Fwd: ਜ਼ਿਲ੍ਹੇ ਵਿੱਚ ਮਨਜ਼ੂਰੀ ਲਏ ਬਿਨਾਂ ਯਾਦਗਾਰੀ ਗੇਟਾਂ ਦੀ ਉਸਾਰੀ ’ਤੇ ਰੋਕ

 ਜ਼ਿਲ੍ਹੇ ਵਿੱਚ ਮਨਜ਼ੂਰੀ ਲਏ ਬਿਨਾਂ ਯਾਦਗਾਰੀ ਗੇਟਾਂ ਦੀ ਉਸਾਰੀ 'ਤੇ ਰੋਕ
ਨਵਾਂਸ਼ਹਿਰ, 2 ਅਗਸਤ :-    ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲੇ ਵਿਚ ਕੋਈ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗਾ 'ਤੇ ਕੋਈ ਗੇਟ ਨਹੀਂ ਉਸਾਰੇਗਾ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮੰਨਜ਼ੂਰੀ ਦਫ਼ਤਰ ਜ਼ਿਲਾ ਮੈਜਿਸਟ੍ਰੇਟ ਤੋਂ ਲਈ ਜਾਵੇ।
            ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ 'ਤੇ ਬਿਨਾਂ ਕਿਸੇ ਦੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ-ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰਾਂ ਨਾਲ ਜਿਥੇ ਸਰਕਾਰੀ ਜਗਾ 'ਤੇ ਨਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਇਸ ਤਰਾਂ ਦੇ ਗੇਟ ਉਸਾਰਨ 'ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹਿਣਗੇ।