ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਅਧਿਕਾਰੀਆਂ/ਕਰਮਚਾਰੀਆਂ ਨੂੰ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਦਵਾਇਆ
ਨਵਾਂਸ਼ਹਿਰ, 12 ਅਗਸਤ  :-   ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ/ਸਹੁੰ ਚੁਕਾਈ ਗਈ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪਾਂਥੇ, ਗੂਡ ਗਵਰਨਸ ਫੈਲੋ ਅਸ਼ਮੀਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਆਦਿ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।  
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਣਾ ਕਰਵਾਇਆ ਗਿਆ ਹੈ ਕਿ ਆਪਣੇ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਸ਼ਕਤੀ ਦਾ ਅਹਿਮ ਯੋਗਦਾਨ ਹੈ ਅਤੇ ਨੌਜਵਾਨ ਕੌਮ ਦੀ ਊਰਜਾ ਤੇ ਸ਼ਕਤੀ ਹੁੰਦੇ ਹਨ। ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਨਸ਼ਾ ਮੁਕਤ ਭਾਰਤ ਮੁਹਿੰਮ ਸਫ਼ਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਨਸ਼ੇ ਤੋਂ ਬਚਾਅ ਲਈ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।