Fwd: 09 news

ਓਲੰਪਿਕ ਖੇਡਾਂ ਵਿੱਚ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਜਿੱਤ ਨੇ ਪੰਜਾਬੀਆਂ ਦਾ ਸਿਰ ਉੱਚਾ ਕੀਤਾ : ਪ੍ਰੋ. ਬਡੂੰਗਰ
ਪਟਿਆਲਾ, 10 ਅਗਸਤ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਪੈਰਿਸ ਵਿਖੇ ਹੋ ਰਹੀਆਂ ਓਲੰਪਿਕ ਖੇਡਾਂ ਵਿੱਚ ਹਾਕੀ ਟੀਮ ਦੀ ਹੋਈ ਸ਼ਾਨਦਾਰ ਜਿੱਤ ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਲਈ ਬਹੁਤ ਮਾਣ ਵਾਲੀ ਗੱਲ ਹੈ ਤੇ
ਇਹਨਾਂ ਦੀ ਜਿੱਤ ਨਾਲ ਪੰਜਾਬ ਦਾ ਸਿਰ ਉੱਚਾ ਉੱਚਾ ਹੋਇਆ ਹੈ, ਕਿਉਂਕਿ ਇਸ ਟੀਮ ਵਿੱਚ ਜਿਆਦਾਤਰ ਖਿਡਾਰੀ ਪੰਜਾਬ ਨਾਲ ਸੰਬੰਧਿਤ ਹਨ ਅਤੇ ਪੰਜਾਬੀਆਂ ਵੱਲੋਂ ਪੈਰਿਸ ਵਿੱਚ ਹੋ ਰਹੀਆਂ ਓਲੰਪਿਕ ਖੇਡਾਂ ਵਿੱਚ ਆਪਣੀ ਝੰਡੀ ਕਾਇਮ ਕੀਤੀ ਹੈ।
ਉਨ੍ਹਾਂ ਨੌਜਵਾਨ ਪੀੜੀ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ, ਕਿਉਂਕਿ ਖੇਡਾਂ ਜਿੱਥੇ ਮਨੁੱਖ ਦਾ ਸਰੀਰਕ ਵਿਕਾਸ ਕਰਦੀਆਂ ਹਨ ਉੱਥੇ ਮਾਨਸਿਕ ਵਿਕਾਸ ਕਰਨ ਵਿੱਚ ਵੀ ਆਪਣਾ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਆਪਸੀ ਮਿਲ ਵਰਤਣ ਦੀ ਭਾਵਨਾ ਪੈਦਾ ਕਰਦੀਆਂ ਹਨ ਉੱਥੇ ਹੀ ਖੇਡਾਂ ਰੁਜ਼ਗਾਰ ਦੇ ਸਾਧਨ ਵੀ ਮੁਹਈਆ ਕਰਦੀਆਂ ਹਨ ਕਿਉਂਕਿ ਖੇਡਾਂ ਵਿੱਚ ਵਧੀਆ ਉਪਲਬਧੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰਾਂ ਵੱਲੋਂ ਤੇ ਨਾਮ ਵਜੋਂ ਨਗਦ ਰਾਸ਼ੀ ਸਮੇਤ ਉੱਚ ਸਰਕਾਰੀ ਅਹੁਦਿਆਂ ਤੇ ਰੁਜ਼ਗਾਰ ਦੇ ਕੇ ਨਿਵਾਜਿਆ ਜਾਂਦਾ ਹੈ। ਉਹਨਾਂ ਨਾਲ ਹੀ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਪਣਾ ਅਹਿਮ ਯੋਗਦਾਨ ਅਦਾ ਕੀਤਾ ਅਤੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ, ਜਿਸ ਵਿੱਚੋਂ ਖਾਸ ਤੌਰ ਤੇ ਪੰਜਾਬੀ ਮਾਂ ਖੇਡ ਕਬੱਡੀ ਪ੍ਰਮੁੱਖ ਰਹੀ ਤੇ ਇਸ ਖੇਡ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਫਰਸ਼ ਤੋਂ ਚੁੱਕ ਕੇ ਅਰਸ਼ਾਂ ਤੇ ਪਹੁੰਚਾ ਦਿੱਤਾ ਅਤੇ ਖਿਡਾਰੀਆਂ ਨੂੰ ਖੇਡਾਂ ਵਿੱਚ ਅਥਾਹ ਮਾਨ ਸਨਮਾਨ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਸੀ ਜਿਸ ਨੇ ਕਬੱਡੀ ਮਾਂ ਖੇਡ ਨੂੰ ਪਿੰਡਾਂ ਵਿੱਚੋਂ ਕੱਢ ਕੇ ਵਿਸ਼ਵ ਵਿਆਪੀ ਖੇਡ ਬਣਾਇਆ।