Fwd: Punjabi and Hindi Press Note---ਨਜਾਇਜ਼ ਸ਼ਰਾਬ ਖਿਲਾਫ ਵਿੱਢੀ ਮੁਹਿੰਮ ਤਹਿਤ 3500 ਕਿਲੋ ਸ਼ਰਾਬ ਨਸ਼ਟ, 20 ਲੀਟਰ ਨਜਾਇਜ਼ ਸ਼ਰਾਬ ਬਰਾਮਦ

ਨਜਾਇਜ਼ ਸ਼ਰਾਬ ਖਿਲਾਫ ਵਿੱਢੀ ਮੁਹਿੰਮ ਤਹਿਤ 3500 ਕਿਲੋ ਸ਼ਰਾਬ ਨਸ਼ਟ, 20 ਲੀਟਰ ਨਜਾਇਜ਼ ਸ਼ਰਾਬ ਬਰਾਮਦ
ਹੁਸ਼ਿਆਰਪੁਰ, 27 ਸਤੰਬਰਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਨਾਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਕਸਾਈਜ਼ ਟੀਮ ਅਤੇ ਸਥਾਨਕ ਪੁਲੀਸ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਈ.ਟੀ.ਓ ਪ੍ਰੀਤ ਭੁਪਿੰਦਰ ਸਿੰਘ (ਹੁਸ਼ਿਆਰਪੁਰ-2) ਦੀ ਦੇਖ-ਰੇਖ ਹੇਠ ਕੀਤੀ ਗਈ, ਜਿਸ 'ਚ ਐਕਸਾਈਜ਼ ਇੰਸਪੈਕਟਰ ਅਮਿਤ ਵਿਆਸ, ਨਰੇਸ਼ ਸਹੋਤਾ, ਲਵਪ੍ਰੀਤ ਸਿੰਘ, ਅਜੇ ਕੁਮਾਰ, ਕੁਲਵੰਤ ਸਿੰਘ ਨੇ ਪੁਲਿਸ ਟੀਮ ਸਮੇਤ ਮਿਆਣੀ ਦੇ ਮੰਡ ਖੇਤਰ 'ਚ ਛਾਪੇਮਾਰੀ ਕੀਤੀ | (ਟਾਂਡਾ) ਨੂੰ ਮਾਰਿਆ। ਇਸ ਦੌਰਾਨ 7 ਤਰਪਾਲਾਂ 'ਚ ਛੁਪਾ ਕੇ ਰੱਖੀ 3500 ਕਿਲੋ ਲਾਹਣ ਬਰਾਮਦ ਹੋਈ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਮਿਆਣੀ ਅਤੇ ਅਬਦੁੱਲਾਪੁਰ ਪਿੰਡਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਇੱਥੋਂ ਕੋਈ ਬਰਾਮਦਗੀ ਨਹੀਂ ਹੋਈ।
ਇੱਕ ਹੋਰ ਛਾਪੇਮਾਰੀ ਦੌਰਾਨ ਚੰਡੀਗੜ੍ਹ ਕਲੋਨੀ, ਟਾਂਡਾ ਵਿੱਚ ਸਥਿਤ ਰੂਪ ਲਾਲ (ਉ. ਗੁਰਦਾਸ ਰਾਮ) ਦੇ ਘਰੋਂ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਮੁਲਜ਼ਮ ਨੂੰ ਥਾਣਾ ਟਾਂਡਾ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਰਹੀ ਹੈ।

Fwd: ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ


ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ()-  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਜੂਡੋ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ ਜੀ ਅਤੇ ਕੋ ਕਨਵੀਨਰ ਸ੍ਰੀ ਮਨਦੀਪ ਕੁਮਾਰ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਹਰ ਖਿਡਾਰੀ ਨੇ ਇਸ ਟੂਰਨਾਮੈਂਟ ਵਿੱਚ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਜਿੱਥੇ ਇੱਕ ਪਾਸੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਦੂਜੇ ਪਾਸੇ ਯੂਨੀਵਰਸਿਟੀ ਦੇ ਕਰਮਚਾਰੀ ਵੀ ਖੇਡਾਂ ਵਿੱਚ ਆਪਣਾ ਲੋਹਾ ਮਨਵਾ ਰਹੇ ਹਨ। ਸ੍ਰੀਮਤੀ ਪਰਮਜੀਤ ਕੌਰ ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਦਾ ਵਣ ਤ੍ਰਿਣ ਜੀਵ ਜੰਤ ਮੁੜ ਬਹਾਲੀ ਕੇਂਦਰ ਵਿਭਾਗ ਵਿੱਚ ਬਤੌਰ ਸੀਨੀਅਰ ਸਹਾਇਕ ਕੰਮ ਕਰ ਰਹੇ ਹਨ, ਨੇ ਵੀ ਇਸ ਟੂਰਨਾਮੈਂਟ ਵਿੱਚ ਭਾਗ ਲਿਆ। ਸ੍ਰੀਮਤੀ ਪਰਮਜੀਤ ਕੌਰ ਨੇ ਆਪਣੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜੂਡੋ ਦੇ 21+ ਸਾਲ ਉਮਰ ਵਰਗ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀਮਤੀ ਪਰਮਜੀਤ ਕੌਰ ਦੇ ਕੋਚ ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੀ ਸੀ ਅਤੇ ਇਸ ਦੇ ਨਤੀਜੇ ਵੱਜੋ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਇੱਥੇ ਇਹ ਵੀ ਗੱਲ ਜ਼ਿਕਰਯੋਗ ਹੈ ਕਿ ਸ੍ਰੀਮਤੀ ਪਰਮਜੀਤ ਕੌਰ ਨੇ ਪਿਛਲੇ ਸਾਲ ਵੀ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ ਜ਼ਿਲ੍ਹਾ ਪੱਧਰ ਤੇ ਗੋਲਡ ਮੈਡਲ ਹਾਸਲ ਕੀਤਾ ਸੀ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਪੂਰਾ ਯਕੀਨ ਹੈ ਕਿ ਇਸ ਸਾਲ ਸ੍ਰੀਮਤੀ ਪਰਮਜੀਤ ਕੌਰ ਸਟੇਟ ਪੱਧਰ ਤੇ ਵੀ ਚੰਗਾ ਪ੍ਰਦਰਸ਼ਨ ਕਰੇਗੀ। ਇਸ ਟੂਰਨਾਮੈਂਟ ਮੌਕੇ ਸ੍ਰੀ ਮਲਕੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ, ਸ੍ਰੀ ਅਰੁਣ ਕੁਮਾਰ, ਸ੍ਰੀਮਤੀ ਬਨੀਤਾ ਰਾਣੀ, ਸ੍ਰੀਮਤੀ ਰਜਨੀ ਠਾਕੁਰ ਅਤੇ ਹੋਰ ਕੋਚ ਮੌਜੂਦ ਸਨ।

