Fwd: -ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ : ਨਵਜੋਤ ਪਾਲ ਸਿੰਘ ਰੰਧਾਵਾ

-ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ : ਨਵਜੋਤ ਪਾਲ ਸਿੰਘ ਰੰਧਾਵਾ
-ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 11 ਸਤੰਬਰ :  ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਖੱਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ਇਨਕਲਾਬ ਫੈਸਟੀਵਲ ਦੇ ਰੂਪ ਵਿਚ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
 ਉਨ੍ਹਾਂ ਦੱਸਿਆ ਕਿ ਇਨਕਲਾਬ ਫੈਸਟੀਵਲ ਦੌਰਾਨ ਦੋ ਦਿਨਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਵਿਚ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਇਸ ਦੌਰਾਨ ਉਨਾਂ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਇਨ੍ਹਾਂ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ। ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਲਾਚੌਰ ਰਵਿੰਦਰ ਬਾਂਸਲ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜ਼ੂਦ ਸਨ।