ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦੋ ਰੋਜ਼ਾ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ

ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦੋ ਰੋਜ਼ਾ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ

ਬੰਗਾ 29 ਅਗਸਤ () ਪੰਜ ਦਹਾਕਿਆਂ ਤੋਂ ਕਾਰਜਸ਼ੀਲ ਅੰਤਰਰਾਸ਼ਟਰੀ ਪੱਧਰ ਦੀ ਧਾਰਮਿਕ, ਅਕਾਦਮਿਕ ਅਤੇ ਸਮਾਜਿਕ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋ ਵਿਦਿਆਰਥੀਆਂ ਵਿੱਚ ਨੈਤਿਕ ਗੁਣਾਂ ਨੂੰ ਭਰਪੂਰ ਕਰਨ ਲਈ, ਗੁਰਬਾਣੀ ਅਤੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਕਾਲਜ ਵਿਦਿਆਰਥੀਆਂ ਲਈ ਦੋ ਰੋਜ਼ਾ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਲਗਾਇਆ ਗਿਆ   ਇਸ ਵਿਚ 200 ਵਿਦਿਆਰਥੀਆਂ ਨੇ ਹਿੱਸਾ ਲਿਆ

          ਦੋ ਰੋਜ਼ਾ ਸ਼ਖਸੀਅਤ ਉਸਾਰੀ ਕੈਂਪ ਦੀ ਆਰੰਭਤਾ ਬੱਚਿਆਂ ਦੁਆਰਾ ਕੀਰਤਨ ਦੁਆਰਾ ਕੀਤੀ ਗਈ ਇਸ ਉਪਰੰਤ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਨੂੰ ਪ੍ਰੌਫੈਸ਼ਨਲ ਸਿੱਖਿਆ ਨੇ ਨਾਲ ਨਾਲ ਆਪਣੀ ਸ਼ਖਸੀਅਤ ਨੂੰ ਉਸਾਰੂ ਬਣਾਉਣਾ ਵੀ ਬਹੁਤ ਜ਼ਰੂਰੀ ਹੈ, ਜਿਸ ਨਾਲ ਉਹਨਾਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ, ਲੀਡਰਸ਼ਿਪ ਦੀ ਯੋਗਤਾ ਪੈਦਾ ਹੋਵੇਗੀ   ਉਹਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਢਾਹਾਂ ਕਲੇਰਾਂ ਵਿਖੇ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ ਲਗਾਉਣ ਦਾ ਕਾਰਜ ਬਹੁਤ ਸ਼ਲਾਘਾਯੋਗ ਹੈ

          ਇਸ ਮੌਕੇ ਗਿਆਨੀ ਮਨਦੀਪ ਸਿੰਘ ਅਨੰਦਪੁਰੀ ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਨੇ ਦੱਸਿਆ ਕਿ ਇਹਨਾਂ ਕੈਂਪਾਂ ਦਾ ਮਨੋਰਥ ਸਾਡੀ ਨਵੀਂ ਪੀੜ੍ਹੀ ਵਿਚ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਜਾਗਰੁਕਤਾ ਪੈਦਾ ਕਰਕੇ ਉਹਨਾਂ ਦੀ ਸ਼ਖਸੀਅਤ ਦੀ ਸਰਵਪੱਖੀ ਉਸਾਰੀ ਕਰਨਾ ਹੁੰਦਾ ਹੈ ਜਿਸ ਨਾਲ ਉਹ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ  ਅਤੇ ਭਵਿੱਖ ਵਿੱਚ ਆਉਣ ਵਾਲੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਕਾਬਿਲ ਬਣ ਸਕਣ   ਕੈਂਪ ਦੇ ਪਹਿਲੇ ਦਿਨ  ਪ੍ਰਿੰਸੀਪਲ ਯਸ਼ਪ੍ਰੀਤ ਕੌਰ ਅੰਮ੍ਰਿਤਸਰ ਨੇ ਵਿਦਿਆਰਥੀ ਦੀ ਸ਼ਖਸੀਅਤ ਵਿਸ਼ੇ ਤੇ, ਡਾ. ਮਿਹਰ ਪ੍ਰੀਤ ਸਿੰਘ ਫਗਵਾੜਾ ਨੇ ਸ਼ਖਸ਼ੀਅਤ ਦਾ ਗਣਿਤ  ਅਤੇ ਡਾ. ਜਸਕੀਰਤ ਸਿੰਘ ਨੰਗਲ ਨੇ ਵਿਦਿਆਰਥੀ ਆਚਰਨ ਉਸਾਰੀ ਵਿਸ਼ਿਆਂ ਤੇ ਸੰਬੋਧਨ ਕਰਦੇ ਹੋਏ  ਵਿਦਿਆਰਥੀਆਂ ਨੂੰ ਸਹੀ ਜੀਵਨ ਜਾਂਚ ਬਾਰੇ ਪ੍ਰੇਰਿਆ ਦੂਜੇ ਦਿਨ ਸ. ਤੇਜਿੰਦਰ ਸਿੰਘ ਖਿਜਰਾਬਾਦੀ ਨੇ 'ਇਤਿਹਾਸ ਅਹਿਸਾਸ' ਵਿਸ਼ੇ ਉੱਤੇ ਅਤੇ ਸ. ਬਰਿਜੰਦਰ  ਪਾਲ ਸਿੰਘ ਲਖਨਊ ਨੇ 'ਆਪਾ ਸਵਾਰਨ' ਦੇ ਵਿਸ਼ੇ 'ਤੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਜੀਵਨ ਜਾਚ ਦੇ ਵੱਖ ਵੱਖ ਅਹਿਮ ਨੁਕਤਿਆਂ ਤੋਂ ਜਾਣੂ ਕਰਵਾਇਆ   . ਬਿਕਰਮਜੀਤ ਸਿੰਘ ਜ਼ੋਨਲ ਸਕੱਤਰ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸੇਵਾ ਪ੍ਰੌਜੈਕਟਾਂ ਸਬੰਧੀ ਵੀ ਚਾਨਣਾ ਪਾਇਆ

          ਆਖਰੀ ਸ਼ੈਸ਼ਨ ਵਿਚ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਵਿਰਸੇ ਤੇ ਜੀਵਨ ਜਾਚ ਪ੍ਰਤੀ ਜਾਗਰੁਕ ਕਰਨ ਲਈ ਇਸ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ ਦਾ ਅਹਿਮ ਯੋਗਦਾਨ ਰਹੇਗਾ  ਵਿਦਿਆਰਥੀਆਂ ਨਾਲ ਹੋਏ ਸੁਆਲ-ਜਵਾਬ ਸੈਸ਼ਨ ਵਿਚ ਉਹਨਾਂ ਨੂੰ ਸਹੀ ਜੀਵਨ ਜਿਉਣ ਵੱਲ ਪ੍ਰੇਰਿਤ ਕੀਤਾ ਗਿਆ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਦਿਆਰਥੀਆਂ ਲਈ ਸ਼ਖਸ਼ੀਅਤ ਉਸਾਰੂ ਕੈਂਪ ਲਗਾਉਣ ਲਈ ਧੰਨਵਾਦ ਕੀਤਾ ਇਸ ਮੌਕੇ ਮਹਿਮਾਨਾਂ ਨੂੰ ਸ. ਕੁਲਵਿੰਦਰ ਸਿੰਘ ਢਾਹਾਂ ਕਲੇਰਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਯਾਦ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ

           ਦੋ ਦਿਨਾਂ ਕੈਂਪ ਨੂੰ ਸਫਲ ਕਰਨ ਲਈ ਕੈਪ(ਰਿਟਾ:) ਗੁਰਪ੍ਰੀਤਮ ਸਿੰਘ, ਐਡਵੋਕੇਟ ਸ.ਅਮਨਦੀਪ ਸਿੰਘ ਰੂਪਨਗਰ, .ਸੁਰਿੰਦਰਪਾਲ ਸਿੰਘ ਰੂਪਨਗਰ, .ਸੌਦਾਗਰ ਸਿੰਘ, ਭਾਈ ਜੋਗਾ ਸਿੰਘ, .ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਦਾ ਵਿਸ਼ੇਸ਼ ਯੋਗਦਾਨ ਰਿਹਾ

ਫੋਟੋ ਕੈਪਸ਼ਨ  :  ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦੋ ਰੋਜ਼ਾ ਵਿਦਿਆਰਥੀ ਸ਼ਖਸੀਅਤ ਉਸਾਰੀ ਕੈਂਪ  ਦੀਆਂ ਝਲਕੀਆਂ