ਨਵੀਂ ਪੀੜ੍ਹੀ ਨੂੰ ਵਿਰਾਸਤ ਨਾਲ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ – ਸਹਾਇਕ ਕਮਿਸ਼ਨਰ

ਵਿਸਵ ਵਿਰਾਸਤ ਦਿਵਸ ਨੂੰ ਮਨਾਉਂਦੇ ਹੋਏ ਸੈਰ ਸਪਾਟਾ ਵਿਭਾਗ ਪੰਜਾਬ ਨੇ ਕਰਵਾਈ ਹੈਰੀਟੇਜ ਵਾਕ

ਅੰਮ੍ਰਿਤਸਰ 27 ਸਤੰਬਰ :   ਵਿਸਵ ਵਿਰਾਸਤ ਦਿਵਸ ਮੌਕੇ ਸੈਰ ਸਪਾਟਾ ਵਿਭਾਗ ਪੰਜਾਬ ਵਲੋ ਅੰਮ੍ਰਿਤਸਰ ਵਿਖੇ ਇਕ ਹੈਰੀਟੇਜ ਵਾਕ ਦਾ ਆਯੋਜਨ ਕੀਤਾ ਗਿਆ ਜੋ ਕਿ ਪਾਰਟੀਸ਼ਨ ਮਿਊਜੀਅਮ ਤੋ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਵਿਚ ਕੱਢੀ ਗਈ। ਜਿਸ ਦਾ ਮੁੱਖ ਉਦੇਸ ਲੋਕਾਂ ਨੂੰ ਵਿਰਾਸਤ ਨਾਲ ਜਾਣੂ ਕਰਵਾਉਣ ਸੀ।  ਇਸ ਹੈਰੀਟੇਜ ਵਾਕ ਵਿਚ  ਵਿਚ ਬਹੁਤ ਸਾਰੇ ਸਕੂਲੀ ਬੱਚਿਆਂਵਿਦੇਸੀ ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ  ਦੇ ਅਧਿਕਾਰੀਆਂ  ਵੱਲੋਂ ਵਿਸੇਸ ਤੌਰ ਤੇ ਹਿੱਸਾ ਲਿਆ ਗਿਆ। ਜਿਲ੍ਹਾ ਪ੍ਰਸਾਸਨ ਵੱਲੋਂ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਵੱਲੋਂ ਸ਼ਿਰਕਤ ਕੀਤੀ ਗਈਜਿਨ੍ਹਾਂ ਨੇ ਇਸ ਹੈਰੀਟੇਜ ਵਾਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਾਕ ਨਾਲ ਬੱਚਿਆਂ ਨੂੰ ਆਪਣੀ ਵਿਰਾਸਤ ਬਾਰੇ ਪਤਾ ਲੱਗਦਾ ਹੈ। ਉਨ੍ਹਾਂ ਜ਼ਿਲਾ੍ਹ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਵਿਰਾਸਤ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਜਲਿ੍ਹਆਵਾਲਾ ਬਾਗਪਾਰਟੀਸ਼ਨ ਮਿਊਜੀਅਮ ਜ਼ਰੂਰ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਆਪਣੀ ਅਮੀਰ ਵਿਰਾਸਤ ਦਾ ਪਤਾ ਲੱਗ ਸਕੇ।

                 ਇਸ ਤੋਂ ਇਲਾਵਾ ਵਿਸਵ ਵਿਰਾਸਤ ਦਿਵਸ ਨੂੰ ਮਨਾਉਂਦੇ ਹੋਏ ਸਕੂਲੀ ਬੱਚਿਆਂ ਦੇ ਸ੍ਰੀ ਦਰਬਾਰ ਸਾਹਿਬ ਪਲਾਜਾਗੁਰੂਦੁਆਰਾ ਸਾਰਾਗੜ੍ਹੀ ਸਾਹਿਬ ਅਤੇ ਟਾਊਨ ਹਾਲ ਅਤੇ ਪੁਰਾਤਨ ਇਤਿਹਾਸਿਕ ਇਮਾਰਤਾਂ ਦੀ ਸੈਰ ਕਰਵਾਈ ਗਈ। ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਸ੍ਰੀ ਗੁਰਿੰਦਰ ਜੌਹਲਸ੍ਰੀਮਤੀ ਗੁਰਵਿੰਦਰ ਕੌਰ ਅਧਿਕਾਰੀ ਸ਼੍ਰੀਮਤੀ ਮਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।  

