ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਕਰਵਾਇਆ ਜਾਵੇਗਾ ਮੁਫ਼ਤ ਡਰੋਨ ਆਪਰੇਟਿੰਗ ਕੋਰਸ
ਹੁਸ਼ਿਆਰਪੁਰ, 3 ਸਤੰਬਰ : ਸੀ-ਪਾਈਟ ਕੈਂਪ ਕਪੂਰਥਲਾ ਦੇ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ ਅਤੇ ਤਰਨਤਾਰਨ, ਗੁਰਦਾਸਪੁਰ ਦੇ ਨੌਜਵਾਨਾਂ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ 150 ਨੌਜਵਾਨਾਂ ਨੂੰ ਡਰੋਨ ਆਪਰੇਟਿੰਗ ਕੋਰਸ ਕਰਵਾਇਆ ਜਾਣਾ ਹੈ, ਜਿਸ ਦਾ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਕਰਨ ਦੇ ਚਾਹਵਾਨ ਨੌਜਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਦਸਵੀਂ ਤੇ ਬਾਰ੍ਹਵੀਂ ਦਾ ਸਰਟੀਫਿਕੇਟ (ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ) ਉਮਰ ਸੀਮਾ 18 ਤੋਂ 25 ਸਾਲ, ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਧਾਰ ਕਾਰਡ ਦੀਆਂ ਦੋ-ਦੋ ਫੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਹੋਵੇਗੀ। ਉਨ੍ਹਾਂ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ, ਨੇੜੇ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਤੋਂ ਇਲਾਵਾ ਆਰਮੀ ਵਿਚ ਅਗਨੀਵੀਰ, ਸੀ.ਆਰ.ਪੀ.ਐਫ/ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਫਿਜ਼ੀਕਲ ਦੀ ਟ੍ਰੇਨਿੰਗ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਨੌਜਵਾਨ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਆ ਕੇ ਤਿਆਰੀ ਕਰ ਸਕਦੇ ਹਨ। ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਖਾਣਾ, ਰਿਹਾਇਸ਼ ਅਤੇ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਬਿਲਕੁਲ ਮੁਫ਼ਤ ਕਰਵਾਈ ਜਾਵੇਗੀ। ਚਾਹਵਾਨ ਨੌਜਵਾਨ ਜ਼ਰੂਰੀ ਦਸਤਾਵੇਜ਼ ਦੀਆ ਫੋਟੋ ਕਾਪੀਆਂ ਜਿਵੇਂ ਕਿ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਨਲਾਈਨ ਰਜਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਜਲਦੀ ਤੋਂ ਜਲਦੀ ਰਿਪੋਰਟ ਕਰਨ।
ਉਨ੍ਹਾਂ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 'ਤੇ ਸੰਪਰਕ ਕਰ ਸਕਦੇ ਹਨ।