ਚਾਰ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 27 ਅਗਸਤ ਤੋਂ

ਨਵਾਂਸ਼ਹਿਰ 22ਅਗਸਤ :-     ਸ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ,ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 27 ਅਗਸਤ 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼ਹੀਦ ਭਗਤ ਸਿੰਘ ਨਗਰ ਨੇ ਦਿੰਦਿਆ ਦੱਸਿਆ ਕੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਪੜੇ ਲਿਖੇ ਬੇਰੁਜਗਾਰ ਨੋਜਵਾਨਾਂ ਨੂੰ ਡੇਅਰੀ ਦੇ ਕਿੱਤੇ ਵੱਲ ਉਤਸ਼ਾਹਿਤ ਕਰਨ ਦੇ ਉਪਰਾਲੇ ਨੂੰ ਅਸਲੀ ਜਾਮ੍ਹਾ ਪਹਿਨਾਉਣ ਲਈ ਚਾਰ ਹਫਤਿਆ ਦਾ ਡੇਅਰੀ ਉੱਦਮ ਸਿਖਲਾਈ ਕੋਰਸ 27 ਅਗਸਤ 2024 ਨੂੰ ਪੰਜਾਬ ਦੇ ਵੱਖ ਵੱਖ ਟੇ੍ਰਨਿੰਗ ਸੈਟਰਾਂ ਤੇ ਚਲਾਇਆ ਜਾ ਰਿਹਾ ਹੈ।

                ਇਸ ਸਬੰਧੀ ਜਾਣਕਾਰੀ ਦਿੰਦਿਆ ਉਨ੍ਹਾਂ ਨੇ ਦੱਸਿਆ ਕਿ ਇਹ ਸਿਖਲਾਈ ਉਹਨਾਂ ਡੇਅਰੀ ਫਾਰਮਰਾਂ ਨੂੰ ਦਿੱਤੀ ਜਾਵੇਗੀ ਜਿਹਨਾਂ ਦੀ ਉਮਰ 18-45 ਸਾਲ ਦੇ ਦਰਮਿਆਨ ਹੋਵੇਗੀ ਅਤੇ ਲਾਭਪਾਤਰੀ ਘੱਟ ਤੋਂ ਘੱਟ 10ਵੀਂ ਪਾਸ ਹੋਵੇਗਾ। ਉਹਨਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਕਿਸਾਨ ਟ੍ਰੇਨਿੰਗ ਸੈਂਟਰ ਫਗਵਾੜਾ ਅਤੇ ਚਤਾਮਲੀ ਵਿਖੇ ਪਹੁੰਚ ਕੇ 100/- ਰੁਪਏ ਦਾ ਪ੍ਰਾਸਪੈਕਟ ਅਤੇ 5000/- ਰੁਪਏ ਜਰਨਲ, 4000/- ਰੁਪਏ ਅ.ਜ. ਫੀਸ ਦੇ ਕੇ ਸਿਖਲਾਈ ਵਿਚ ਭਾਗ ਲੈ ਸਕਦੇ ਹਨ। ਕੋਰਸ ਦੌਰਾਨ ਡੇਅਰੀ ਕਿਸਾਨਾ ਨੂੰ ਦਧਾਰੂ ਪਸ਼ੂਆਂ ਦੀਆਂ ਨਸਲਾਂਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੇ ਢੰਗਦਧਾਰੂ ਪਸ਼ੂਆਂ ਦੀਆਂ ਆਮ ਬੀਮਾਰੀਆਂਏ.ਆਈ ਦੀ ਟ੍ਰੇਨਿੰਗਦੁੱਧ ਤੋਂ ਵੱਖ ਵੱਖ ਉਤਪਾਦ ਤਿਆਰ ਕਰਨ ਅਤੇ ਪਸ਼ੂਆਂ ਦੀ ਖੂਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਸ਼ਹੀਦ ਭਗਤ ਸਿੰਘ ਨਗਰ ਨੇ ਕਿਸਾਨਾ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਡੇਅਰੀ ਉੱਦਮ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਅਤੇ ਡੇਅਰੀ ਦੇ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਜਾਣ ਵਿੱਚ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀਵੈਟਨਰੀ ਪੋਲੀਕਲੀਨਿਕਬੰਗਾ ਰੋਡਮਹਾਲੋਂਸ਼ਹੀਦ ਭਗਤ ਸਿੰਘ ਨਗਰ, (ਫੋਨ ਨੰ. 01823-225050)ਤੇ ਸੰਪਰਕ ਕੀਤਾ ਜਾਵੇ।