Fwd: ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼
-ਪਟਿਆਲਾ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕ 29 ਸਤੰਬਰ 2024 ਤੱਕ ਆਪਣਾ ਅਸਲਾ ਲਾਜਮੀ ਜਮ੍ਹਾ ਕਰਵਾਉਣ-ਇਸ਼ਾ ਸਿੰਗਲ
-ਚੋਣ ਜਾਬਤੇ ਦੌਰਾਨ ਆਪਣਾ ਅਸਲਾ ਨਾਲ ਲੈਕੇ ਨਹੀਂ ਘੁੰਮਣਗੇ ਲਾਇਸੰਸੀ ਅਸਲਾ ਧਾਰਕ
ਪਟਿਆਲਾ, 27 ਸਤੰਬਰ : 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ ਦੇ ਸਬੰਧੀਂ ਰਾਜ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ 29 ਸਤੰਬਰ 2024 ਤੱਕ ਹਰ ਹਾਲਤ ਵਿੱਚ ਸਬੰਧਤ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 18 ਅਕਤੂਬਰ 2024 ਤੱਕ ਲਾਗੂ ਹੋਣ ਵਾਲੇ ਇੱਕ ਤਰਫ਼ਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕ ਗ੍ਰਾਮ ਪੰਚਾਇਤ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਇਹ ਹੁਕਮ ਜਾਰੀ ਕੀਤੇ ਹਨ।
ਇਸੇ ਤਰ੍ਹਾਂ ਦੂਜੇ ਹੁਕਮਾਂ ਵਿੱਚ ਏ.ਡੀ.ਸੀ. ਨੇ ਚੋਣ ਪ੍ਰਕ੍ਰਿਆ ਨੂੰ ਸ਼ਾਤੀ ਪੂਰਵਕ ਕਰਵਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈਕੇ ਘੁੰਮਣ 'ਤੇ ਪਾਬੰਦੀ ਵੀ ਲਗਾਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਬੀ.ਐਨ.ਐਸ. ਸੈਕਸ਼ਨ 223 ਆਫ਼ ਭਾਰਤੀ ਨਿਆਂਇ ਸੰਹਿਤਾ 2023 ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਸਲੇ ਸਮੇਤ ਸਕਿਉਰਿਟੀ ਗਾਰਡ ਦੀ ਨੌਕਰੀ ਕਰਨ ਵਾਲੇ ਵਿਅਕਤੀ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਤੋਂ ਛੂਟ ਇਸ ਸ਼ਰਤ 'ਤੇ ਮਿਲੇਗੀ ਕਿ ਉਹ ਆਪਣੇ ਇੰਸਟੀਚਿਊਟ, ਅਦਾਰੇ ਜਾਂ ਮਾਲਕ ਤੋਂ ਤਸਦੀਕਸ਼ੁਦਾ ਸਰਟੀਫਿਕੇਟ, ਲੈਟਰ ਹੈਡ 'ਤੇ ਨੇੜਲੇ ਥਾਣੇ ਵਿੱਚ ਜਮ੍ਹਾਂ ਕਰਵਾਉਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Fwd: PN PBI, HINDI & ENG ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ
 ਪਟਿਆਲਾ, 27 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।
ਵਿਦਿਆਰਥੀਆਂ ਨਾਲ ਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।
ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ 'ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

Fwd: ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ

ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ

ਪਟਿਆਲਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਅਥਲੈਟਿਕਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਗੁਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., .ਮਿ..ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 3000 ਮੀਟਰ ਰੇਸ/ਵਾਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਰਾਊਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੇ ਸਨ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦਾ ਸਰੀਰ ਸਾਥ ਦਿੰਦਾ ਰਹੇਗਾ, ਉਦੋਂ ਤੱਕ ਉਹ ਖੇਡਾਂ ਵਿੱਚ ਭਾਗ ਲੈਂਦੇ ਰਹਿਣਗੇ। ਸ੍ਰੀਮਤੀ ਮਮਤਾ ਰਾਣੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਫਿਰ ਤੋਂ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿਤਾ ਹੈ। ਸ੍ਰੀਮਤੀ ਮਮਤਾ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਬਹੁਤ ਹੀ ਚੰਗੇ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਵਿਅਕਤੀ ਪ੍ਰਬੰਧਾਂ ਤੋਂ ਬਹੁਤ ਖੁਸ਼ ਹੈ। ਇਸ ਟੂਰਨਾਮੈਂਟ ਮੌਕੇ ਸ੍ਰੀ ਮਨਦੀਪ ਸਿੰਘ, ਸ੍ਰੀ ਪਰਮਜੀਤ ਸਿੰਘ ਸੋਹੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਦੀਪਇੰਦਰ ਸਿੰਘ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀਮਤੀ ਪ੍ਰਭਜੋਤ ਕੌਰ ਅਤੇ ਕੋਚ ਸਾਹਿਬਾਨਜ਼ ਮੌਜੂਦ ਸਨ।

Fwd: ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਭਾਸ਼ਾ ਵਿਭਾਗ ਨੇ ਸੱਭਿਆਚਾਰਕ ਸਮਾਗਮ ਕਰਵਾਇਆ

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਭਾਸ਼ਾ ਵਿਭਾਗ ਨੇ ਸੱਭਿਆਚਾਰਕ ਸਮਾਗਮ ਕਰਵਾਇਆ
ਪਟਿਆਲਾ, 27 ਸਤੰਬਰ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਉੱਤੇ ਇੱਕ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਫ਼ਤਰ ਵਿਖੇ ਚਲਦੀਆਂ ਪੰਜਾਬੀ ਟਾਈਪ ਤੇ ਸਟੈਨੋ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। 
  ਸਮਾਗਮ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਵੱਲੋਂ 'ਵਿਸ਼ਵ ਸੈਰ ਸਪਾਟਾ ਦਿਵਸ' ਦੇ ਇਤਿਹਾਸ ਅਤੇ ਮੌਜੂਦਾ ਸਮੇਂ ਇਸ ਨੂੰ ਮਨਾਏ ਜਾਣ ਦੀ ਸਾਰਥਕਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮਾਗਮ ਵਿੱਚ ਸਟੈਨੋ ਜਮਾਤਾਂ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ, ਹਰਜੀਤ ਕੌਰ, ਕੋਮਲ ਸ਼ਰਮਾ, ਰੁਪਿੰਦਰ ਕੌਰ ਅਤੇ ਰਾਜਦੀਪ ਕੌਰ ਵੱਲੋਂ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਮਨਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਮਨਪ੍ਰੀਤ ਵੱਲੋਂ ਪੰਜਾਬੀ ਗੀਤਾਂ ਉੁੱਤੇ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਵਿਦਿਆਰਥਣਾਂ ਵੱਲੋਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਰਾਹੀਂ ਹਾਜ਼ਰ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ। ਸਮਾਗਮ ਦੇ ਅੰਤ ਵਿੱਚ ਨਵਨੀਤ ਕੌਰ, ਸੀਨੀਅਰ ਸਹਾਇਕ ਵੱਲੋਂ ਵਿਦਿਆਰਥੀਆਂ ਅਤੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਅਧਿਐਨ ਤੇ ਅਧਿਆਪਨ ਕਲਾਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਦੁਆਰਾ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਹਰਦੀਪ ਕੌਰ ਤੋਂ ਇਲਾਵਾ ਸਟੈਨੋ ਕਲਾਸਾਂ ਦੇ ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Fwd: ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ

 ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ

ਪਟਿਆਲਾ : 27 ਸਤੰਬਰ   ਅੱਜ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਥੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ ਸ਼ਹਿਰ ਪਟਿਆਲਾ ਦੀਆਂ ਵਿਰਾਸਤੀ ਥਾਵਾਂ ਦੀ ਵਿਰਾਸਤੀ ਸੈਰ ਕੀਤੀ ਇਸ ਬਾਰੇ ਜਾਣਕਾਰੀ ਦਿੰਦਿਆਂ ਏ.ਡੀ.ਸੀ. () ਈਸ਼ਾ ਸਿੰਗਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸੈਰ ਸਪਾਟਾ ਵਿਭਾਗ, ਜ਼ਿਲ੍ਹਾ ਪ੍ਰਸ਼ਾਸ਼ਨ ਤੇ ਖੇਡ ਵਿਭਾਗ ਵੱਲੋਂ ਇਥੇ ਕਰਵਾਈ ਗਈ ਇਸ ਵਿਰਾਸਤੀ ਸੈਰ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਇਹ ਵਿਰਾਸਤੀ ਸੈਰ ਸਵੇਰੇ 7 ਵਜੇ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋ ਕੇ ਕਿਲਾ ਮੁਬਾਰਕ ਪਟਿਆਲਾ ਵਿਖੇ ਸਮਾਪਤ ਹੋਈ

                ਸ ਵਿਰਾਸਤੀ ਸੈਰ ਦੌਰਾਨ ਜ਼ਿਲ੍ਹਾ ਯਾਤਰਾ ਅਫਸਰ ਹਰਦੀਪ ਸਿੰਘ ਅਤੇ ਸੈਰ ਸਪਾਟਾ ਗਾਈਡ ਮਿਸ ਮਹਿਮਾ ਢਿਲੋਂ ਨੇ ਵਿਦਿਆਰਥੀਆਂ ਨੂੰ ਪਟਿਆਲਾ ਦੀ ਬਣਤਰ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਮਹਿਮਾ ਢਿਲੋਂ ਨੇ ਵਿਦਿਆਰਥੀਆਂ ਨੂੰ ਪਟਿਆਲਾ ਦੀ ਵਿਰਾਸਤੀ ਗਲੀ ,ਹਵੇਲੀਵਾਲਾ ਮੁਹੱਲਾ , ਛੱਤਾ ਨਾਨੂਮੱਲ , ਸੱਪਾਂ ਵਾਲੀ ਗਲੀ ਅਤੇ ਦਰਸ਼ਨੀ ਡਿਉੜੀ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉਹਨਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਰਸੇ ਅਤੇ ਇਤਿਹਾਸਕ ਸਥਾਨਾਂ ਬਾਰੇ ਜਾਗਰੂਕ ਵੀ ਕੀਤਾ ।

