ਹੁਸ਼ਿਆਰਪੁਰ 9 ਜੁਲਾਈ :- ਮਾਨਯੋਗ ਸ: ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਸ਼੍ਰੀ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵਲੋਂ ਪੰਜਾਬ ਰਾਜ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਨਯੋਗ ਸ਼੍ਰੀ ਹਰਮਨਬੀਰ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ਼, ਜਲੰਧਰ ਅਤੇ ਮਾਨਯੋਗ ਸ਼੍ਰੀਮਤੀ ਕੋਮਲ ਮਿੱਤਲ ਜਿਲ੍ਹਾ ਮੈਜਿਸਟਰ੍ਰੇਟ, ਹੁਸ਼ਿਆਰਪੁਰ (ਚੇਅਰਮੈਨਸ਼ਿਪ) ਦੀ ਯੋਗ ਅਗਵਾਈ ਹੇਠ ਸ਼੍ਰੀ ਸੁਰੇਂਦਰ ਲਾਂਬਾ ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਅਤੇ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ (ਜਿਵੇਂ ਕਿ ਸਿੱਖਿਆ ਵਿਭਾਗ, ਸਿਹਤ ਵਿਭਾਗ, ਖੇਡ ਵਿਭਾਗ, ਖੇਤੀਬਾੜੀ ਵਿਭਾਗ, ਰੈੱਡ ਕਰਾਸ ਸੋਸਾਇਟੀ, ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ, ਜਿਲ੍ਹਾ ਭਲਾਈ ਅਫਸਰ, ਜੰਗਲਾਤ ਵਿਭਾਗ ਆਦਿ) ਦੇ ਅਧਿਕਾਰੀਆਂ ਨਾਲ ਮਿਤੀ 09-07-2024 ਨੂੰ ਸੁਭਾ 11:00 ਵਜੇ ਅਸ਼ੋਕ ਚੱਕਰਾ ਹਾਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ NCORD (Narco Coordination) Mechanism ਤਹਿਤ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ਼, ਜਲੰਧਰ ਜੀ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਫਸਰਾਨ ਨਾਲ ਵਿਚਾਰ ਸਾਂਝੇ ਕੀਤੇ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਮਾਨਯੋਗ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਨੇ ਮਿਤੀ 01-06-2024 ਤੋਂ 30-06-2024 ਤੱਕ ਜਿਲ੍ਹਾ ਹਜਾ ਵਿੱਚ ਨਸ਼ਿਆ ਵਿਰੁੱਧ ਕੀਤੀ ਗਈ ਕਾਰਗੁਜਾਰੀ ਨੂੰ ਸਾਂਝਾਂ ਕੀਤਾ, ਜਿਹਨਾਂ ਨੇ ਦੱਸਿਆ ਕਿ ਮਾਂਹ ਜੂਨ-2024 ਦੌਰਾਨ ਜਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਕੁੱਲ 83 ਮੁਕੱਦਮੇ ਦਰਜ ਰਜਿਸਟਰ ਕਰਕੇ, 108 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਐਨ.ਡੀ. ਪੀ.ਐਸ ਐਕਟ ਤਹਿਤ ਦਰਜ ਹੋਏ 34 ਮੁਕੱਦਮਿਆਂ ਵਿੱਚ ਧਾਰਾ 29 ਐਨ.ਡੀ.ਪੀ.ਐਸ ਐਕਟ ਤਹਿਤ 42 ਹੋਰ ਦੋਸ਼ੀ ਨਾਮਜਦ ਕੀਤੇ ਗਏ।ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੋਏ ਮੁਕੱਦਮਿਆਂ ਦੇ 02 ਪੀ.ਓਜ਼ ਨੂੰ ਗ੍ਰਿਫਤਾਰ ਕੀਤਾ ਗਿਆ।