ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ 'ਚ ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਲਗਾਈ ਪਾਬੰਦੀ
ਨਵਾਂਸ਼ਹਿਰ, 10 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ (ਗ੍ਰਹਿ-5 ਸ਼ਾਖਾ) ਦੇ ਪੱਤਰ ਨੰਬਰ ਗ੍ਰਹਿ-5/ਸਪੈਸ਼ਲ/2023/1 ਚੰਡੀਗੜ੍ਹ ਮਿਤੀ 30.10.2023 ਰਾਹੀਂ ਲਿਖਿਆ ਹੈ ਕਿ ਰਾਜ ਵਿੱਚ ਬੀਤੇ ਦਿਨੀ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 9 ਸਤੰਬਰ, 2024 ਤੱਕ ਲਾਗੂ ਰਹੇਗਾ।