13 ਬੈਚਾਂ ਵੱਲੋ 10 ਕਰੋੜ 52 ਲੱਖ 11 ਹਜ਼ਾਰ 241 ਰੁਪਏ ਦੇ ਅਵਾਰਡ ਸੁਣਾਏ ਗਏ ।
ਸ਼ਹੀਦ ਭਗਤ ਸਿੰਘ ਨਗਰ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੀ ਅਗਵਾਈ ਹੇਠ ਅਤੇ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਡਾ.ਅਮਨਦੀਪ ਜੀਆਂ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ ਸਬ-ਡਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਮਿਤੀ 14.09.2024 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ 13 ਬੈਚਾਂ ਵੱਲੋ ਵੱਖ ਵੱਖ ਤਰ੍ਹਾਂ ਦੇ 5974 ਕੇਸਾਂ ਵਿੱਚੋਂ 4284 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕਰਦਿਆ 10 ਕਰੋੜ 52 ਲੱਖ 11 ਹਜ਼ਾਰ 241 ਰੁਪਏ ਦੇ ਅਵਾਰਡ ਸੁਣਾਏ ਗਏ । ਇਹ ਜਾਣਕਾਰੀ ਦਿੰਦਿਆ ਹੋਇਆ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾਂ ਪੱਧਰ ਤੇ 11 ਬੈਂਚ ਅਤੇ ਕੋਰਟ, ਸਵ-ਡਵੀਜ਼ਨ, ਬਲਾਚੌਰ ਵਿਖੇ 02 ਬੈਂਚ ਲਗਾਇਆ ਗਿਆ । ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਕਰੂਨੇਸ਼ ਕੁਮਾਰ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਪਰਵਿੰਦਰ ਕੌਰ, ਵਧੀਕ ਸਿਵਲ ਜੱਜ ) ਸੀਨੀਅਰ ਡੀਵੀਜ਼ਨ ਕੋਂਪਲ ਧੰਜਲ, ਸਿਵਲ ਜੱਜ (ਜੂਨੀਅਰ ਡੀਵੀਜਨ) ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡੀਵੀਜਨ) ਤੁਸ਼ਾਰ ਕੌਰ ਥਿੰਦ ਅਤੇ ਸਿਵਲ ਜੱਜ (ਜੂਨੀਅਰ ਡੀਵੀਜਨ) ਪਪਨੀਤ ਕੌਰ ਜੀਆਂ ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਤੇ ਐਡਵੋਕੇਟ ਪਰਮਿੰਦਰ ਸਿੰਘ, ਐਡਵੋਕੇਟ ਅੰਜੂ ਬਾਲਾ, ਐਡਵੋਕੇਟ ਪਰਵੀਨ ਕੁਮਾਰੀ, ਐਡਵੋਕੇਟ ਮੰਗਤ ਰਾਮ, ਐਡਵੋਕੇਟ ਅਮੁਲ ਸੋਨੀ, ਐਡਵੋਕੇਟ ਲਕਸ਼ਮੀ ਪਾਠਕ, ਐਡਵੋਕੇਟ ਜਸਜੀਤ ਕੌਰ, ਐਡਵੋਕੇਟ ਪ੍ਰਭਜੋਤ ਸਿੰਘ, ਐਡਵੋਕੇਟ ਦੀਪਕ ਸ਼ਰਮਾ, ਮੈਬਰ(ਸਥਾਈ ਲੋਕ ਅਦਾਲਤ) ਸਤਨਾਮ ਸਿੰਘ, ਮੈਬਰ (ਸਥਾਈ ਲੋਕ ਅਦਾਲਤ) ਸਿਵਾਨੀ ਅਤੇ ਡੀ.ਐਲ.ਐਸ.ਏ ਦੇ ਨੋਮੀਨੇਸ਼ਨ ਮੈਬਰ ਕੇ.ਐਸ ਪੁਰੇਵਾਲ, ਜੇ.ਐਸ ਸੰਧੂ, ਰੂਬੀ, ਜੇ.ਐਸ ਗਿੱਧਾ (ਉਪਕਾਰ ਐਨ.ਜੀ.ਓ), ਰਤਨ ਜੈਨ( ਦੁਆਬਾ ਸੇਵਾ ਸੰਮਤੀ ਐਨ.ਜੀ.ਓ) ਸ਼ਾਮਲ ਸਨ। ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿੱਚ ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ । ਉਹਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਤਰਾਂ ਦੀਆਂ ਸਮੇ-ਸਮੇ ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ ।