Fwd: ਡਾ. ਰਾਜੇਸ਼ ਕੁਮਾਰ, ਸਹਾਇਕ ਡਾਇਰੈਕਟਰ ਬਾਗਬਾਨੀ ਸ਼ਹੀਦ ਭਗਤ ਸਿੰਘ ਨਗਰ ਦਾ ਸੰਭਾਲਿਆ ਚਾਰਜ

ਡਾ. ਰਾਜੇਸ਼ ਕੁਮਾਰ, ਸਹਾਇਕ ਡਾਇਰੈਕਟਰ ਬਾਗਬਾਨੀ ਸ਼ਹੀਦ ਭਗਤ ਸਿੰਘ ਨਗਰ ਦਾ ਸੰਭਾਲਿਆ ਚਾਰਜ

ਨਵਾਂਸ਼ਹਿਰ, 29 ਅਗਸਤ :- ਡਾ. ਰਾਜੇਸ਼ ਕੁਮਾਰ ਵੱਲੋਂ ਸਹਾਇਕ ਡਾਇਰੈਕਟਰ ਬਾਗਬਾਨੀ ਸ਼ਹੀਦ ਭਗਤ ਸਿੰਘ ਨਗਰ ਦਾ ਅਹੁੱਦਾ ਸੰਭਾਲਿਆ ਗਿਆ ਹੈ। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਧਾਈ ਦਿੱਤੀ ਅਤੇ ਬਾਗਬਾਨੀ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ, ਕਿਸਾਨ ਦੀ ਆਮਦਨ ਵਿੱਚ ਵਾਧਾ ਕਰਨ ਲਈ ਅਤੇ ਡਿਵਰਸੀਫਿਕੇਸ਼ਨ ਭਾਵ ਕਿਸਾਨਾਂ ਨੂੰ ਕਣਕ, ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਕਿਹਾ ਗਿਆ। ਡਾ.ਪਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ-ਕਮ-ਨੋਡਲ ਅਫਸਰ (ਆਲੂ) ਵੱਲੋ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਡਾ. ਰਾਜੇਸ਼ ਕੁਮਾਰ ਨੂੰ ਜੀ ਆਇਆ ਕਿਹਾ ਗਿਆ ਡਾ. ਰਾਜੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰ, ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਂਣਗੇ, ਉਹਨਾਂ ਦੀ ਆਮਦਨ ਵਧਾਉਣ ਦੇ ਭਰਭੂਰ ਯਤਨ ਕਰਨਗੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਨੈਸ਼ਨਲ ਬਾਗਬਾਨੀ ਮਿਸ਼ਨ ਅਧੀਨ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਕੀਮਾਂ ਦਾ ਲਾਭ ਉਠਾਉਣ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ  ਦੇ ਵਿਭਾਗ ਦੇ ਦਫਤਰਾਂ ਨਾਲ ਸੰਪਰਕ ਕਰਨ।