                ਇਸ ਵਿਰਾਸਤੀ ਸੈਰ ਦੌਰਾਨ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ  ਕਵਿਤਾ ਗਾਇਨ, ਪੇਟਿੰਗਪੋਸਟਰ ਮੇਕਿੰਗ ਅਤੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ ਵੱਖ ਵੱਖ ਥਾਂਵਾਂ ਤੇ ਨਗਰ ਨਿਗਮ ਵਿਭਾਗ ਵੱਲੋਂ ਸਾਫ ਸਫਾਈ ਲਈ ਪੂਰਾ ਯੋਗਦਾਨ ਦਿੱਤਾ ਗਿਆ ਇਸ ਮੌਕੇ ਜਿਮਨਾਸਟਿਕ ਕੋਚ ਬਲਜੀਤ ਸਿੰਘ, ਇੰਚਾਰਜ ਕਿਲ੍ਹਾ ਮੁਬਾਰਕ ਜਸਵਿੰਦਰ ਸਿੰਘ, ਇੰਚਾਰਜ ਮਿਊਜ਼ੀਅਮ ਤਰਸੇਮ ਲਾਲ , ਸੈਨਿਟਰੀ ਇੰਸਪੈਕਟਰ ਕੁਲਦੀਪ ਰੱਤਾ ਤੋਂ ਇਲਾਵਾ ਉਹਨਾਂ ਦੇ ਸਾਥੀ ਵੀ ਸ਼ਾਮਲ ਸਨ

Fwd: 28 ਸਤੰਬਰ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ ਵਰਲਡ ਰੈਬੀਜ਼ ਡੇਅ

28 ਸਤੰਬਰ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ ਵਰਲਡ ਰੈਬੀਜ਼ ਡੇਅ

ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਜਾਵੇਗਾ ਫਰੀ ਵੈਕਸੀਨੇਸ਼ਨ ਕੈਂਪ

ਪਟਿਆਲਾ, 27 ਸਤੰਬਰ: ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਸਤੰਬਰ ਨੂੰ ਵਿਸ਼ਵ ਪੱਧਰ ਤੇ ਵਲਡ ਰੈਬੀਜ਼ ਡੇਅ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ  ਰੈਬੀਜ ਮੁੱਖ ਤੌਰ ਤੇ ਪਾਗਲ ਕੁੱਤੇ ਦੇ ਕੱਟਣ ਨਾਲ ਹੁੰਦੀ ਹੈ ਪਰ ਟੁੱਟੀ ਹੋਈ ਚਮੜੀ (ਚਮੜੀ ਵਿੱਚ ਕਿਸੇ ਵੀ ਕਿਸਮ ਦੀ ਦਰਾਰ) ਅਤੇ ਮਿਊਕਸ ਮੈਬਰੇਨ ਤੇ ਸੰਕਰਮਿਤ ਲਾਰ ਪੈ ਜਾਣ ਨਾਲ ਵੀ ਰੈਬੀਜ਼ (ਹਲਕਾ) ਦੀ ਬਿਮਾਰੀ ਹੋ ਸਕਦੀ ਹੈ। ਇੱਕ ਵਾਰ ਪਸੂਆਂ ਜਾ ਮੁੱਨਖਾ ਵਿੱਚ ਨਿਊਰੋਲੋਜੀਕਲ ਲੱਛਣ ਪੈਦਾ ਹੋ ਜਾਣ ਤਾ ਇਹ ਬਿਮਾਰੀ ਮਾਰੂ ਹੀ ਸਾਬਤ ਹੁੰਦੀ ਹੈ।

ਡਾ: ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਜੇਕਰ ਕੁੱਤਿਆ ਦੇ ਵੈਕਸੀਨੇਸ਼ਨ ਕੀਤੀ ਜਾਵੇ, ਤਾਂ ਇਹ ਬਿਮਾਰੀ ਰੋਕਥਾਮ ਦੇ ਯੋਗ ਹੈ। ਇਸ ਲੜੀ ਵਿੱਚ ਪਸ਼ੂ ਪਾਲਣ ਵਿਭਾਗ ਵੱਲੋ ਵਲਡ ਰੈਬੀਜ਼ ਡੇਅ ਮਨਾਉਦੇ ਹੋਏ 28 ਸਤੰਬਰ 2024 ਨੂੰ ਸਵੇਰੇ 10.00 ਵਜੇ ਤੋ ਦੁਪਿਹਰ 12.00 ਵਜੇ ਤੱਕ ਵੈਟਰਨਰੀ ਪੋਲੀਕਲੀਨਿਕ, ਪਟਿਆਲਾ ਨੇੜੇ ਮੋਦੀ ਕਾਲਜ ਪਟਿਆਲਾ ਵਿਖੇ ਫਰੀ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਸਮੂਹ ਇਲਾਕਾ ਨਿਵਾਸੀਆ ਨੂੰ ਅਪੀਲ ਕੀਤੀ ਹੈ ਕਿ ਆਪਣੇ ਪਾਲਤੂ ਕੁੱਤਿਆ ਨੂੰ ਅਤੇ ਗਲੀ ਮੁਹੱਲੇ ਵਿੱਚ ਰਹਿ ਰਹੇ ਬੇ-ਸਹਾਰਾ ਕੁੱਤਿਆ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵੈਟਰਨਰੀ ਪੋਲੀਕਲੀਨਿਕ ਵਿਖੇ ਲੈ ਕੇ ਆਉਣ ਅਤੇ ਇਸ ਕੈਂਪ ਦਾ ਲਾਹਾ ਲੈਣ।

Fwd: -ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

 -28 ਤੋਂ 29 ਸਤੰਬਰ ਤੱਕ ਕਰਵਾਇਆ ਜਾਵੇਗਾ 'ਇਨਕਲਾਬ ਫੈਸਟੀਵਲ'

