Fwd: Punjabi and Hindi Press Note----ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ 'ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

-400 ਤੋਂ ਵੱਧ ਸਮੱਸਿਆਵਾਂ ਦਾ ਮੌਕੇ 'ਤੇ ਹੀ ਕਰਵਾਇਆ ਹੱਲ

ਹੁਸ਼ਿਆਰਪੁਰ, 1 ਸਤੰਬਰ :     ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਜਨਤਾ ਦਰਬਾਰ ਆਯੋਜਿਤ ਕੀਤਾ, ਜਿਸ ਵਿਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 400 ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਜਨਤਾ ਦਰਬਾਰ ਵਿਚ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ, ਜਿਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਦਿਆਂ ਨੂੰ ਮੰਤਰੀ ਦੇ ਸਾਹਮਣੇ ਰੱਖਿਆ। ਜਨਤਾ ਦਰਬਾਰ ਦੌਰਾਨ ਲੋਕਾਂ ਨੇ ਮੁੱਖ ਰੂਪ ਵਿਚ ਬਿਜਲੀ, ਪਾਣੀ, ਸੜਕਾਂ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ, ਸਿਹਤ ਸੇਵਾਵਾਂ ਨਾਲ ਜੁੜੀਆਂ ਸਮੱਸਿਆਵਾਂ ਸੁਣਾਈਆਂ।

          ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਨਤਾ ਦਰਬਾਰਾਂ ਰਾਹੀਂ ਉਹ ਸਿੱਧੇ ਜਨਤਾ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਵਾਉਂਦੇ ਹਨ। ਉਨ੍ਹਾਂ ਅਧਿਆਰੀਆਂ ਨੂੰ ਕਿਹਾ ਕਿ ਉਹ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਕੋਈ ਵੀ ਲਾਪ੍ਰਵਾਹੀ ਨਾ ਬਰਤਣ, ਵਰਨਾ ਸਖਤ ਕਾਰਵਾਈ ਕੀਤੀ ਜਾਵੇਗੀ।

          ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਨਿਸ਼ਚਿਤ ਸਮੇਂ ਵਿਚ ਨਿਪਟਾਰਾ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਹੈ ਕਿ ਰਾਜ ਦੇ ਹਰ ਨਾਗਰਿਕ ਨੂੰ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਆਸਾਨੀ ਨਾਲ ਮਿਲੇ ਅਤੇ ਉਨ੍ਹਾਂ ਦੇ ਅਧਿਕਾਰ ਸੁਰੱਖਿਅਤ ਰਹਿਣ। ਜਨਤਾ ਦਰਬਾਰ ਦਾ ਆਯੋਜਨ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ, ਜਿਸ ਰਾਹੀਂ ਆਮ ਜਨਤਾ ਸਿੱਧੇ ਤੌਰ 'ਤੇ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਸਾਹਮਣੇ ਰੱਖ ਸਕਦੀ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਰਿੰਦਰ ਸ਼ਰਮਾ ਬਿੰਦੂ ਵੀ ਮੌਜੂਦ ਸਨ।