ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਅਹੁੱਦਾ ਸੰਭਾਲਣ 'ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ
ਹੁਸ਼ਿਆਰਪੁਰ, 25 ਸਤੰਬਰ:ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਉਨ੍ਹਾਂ ਦੇ ਚੰਡੀਗੜ੍ਹ ਦਫ਼ਤਰ ਪਹੁੰਚ ਕੇ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਨਵੇਂ ਕਾਰਜਕਾਲ ਦੀ ਸਫਲਤਾ ਦੀ ਕਾਮਨਾ ਕੀਤੀ।
ਕਰਮਜੀਤ ਕੌਰ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਉਨ੍ਹਾਂ ਦੇ ਰਾਜਨੀਤਿਕ ਕਰੀਅਰ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦੂਰਦਰਸ਼ੀ ਲੀਡਰਸ਼ਿਪ ਯੋਗਤਾ ਅਤੇ ਪ੍ਰਸ਼ਾਸਨਿਕ ਅਨੁਭਵ ਨਾਲ ਪੰਜਾਬ ਦੇ ਲੋਕਲ ਬਾਡੀਜ਼ ਵਿਭਾਗ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਵਿਸ਼ਵਾਸ਼ ਜਤਾਇਆ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਢਾਂਚੇ ਵਿਚ ਵੱਧੇ ਵੱਧਰ 'ਤੇ ਸੁਧਾਰ ਹੋਵੇਗਾ, ਜਿਸ ਨਾਲ ਜਨਤਾ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ।