Fwd: ਜ਼ਿਲ੍ਹਾ ਮੈਜਿਸਟਰੇਟ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ

 ਜ਼ਿਲ੍ਹਾ ਮੈਜਿਸਟਰੇਟ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ
ਨਵਾਂਸ਼ਹਿਰ, 2 ਅਗਸਤ, :-     ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।
            ਜਾਰੀ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪੈਟਰੋਲ ਪੰਪ ਅਤੇ ਬੈਂਕਾਂ ਵਿੱਚ ਡਕੈਤੀ/ਚੋਰੀ ਦੀਆਂ ਵਾਰਦਾਤਾਂ ਸਮੇਂ-ਸਮੇਂ ਤੇ ਹੋ ਰਹੀਆਂ ਹਨ। ਇੰਨ੍ਹਾਂ ਡਕੈਤੀਆਂ ਦੌਰਾਨ ਲੁਟੇਰੇ, ਹਥਿਆਰਾਂ ਸਮੇਤ ਜਾਂਦੇ ਹਨ ਅਤੇ ਜ਼ਬਰਨ ਦਾਖਲ ਹੋ ਕੇ  ਲੁੱਟ-ਮਾਰ ਕਰਦੇ ਹਨ, ਜਿਸ ਨਾਲ ਆਮ ਜਨਤਾ ਦੀ ਜਾਨ-ਮਾਲ ਦਾ ਖਤਰਾ ਪੈਦਾ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਲੁਟੇਰਿਆਂ ਪਾਸ ਖਤਰਨਾਕ ਹਥਿਆਰ ਹੁੰਦੇ ਹਨ। ਬੈਂਕਾਂ ਅਤੇ ਪੈਟਰੋਲ ਪੰਪਾਂ ਉੱਤੇ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ ਤੇ ਨਾਲ ਹੀ ਲੋਕਾਂ ਦੀ ਜਾਨ-ਮਾਲ ਦਾ ਖਤਰਾ ਘੱਟ ਜਾਵੇਗਾ।