-ਵਾਤਾਵਰਣ ਦੀ ਸੁਰੱਖਿਆ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਐਸ.ਡੀ ਸਿਟੀ ਪਬਲਿਕ ਸਕੂਲ ਆਦਮਵਾਲ 'ਚ ਲਗਾਏ ਪੌਦੇ
ਹੁਸ਼ਿਆਰਪੁਰ, 4 ਅਗਸਤ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਐਸ.ਡੀ ਸਿਟੀ ਪਬਲਿਕ ਸਕੂਲ ਆਦਮਵਾਲ ਵਿਖੇ ਪੌਦੇ ਲਗਾਉਣ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਸਕੂਲ ਦੀ ਗਰਾਊਂਡ ਵਿਚ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਵਾਤਾਵਰਣ ਦੀ ਸੁਰੱਖਿਆ ਵਿਚ ਉਨ੍ਹਾਂ ਦੇ ਸਰਾਹਨਾ ਯੋਗਦਾਨ ਲਈ ਵਧਾਈ ਦਿੱਤੀ ਅਤੇ ਇਸ ਪਹਿਲ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੌਦੇ ਨਾ ਕੇਵਲ ਵਾਤਾਵਰਣ ਦੀ ਸੁਰੱਖਿਆ ਲਈ ਮਹੱਤਵਪੂਰਨ ਹਨ, ਬਲਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਅਤੇ ਹਰੇ ਵਾਤਾਵਰਣ ਨੂੰ ਯਕੀਕੀ ਬਣਾਉਣ ਵਿਚ ਵੀ ਸਹਾਇਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਸੁਰੱਖਿਆ ਨੂੰ ਲੈ ਕੇ ਗੰਭੀਰ ਹੈ ਅਤੇ ਇਸ ਦਿਸ਼ਾ ਵਿਚ ਅਨੇਕ ਕਦਮ ਉਠਾ ਰਹੀ ਹੈ। ਇਸੇ ਕੜੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਹਿਲੀ ਵਾਰ ਜ਼ਿਲ੍ਹੇ ਨੂੰ ਪੌਦੇ ਲਗਾਉਣ ਲਈ 38 ਲੱਖ ਪੌਦੇ ਉਪਲਬੱਧ ਕਰਵਾਏ ਗਏ ਹਨ।
ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲ ਰਾਜ ਨੂੰ ਹਰਿਆ ਭਰਿਆ ਅਤੇ ਸਾਫ-ਸੁਥਰਾ ਬਣਾਉਣ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਤਾਂ ਜੋ ਸਾਡੀ ਧਰਤੀ ਹਰੀ-ਭਰੀ ਅਤੇ ਸਿਹਤਮੰਦ ਬਣੀ ਰਹੀ।
ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਅਤੇ ਹੋਰ ਸਟਾਫ ਮੈਂਬਰਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਸ ਮਹੱਤਵਪੂਰਨ ਕਾਰਜ ਲਈ ਸਕੂਲ ਦੀ ਚੋਣ ਕੀਤੀ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਸਕੂਲ ਪ੍ਰਸ਼ਾਸਨ ਦੁਆਰਾ ਲਗਾਏ ਗਏ ਪੌਦਿਆਂ ਦੀ ਉਚਿਤ ਦੇਖਭਾਲ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਵੀ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਪ੍ਰੋਗਰਾਮ ਦੇ ਅਖੀਰ ਵਿਚ ਬ੍ਰਮ ਸ਼ੰਕਰ ਜਿੰਪਾ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨਾਲ ਪੌਦਿਆਂ ਦੀ ਦੇਖਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਕਈ ਵਾਤਾਵਰਣ ਸਬੰਧੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਸਾਰੇ ਨਾਗਰਿਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਐਸ.ਡੀ ਸਿਟੀ ਪਬਲਿਕ ਸਕੂਲ ਆਦਮਵਾਲ ਦੇ ਪ੍ਰਧਾਨ ਕਮਲੇਸ਼ ਸ਼ਰਮਾ, ਸਕੱਤਰ ਬਿੰਦੂਸਾਰ ਸ਼ੁਕਲਾ, ਚੇਅਰਮੈਨ ਸਚਿਨ ਮਲਹੋਤਰਾ, ਉਪ ਪ੍ਰਧਾਨ ਸੁਰਿੰਦਰ ਮੋਦਗਿਲ, ਪ੍ਰਿੰਸੀਪਲ ਅਨੀਤਾ ਸੈਣੀ, ਰਾਕੇਸ਼ ਕੇਹਰ, ਨਰੇਂਦਰ ਮੋਹਨ ਸ਼ਰਮਾ, ਮਾਸਟਰ ਸਤਪਾਲ ਗੁਪਤਾ, ਵਿਸ਼ਣੂ ਦਿਗੰਬਰ ਸੂਦ, ਮਧੂ ਸੂਦਨ ਕਾਲੀਆ, ਅਰਵਿੰਦ ਸੂਦ, ਆਪ ਨੇਤਾ ਰਾਜਨ ਸੈਣੀ, ਅਮਨਦੀਪ ਸਿੰਘ ਬਿੰਦਾ, ਸੰਜੀਵ ਠਾਕੁਰ, ਮੋਹਿਤ ਠਾਕੁਰ, ਸਤਿੰਦਰ ਸਿੰਘ, ਮਨਪ੍ਰੀਤ ਮਨੂ, ਸਤਪਾਲ ਸਿੰਘ ਅਤੇ ਸਟਾਫ਼ ਸਕੂਲ ਅਨੀਤਾ ਸ਼ਰਮਾ, ਰੇਖਾ ਸ਼ਰਮਾ, ਅਮਿਤਾ, ਦੀਪਿਕਾ, ਸ਼ੁਭਲਤਾ, ਹੈਡ ਗਰਲ ਸ਼ਿਸ਼ਟੀ ਮਲਹੋਤਰਾ, ਹੈਡ ਬੋਆਏ ਪੁਨੀਤ ਰਾਜੂ ਵੀ ਮੌਜੂਦ ਸਨ।