ਜਿਲਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਚਲਾਈ ਮੁਹਿੰਮ*
ਨਵਾਂਸ਼ਹਿਰ, 19 ਸਤੰਬਰ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਮੁਹਿੰਮ ਚਲਾਈ ਜਾ ਗਈ ਹੈ। ਇਸ ਤਹਿਤ ਸਬ-ਡਵੀਜ਼ਨਲ ਪੱਧਰੀ ਕਮੇਟੀ ਵੱਲੋਂ ਬਲਾਚੌਰ ਬਲਾਕ ਦੀਆਂ ਵੱਖ-ਵੱਖ ਥਾਵਾਂ 'ਤੇ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਚੈਕਿੰਗ ਕੀਤੀ ਗਈ। ਇਸ ਦੌਰਾਨ ਬਲਾਚੌਰ ਬਲਾਕ ਦੇ ਮੇਨ ਰੋਡ, ਗੜ੍ਹਸ਼ੰਕਰ ਰੋਡ, ਬੱਸ ਸਟੈਂਡ ਰੋਡ, ਕੰਗਨਾ ਪੁਲ, ਭੱਦੀ ਰੋਡ ਅਤੇ ਮੇਨ ਬਾਜ਼ਾਰ ਵਿਚ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਵਿਚ ਲੱਗਿਆ ਕੋਈ ਵੀ ਬੱਚਾ ਨਹੀਂ ਪਾਇਆ ਗਿਆ। ਟੀਮ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਹੋ ਰਹੀ ਲਗਾਤਾਰ ਚੈਕਿੰਗ ਦੇ ਫਲਸਰੂਪ ਚੈਕਿੰਗ ਦੌਰਾਨ ਕੋਈ ਵੀ ਬੱਚਾ ਭੀਖ ਮੰਗਦੇ ਹੋਏ ਜਾਂ ਮਜ਼ਦੂਰੀ ਕਰਦੇ ਹੋਏ ਨਹੀਂ ਪਾਇਆ ਗਿਆ। ਇਸ ਮੌਕੇ ਮੌਜੂਦ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਸਬੰਧੀ ਚੈਕਿੰਗ ਪੂਰੇ ਪੰਜਾਬ ਵਿਚ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ ਦੂਜੇ ਰਾਜਾਂ ਤੋਂ ਆਏ ਹੋਏ ਪ੍ਰਵਾਸੀਆਂ ਨੂੰ ਪੰਜਾਬ ਵਿੱਚ ਭਿੱਖਿਆ ਮੰਗਣ ਤੋਂ ਰੋਕਿਆ ਜਾ ਸਕੇ ਅਤੇ ਭਿੱਖਿਆ ਵਿਚ ਲੱਗੇ ਹੋਏ ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਰੋਸ਼ਨ ਬਣਾਇਆ ਜਾ ਸਕੇ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਭੀਖ ਮੰਗਦਾ ਹੋਇਆ ਨਜ਼ਰ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਚਾਈਲਡ ਹੈਲਪ ਲਾਈਨ ਨੰਬਰ 1098 'ਤੇ ਦਿੱਤੀ ਜਾਵੇ । ਮੌਕੇ 'ਤੇ ਹਾਜ਼ਰ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਵਿਅਕਤੀ ਖਿਲਾਫ ਜੁਵੇਨਾਈਲ ਜਸਟਿਸ ਐਕਟ ਅਧੀਨ ਦੋ ਸਾਲ ਤੱਕ ਦੀ ਸਜ਼ਾ ਅਤੇ 1 ਲੱਖ ਰੁਪਏ ਜ਼ੁਰਮਾਨਾ ਹੋ ਸਕਦਾ ਹੈ। ਚੈਕਿੰਗ ਟੀਮ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ, ਕਾਂਤਾ ਆਊਟਰੀਚ ਵਰਕਰ, ਸੀ. ਡੀ ਪੀ. ਓ ਬਲਾਚੌਰ ਦਫਤਰ ਤੋਂ ਸੁਪਰਵਾਈਜ਼ਰ, ਹਰਵਿੰਦਰ ਸਿੰਘ ਲੇਬਰ ਇੰਸਪੈਕਟਰ ਦੇ ਨਾਲ ਨਾਲ ਪੁਲਿਸ ਵਿਭਾਗ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।