 ਖਟਕੜ ਕਲਾਂ/ਨਵਾਂਸ਼ਹਿਰ, 25 ਸਤੰਬਰ :  ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਮੇਲੇ ਦੇ ਰੂਪ ਵਿਚ ਮਨਾਉਣ ਲਈ ਖਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਕਰਵਾਏ ਜਾ ਰਹੇ 'ਇਨਕਲਾਬ ਫੈਸਟੀਵਲ' ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਖਟਕੜ ਕਲਾਂ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸਮਾਗਮ ਵਿਚ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ਦੋ ਦਿਨ ਚੱਲਣ ਵਾਲੇ ਇਨਕਲਾਬ ਫੈਸਟੀਵਲ ਦੌਰਾਨ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਦੌਰਾਨ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਵੰਨ੍ਹਗੀਆਂ ਦੀ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਹੋਵੇਗੀ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

ਇਸ ਦੌਰਾਨ ਉਨ੍ਹਾਂ ਸਟੇਜ, ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਲਾਈਟਿੰਗ, ਚੌਕਾਂ ਦੀ ਸਜਾਵਟ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਵੇਰੇ ਇਕ ਵਿਸ਼ਾਲ ਸਾਈਕਲ ਰੈਲੀ ਹੋਵੇਗੀ ਜਦਕਿ 29 ਸਤੰਬਰ ਦੀ ਸਵੇਰ ਨੂੰ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਾਈਕਲ ਰੈਲੀ, ਮੈਰਾਥਨ ਅਤੇ ਮੇਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਬੰਗਾ ਵਿਪਿਨ ਭੰਡਾਰੀ, ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Fwd: ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਨੇ ਘੋਖੀਆਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ

ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਨੇ ਘੋਖੀਆਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ
-ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅਮਿਤ ਰਤਨ, ਦੇਵ ਮਾਨ, ਵਿਕਰਮਜੀਤ ਸਿੰਘ ਚੌਧਰੀ, ਮਾਸਟਰ ਜਗਸੀਰ ਸਿੰਘ ਤੇ ਸੁਖਵਿੰਦਰ ਸਿੰਘ ਕੋਟਲੀ ਵੱਲੋਂ ਅਧਿਕਾਰੀਆਂ ਨਾਲ ਬੈਠਕ
ਪਟਿਆਲਾ, 26 ਸਤੰਬਰ :  ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਅੱਜ ਪਟਿਆਲਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਘੋਖ ਕੀਤੀ। ਕਮੇਟੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ-ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਲੋਕ ਇਹ ਲਾਭ ਲੈਣ ਲਈ ਯੋਗ ਹਨ।
ਇਸ ਕਮੇਟੀ ਦੇ ਚੇਅਰਮੈਨ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਸਮੇਤ ਹੋਰ ਮੈਂਬਰਾਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਐਮ.ਐਲ.ਏ. ਫ਼ਿਲੌਰ ਵਿਕਰਮਜੀਤ ਸਿੰਘ ਚੌਧਰੀ, ਭੁੱਚੋਂ ਦੇ ਐਮ.ਐਲ.ਏ. ਮਾਸਟਰ ਜਗਸੀਰ ਸਿੰਘ ਅਤੇ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਕਮੇਟੀ ਨੇ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਉਪ ਕੁਲਪਤੀ, ਰਜਿਸਟਰਾਰ ਅਤੇ ਹੋਰ ਅਧਿਕਾਰੀਆਂ ਨਾਲ ਵੀ ਬੈਠਕ ਕਰਨ ਸਮੇਤ ਐਸ.ਸੀ., ਬੀ.ਸੀ. ਸਟਾਫ਼ ਅਤੇ ਵਿਦਿਆਰਥੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ।
ਕਮੇਟੀ ਦੇ ਚੇਅਰਮੈਨ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ,''ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਦੱਬੇ ਕੁਚਲੇ ਲੋਕਾਂ ਨੂੰ ਉਪਰ ਉਠਾਉਣ ਲਈ ਨਿੱਠਕੇ ਕੰਮ ਕਰੀਏ।'' ਉਨ੍ਹਾਂ ਨੇ ਪੰਜਾਬ ਸਰਕਾਰ ਦੀ ਵਿਸ਼ੇਸ਼ ਸਕੀਮ 'ਆਪ ਦੀ ਸਰਕਾਰ ਆਪ ਦੇ ਦੁਆਰ' ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਇਸ ਸਕੀਮ ਤਹਿਤ ਲਗਾਏ ਜਾਂਦੇ ਕੈਂਪਾਂ ਦੌਰਾਨ ਵੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਜਰੂਰ ਪਹੁੰਚਾਇਆ ਜਾਵੇ।
ਵਿਧਾਨ ਸਭਾ ਕਮੇਟੀ ਨੇ ਇਸ ਮੌਕੇ ਕੁਝ ਵਿਭਾਗੀ ਅਧਿਕਾਰੀਆਂ ਦੀ ਗ਼ੈਰਹਾਜ਼ਰੀ ਤੇ ਦੇਰੀ ਨਾਲ ਆਉਣ ਦਾ ਗੰਭੀਰ ਨੋਟਿਸ ਵੀ ਲਿਆ ਅਤੇ ਅਜਿਹੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਮੇਟੀ ਦੀ ਅਗਲੀ ਮੀਟਿੰਗ ਲਈ ਚੰਡੀਗੜ੍ਹ ਵਿਧਾਨ ਸਭਾ ਵਿਖੇ ਤਲਬ ਕੀਤਾ। ਵਿਧਾਇਕਾਂ ਨੇ ਕਈ ਵਿਭਾਗਾਂ ਤੋਂ ਪਿਛਲੇ ਤਿੰਨ ਸਾਲਾਂ ਦੇ ਕੀਤੇ ਕੰਮਾਂ ਦਾ ਵੇਰਵਾ ਵੀ ਤਲਬ ਕੀਤਾ ਅਤੇ ਦਿੱਤੇ ਨਿਰਦੇਸ਼ਾਂ 'ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਸੌਂਪਣ ਦੇ ਨਿਰਦੇਸ਼ ਦਿੱਤੇ। ਕਮੇਟੀ ਨੇ ਹਦਾਇਤ ਕੀਤੀ ਕਿ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਮੇਟੀ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਬੈਠਕ ਦੌਰਾਨ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਏ.ਡੀ.ਸੀ. (ਜ) ਈਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ. ਯੋਗੇਸ਼ ਕੁਮਾਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਵਿਧਾਨ ਸਭਾ ਕਮੇਟੀ ਦੇ ਉਪ ਸਕੱਤਰ ਬਲਬੀਰ ਕੌਰ ਤੇ ਸੁਪਰਡੈਂਟ ਤਰਲੋਕ ਸ਼ਰਮਾ, ਸਮਾਜਿਕ ਸੁਰੱਖਿਆ ਵਿਭਾਗ ਦੇ ਨੋਡਲ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।
******
ਫੋਟੋ ਕੈਪਸ਼ਨ-ਵਿਧਾਨ ਸਭਾ ਦੀ ਐਸ.ਸੀ., ਐਸ.ਟੀ. ਤੇ ਬੀ.ਸੀ. ਦੀ ਭਲਾਈ ਲਈ ਕਮੇਟੀ ਦੇ ਚੇਅਰਮੈਨ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਅਮਿਤ ਰਤਨ, ਦੇਵ ਮਾਨ, ਵਿਕਰਜੀਤ ਸਿੰਘ ਚੌਧਰੀ, ਮਾਸਟਰ ਜਗਸੀਰ ਸਿੰਘ ਤੇ ਸੁਖਵਿੰਦਰ ਸਿੰਘ ਕੋਟਲੀ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦੇ ਹੋਏ।

