾਰ
ਹੁਸ਼ਿਆਰਪੁਰ, 15 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਹਰਦੀਪ ਕੌਰ ਦੀ ਅਗਵਾਈ ਵਿਚ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਪੈਸ਼ਲ ਜੁਵੇਨਾਇਲ ਪੁਲਿਸ ਯੂਨਿਟ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰਾਂ ਅਤੇ ਆਂਗਨਵਾੜੀ ਵਰਕਰਾਂ ਦਾ ਬਾਲ ਅਧਿਕਾਰਾਂ, ਪੋਕਸੋ ਐਕਟ, ਗੁੱਡ ਟੱਚ- ਬੈਡ ਟੱਚ, ਸਪਾਂਸਰਸ਼ਿਪ ਫੰਡ ਸਕੀਮ ਅਤੇ ਮਿਸ਼ਨ ਵਾਤਸੱਲਿਆ ਸਬੰਧੀ ਇਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਹਰਦੀਪ ਕੌਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਜਿਵੇਂ ਕਿ ਮਿਸ਼ਨ ਸ਼ਕਤੀ ਅਤੇ ਮਿਸ਼ਨ ਵਾਤਸੱਲਿਆ ਨੂੰ ਸੁਚਾਰੂ ਢੰਗ ਨਾਲ ਜਨਤਾ ਤੱਕ ਪਹੁੰਚਾਇਆ ਜਾਵੇ, ਤਾਂ ਜੋ ਲੋੜਵੰਦ ਔਰਤਾਂ ਅਤੇ ਬੱਚੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਇਸ ਮੌਕੇ ਸਟੈਕ ਹੋਲਡਰਾਂ ਨੂੰ ਸੰਬੋਧਿਤ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਬਾਲ ਅਧਿਕਾਰਾਂ ਸਬੰਧੀ ਜਾਣਕਾਰੀ ਹੋਣੀ ਬਹੁਤ ਲਾਜ਼ਮੀ ਹੈ ਕਿਉਕਿਂ ਬੱਚਿਆਂ ਨਾਲ ਸਬੰਧਤ ਮਸਲੇ ਬਹੁਤ ਸੰਵੇਦਨਸ਼ੀਲ ਹੁੰਦੇ ਹਨ ਅਤੇ ਇਸ ਮੌਕੇ ਉਨ੍ਹਾਂ ਵੱਲੋਂ ਭਾਰਤ ਸਰਕਾਰ ਦੁਆਰਾ 18 ਸਾਲ ਤੋਂ ਘੱਟ ਉਮਰ ਦੇ ਅਨਾਥ, ਬੇਸਹਾਰਾ, ਅਣਗੌਲੇ, ਅਪਰਾਧ ਦੇ ਸ਼ਿਕਾਰ ਬੱਚੇ, ਗੁੰਮਸ਼ੁਦਾ ਹਾਲਾਤ ਵਿਚ ਮਿਲੇ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵੱਖ-ਵੱਖ ਕਾਨੂੰਨ ਬਣਾਏ ਗਏ ਹਨ ਜਿਵੇਂ ਕਿ ਜੁਵੇਨਾਈਲ ਜਸਟਿਸ ਐਕਟ, ਪੋਕਸੋ ਐਕਟ, ਚਾਈਲਡ ਮੈਰਿਜ ਰੋਕੂ ਐਕਟ, ਮੁਫਤ ਕਾਨੂੰਨੀ ਸਹਾਇਤਾ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੇ ਲੋੜਵੰਦ ਬੱਚੇ ਪੁਲਿਸ ਸਟੇਸ਼ਨ, ਚਾਈਲਡ ਹੈਲਪਲਾਈਨ ਅਤੇ ਸਿੱਧੇ ਰੂਪ ਵਿਚ ਵੀ ਉਨ੍ਹਾਂ ਦੇ ਦਫ਼ਤਰ ਵਿਚ ਪਹੁੰਚ ਕਰਕੇ ਬਣਦੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਲੀਗਲ-ਕਮ ਪ੍ਰੋਬੇਸ਼ਨ ਅਫ਼ਸਰ ਸੁਖਜਿੰਦਰ ਸਿੰਘ ਨੇ ਅਡਾਪਸ਼ਨ ਗਾਇਡ ਲਾਇਨਸ ਗੁੱਡ ਟੱਚ- ਬੈਡ ਟੱਚ ਅਤੇ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਦੇ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਸਪਾਸਰਸ਼ਿਪ ਫੰਡ, ਕਾਨੂੰਨੀ ਅਡਾਪਸ਼ਨ ਆਦਿ ਬਾਰੇ ਜਾਣਕਾਰੀ ਦਿੱਤੀ ਗਈ।
