ਡਿਪਟੀ ਕਮਿਸ਼ਨਰ ਨੇ ਕੈਂਪ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਨਵਾਂਸ਼ਹਿਰ, 20 ਅਗਸਤ :-ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ "ਸਰਕਾਰ ਆਪ ਦੇ ਦੁਆਰ" ਤਹਿਤ ਬੰਗਾ ਦੇ ਵਾਰਡ 11 ਅਤੇ 12 ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਕੈਂਪ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ। ਇਹਨਾਂ ਦੇ ਪੱਕੇ ਹੱਲ ਦੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਮੇਂ ਸਿਰ ਇਹਨਾਂ ਸਮੱਸਿਆਵਾਂ ਦਾ ਹੱਲ ਹੋ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪਾਂ ਦੇ ਪਿੰਡ ਪੱਧਰ ਤੇ ਆਯੌਜਨ ਹੋਣ ਨਾਲ ਲੋਕਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ। ਸਥਾਨਕ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਕੈਂਪਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਤੇ ਐਸ. ਡੀ. ਐਮ. ਬੰਗਾ ਵਿਕਰਮਜੀਤ ਸਿੰਘ ਪਾਂਥੇ, ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।