 



Fwd: ਪੰਜਾਬ ਇੰਜੀਨੀਅਰਿੰਗ ਕਾਲਜ ਨੇ ਤਕਨੀਕੀ ਸਹਿਯੋਗ ਅਤੇ ਖੋਜ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨਾਲ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ

ਪੰਜਾਬ ਇੰਜੀਨੀਅਰਿੰਗ ਕਾਲਜ ਨੇ ਤਕਨੀਕੀ ਸਹਿਯੋਗ ਅਤੇ ਖੋਜ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨਾਲ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ

ਪੀਈਸੀ ਅਤੇ ਪੀਐਸਪੀਸੀਐਲ ਨੇ ਤਕਨੀਕੀ ਅਤੇ ਖੋਜ ਸਹਿਯੋਗ ਲਈ ਭਾਈਵਾਲੀ 'ਤੇ ਹਸਤਾਖਰ ਕੀਤੇ

ਪਟਿਆਲਾ, 25 ਸਤੰਬਰ : ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨਾਲ ਤਕਨੀਕੀ ਸਹਾਇਤਾ ਅਤੇ ਖੋਜ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ। ਪੀਐਸਪੀਸੀਐਲ ਦੇ ਵਫ਼ਦ, ਜਿਸਦੀ ਅਗਵਾਈ ਇੰਜੀ. ਰਵਿੰਦਰ ਸਿੰਘ ਸੈਣੀ (ਡਾਇਰੈਕਟਰ ਐਚਆਰ), ਇੰਜੀ. ਪਰਮਜੀਤ ਸਿੰਘ (ਡਾਇਰੈਕਟਰ - ਜਨਰੇਸ਼ਨ), ਅਤੇ ਇੰਜੀ. ਅਭਿਰਾਜ ਸਿੰਘ ਰੰਧਾਵਾ (ਪ੍ਰਿੰਸੀਪਲ ਤਕਨੀਕੀ ਸਿਖਲਾਈ ਸੰਸਥਾਨ), ਇੰਜੀ. ਅਨੁਪਮ ਜੋਸ਼ੀ (ਡਾਇਰੈਕਟਰ, ਦ ਨਜ ਇੰਸਟੀਚਿਊਟ) ਨੇ ਕੀਤੀ, ਦਾ ਪੀਈਸੀ ਦੇ ਡਾਇਰੈਕਟਰ ਪ੍ਰੋ. ਰਾਜੇਸ਼ ਕੁਮਾਰ ਭਾਟੀਆ ਨੇ ਪ੍ਰੋ. ਰਾਜੇਸ਼ ਕਾਂਡਾ (ਮੁਖੀ, ਐਲੂਮਨੀ, ਕਾਰਪੋਰੇਟ ਅਤੇ ਅੰਤਰਰਾਸ਼ਟਰੀ ਸਬੰਧ), ਪ੍ਰੋ. ਜੇ.ਡੀ. ਸ਼ਰਮਾ (ਮੁਖੀ, ਐਮਐਮਈਡੀ), ਪ੍ਰੋ. ਉਮਾ ਬਤਰਾ (ਡੀਨ ਫੈਕਲਟੀ ਮਾਮਲੇ), ਪ੍ਰੋ. ਜਿੰਮੀ ਕਾਰਲੋਪੀਆ (ਪ੍ਰੋਫੈਸਰ-ਇੰਚਾਰਜ, ਏਸੀਆਈਆਰ), ਅਤੇ ਸ੍ਰੀਮਤੀ ਰਾਜਿੰਦਰ ਕੌਰ (ਮੈਨੇਜਰ, ਏਸੀਆਈਆਰ) ਨਾਲ ਮਿਲ ਕੇ ਨਿੱਘਾ ਸਵਾਗਤ ਕੀਤਾ।