ਸਖੀ ਵਨ ਸਟਾਪ ਸੈਂਟਰ, ਹੁਸ਼ਿਆਰਪੁਰ ਤੋਂ ਆਰਤੀ ਸ਼ਰਮਾ ਨੇ ਘਰੇਲੂ ਹਿੰਸਾ ਐਕਟ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਔਰਤਾਂ ਲਈ ਵਨ ਸਟਾਪ ਸੈਂਟਰ ਹੁਸ਼ਿਆਰਪੁਰ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੈਡੀਕਲ ਸਹਾਇਤਾ, ਮੁਫ਼ਤ ਕਾਨੂੰਨੀ ਸਹਾਇਤਾ, ਕਾਊਂਸਲਿੰਗ ਸਰਵਿਸਜ਼ ਅਤੇ ਪੰਜ ਦਿਨ ਦੀ ਰਹਾਇਸ਼ ਆਦਿ ਦੀ ਜਾਣਕਾਰੀ ਦਿੱਤੀ ਗਈ।
ਐਡਵੋਕੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਦੀਪ ਕੁਮਾਰ ਨੇ ਭਾਰਤ ਨਿਆਂ ਸਹਿੰਤਾ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਤੇ ਔਰਤਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਮੁਫ਼ਤ ਕਾਨੂੰਨੀ ਸੇਵਾ ਪ੍ਰਾਪਤ ਕਰ ਸਕਦੇ ਹਨ।
ਪ੍ਰਿੰਸੀਪਲ ਮਿਡਲ ਲੈਵਲ ਟ੍ਰੇਨਿੰਗ ਸੈਂਟਰ ਹੁਸ਼ਿਆਰਪੁਰ ਸੀਮਾ ਸ਼ਰਮਾ ਨੇ ਪੋਸ਼ਣ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਸਹੀ ਖੁਰਾਕ ਦੀ ਵਰਤੋਂ ਨਾਲ ਬੱਚਿਆਂ ਅਤੇ ਔਰਤਾਂ ਵਿਚ ਹੋਣ ਵਾਲੇ ਐਨੀਮਿਆ ਦਾ ਇਲਾਜ ਦੱਸਿਆ ਗਿਆ।
ਬਲਾਕ ਮਿਸ਼ਨ ਮੇਨੈਜਰ, ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਹੁਸ਼ਿਆਰਪੁਰ ਮਹਿੰਦਰ ਸਿੰਘ ਰਾਣਾ ਨੇ 18 ਤੋਂ 35 ਸਾਲ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਗਰੀਬ ਬੱਚਿਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਵਿਸ਼ਵਕਰਮਾ ਸਕੀਮ, ਦੀਨ ਦਿਆਲ ਸਕੀਮ ਬਾਰੇ ਦੱਸਿਆ ਅਤੇ ਆਂਗਨਵਾੜੀ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਲੋਕਾਂ ਤੱਕ ਇਹ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਵਾਰੇ ਦੱਸਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ।
ਸਪੈਸ਼ਲ ਫਾਇਨੈਂਸ਼ੀਅਲ ਲਿਟਰੇਸੀ ਕਿਰਨਦੀਪ ਕੌਰ ਅਤੇ ਗੁਰਵਿੰਦਰ ਸਿੰਘ ਵੱਲੋਂ ਮਿਸ਼ਨ ਸ਼ਕਤੀ, ਮਹਿਲਾ ਹੈਲਪ ਲਾਇਨ ਨੰਬਰ 181, 1091, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਨਾਰੀ ਅਦਾਲਤ, ਸਖੀ ਸਦਨ ਅਤੇ ਪਾਲਣਾ ਸਕੀਮ ਬਾਰੇ ਦੱਸਿਆ ਗਿਆ।