ਨਵਾਂਸ਼ਹਿਰ, 12 ਅਗਸਤ :- ਸ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19 ਅਗਸਤ 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੋਕੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ ਰੱਖ ਰਖਾਓ ,ਖਾਦ ਖੁਰਾਕ ,ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਹਨਾਂ ਨੇ ਸਮੂਹ ਦੁੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਓ। ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ 16 ਅਗਸਤ 2024 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ,ਬੰਗਾ ਰੋਡ ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01823225050 'ਤੇ ਸੰਪਰਕ ਕੀਤਾ ਜਾ ਸਕਦਾ ਹੈ।