 ਆਪਣੇ ਸੰਬੋਧਨ ਵਿੱਚ, ਇੰਜੀ. ਰਵਿੰਦਰ ਸਿੰਘ ਸੈਣੀ ਨੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਅਤੇ ਖੋਜ ਪਹਿਲਕਦਮੀਆਂ ਵਿੱਚ ਸ਼ਾਮਲ ਹੋਣ ਲਈ ਪੀਐਸਪੀਸੀਐਲ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਜੋ ਦੋਵਾਂ ਸੰਸਥਾਵਾਂ ਨੂੰ ਲਾਭ ਪਹੁੰਚਾਏਗਾ। ਪ੍ਰੋ. ਰਾਜੇਸ਼ ਕੁਮਾਰ ਭਾਟੀਆ ਨੇ ਇਸ ਸਹਿਯੋਗ ਲਈ ਆਪਣਾ ਉਤਸ਼ਾਹ ਪ੍ਰਗਟ ਕੀਤਾ, ਨਵੀਨਤਾ ਅਤੇ ਤਕਨੀਕੀ ਉੱਤਮਤਾ ਵਿੱਚ ਯੋਗਦਾਨ ਪਾਉਣ ਵਾਲੀਆਂ ਚਿਰਸਥਾਈ ਭਾਈਵਾਲੀਆਂ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪ੍ਰੋ. ਰਾਜੇਸ਼ ਕਾਂਡਾ ਨੇ ਐਮਓਯੂ ਦੇ ਹਸਤਾਖਰ ਦੀ ਕਾਰਵਾਈ ਸ਼ੁਰੂ ਕੀਤੀ, ਅਤੇ ਪ੍ਰੋ. ਜੇ.ਡੀ. ਸ਼ਰਮਾ ਨੇ ਸਮਝੌਤੇ ਦੀਆਂ ਸ਼ਰਤਾਂ ਦਾ ਜਾਇਜ਼ਾ ਦਿੱਤਾ, ਇਸ ਭਾਈਵਾਲੀ ਦੇ ਆਪਸੀ ਲਾਭਾਂ 'ਤੇ ਜ਼ੋਰ ਦਿੱਤਾ।

 ਰਸਮੀ ਦਸਤਖਤ ਸਮਾਰੋਹ ਤੋਂ ਬਾਅਦ, ਪੀਐਸਪੀਸੀਐਲ ਦੇ ਪ੍ਰਤੀਨਿਧੀ ਮੰਡਲ ਨੇ ਪੀਈਸੀ ਦੇ ਫੈਕਲਟੀ ਮੈਂਬਰਾਂ ਦੇ ਨਾਲ ਇਲੈਕਟ੍ਰੀਕਲ ਇੰਜੀਨੀਅਰਿੰਗ ਅਤੇ ਮਟੀਰੀਅਲਜ਼ ਐਂਡ ਮੈਟਾਲਰਜੀਕਲ ਇੰਜੀਨੀਅਰਿੰਗ ਵਿਭਾਗਾਂ ਦੇ ਨਾਲ-ਨਾਲ ਸੀਮੈਂਸ ਸੈਂਟਰ ਦਾ ਦੌਰਾ ਕੀਤਾ। ਦੌਰੇ ਦੌਰਾਨ, ਖੋਜ ਅਤੇ ਵਿਕਾਸ ਦੇ ਸੰਭਾਵੀ ਖੇਤਰਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਪੀਈਸੀ ਦੇ ਫੈਕਲਟੀ ਮੈਂਬਰਾਂ, ਜਿਨ੍ਹਾਂ ਵਿੱਚ ਇਲੈਕਟ੍ਰੀਕਲ ਇੰਜੀਨੀਅਰਿੰਗ ਅਤੇ ਮਟੀਰੀਅਲਜ਼ ਐਂਡ ਮੈਟਾਲਰਜੀਕਲ ਇੰਜੀਨੀਅਰਿੰਗ ਵਿਭਾਗਾਂ ਦੇ ਮੈਂਬਰ ਵੀ ਸ਼ਾਮਲ ਸਨ, ਨੇ ਸਰਗਰਮੀ ਨਾਲ ਹਿੱਸਾ ਲਿਆ।

 ਇਸ ਸਮਝੌਤਾ ਪੱਤਰ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਇਹ ਪੀਈਸੀ ਅਤੇ ਪੀਐਸਪੀਸੀਐਲ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰੇਗਾ, ਜੋ ਪ੍ਰਭਾਵਸ਼ਾਲੀ ਤਕਨੀਕੀ ਵਟਾਂਦਰੇ, ਖੋਜ ਸਹਿਯੋਗ, ਅਤੇ ਨਵੀਨਤਾਕਾਰੀ ਸਾਂਝੇ ਉਦਮਾਂ ਨੂੰ ਉਤਸ਼ਾਹਿਤ ਕਰਕੇ ਅਕਾਦਮਿਕ ਅਤੇ ਬਿਜਲੀ ਖੇਤਰ ਦੋਵਾਂ ਵਿੱਚ ਤਰੱਕੀ ਵਿੱਚ ਯੋਗਦਾਨ ਪਾਵੇਗਾ।