Fwd: ਪਟਿਆਲਾ ਨਗਰ ਨਿਗਮ ਵੱਲੋਂ "ਸਵੱਛਤਾ ਦੀ ਲਹਿਰ ਪੰਦਰਵਾੜਾ" ਮੁਹਿੰਮ ਤਹਿਤ ਵਿਆਪਕ ਸਫ਼ਾਈ ਮਹਿੰਮ

ਪਟਿਆਲਾ ਨਗਰ ਨਿਗਮ ਵੱਲੋਂ "ਸਵੱਛਤਾ ਦੀ ਲਹਿਰ ਪੰਦਰਵਾੜਾ" ਮੁਹਿੰਮ ਤਹਿਤ ਵਿਆਪਕ ਸਫ਼ਾਈ ਮਹਿੰਮ
-ਧੂੜ ਕਣ ਘਟਾਉਣ ਲਈ ਪਾਣੀ ਦਾ ਕੀਤਾ ਛਿੜਕਾਅ
ਪਟਿਆਲਾ, 30 ਅਕਤੂਬਰ: 'ਸਵੱਛਤਾ ਦੀ ਲਹਿਰ ਪੰਦਰਵਾੜਾ' ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਪਟਿਆਲਾ ਨੇ ਅੱਜ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਇੱਕ ਵਿਆਪਕ ਸਫਾਈ ਮੁਹਿੰਮ ਚਲਾਈ। ਨਗਰ ਨਿਗਮ ਦੇ ਕਮਿਸ਼ਨਰ ਡਾ. ਰਜਤ ਉਬਰਾਏ ਨੇ ਕਿਹਾ ਕਿ ਧੂੜ ਨੂੰ ਘੱਟ ਕਰਨ ਅਤੇ ਸਮੁੱਚੀ ਸਫ਼ਾਈ ਨੂੰ ਵਧਾਉਣ ਲਈ, ਦਿਵਾਲੀ ਦੇ ਜਸ਼ਨਾਂ ਤੋਂ ਪਹਿਲਾਂ ਸਾਫ਼-ਸੁਥਰੇ ਅਤੇ ਤਿਉਹਾਰਾਂ ਵਾਲੇ ਮਾਹੌਲ ਨੂੰ ਯਕੀਨੀ ਬਣਾਉਣ ਲਈ, ਪਾਣੀ ਦਾ ਛਿੜਕਾਅ ਕਰਵਾਇਆ।

ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਸ਼ੁਭ ਤਿਉਹਾਰ ਦੇ ਦੌਰਾਨ ਇੱਕ ਸਵੱਛ ਵਾਤਾਵਰਣ ਨੂੰ ਬਣਾਈ ਰੱਖਣ ਅਤੇ ਸ਼ਹਿਰ ਨਿਵਾਸੀਆਂ ਲਈ ਸੁਆਗਤ ਕਰਨ ਵਾਲਾ ਮਾਹੌਲ ਬਣਾਉਣ ਲਈ ਕਾਰਪੋਰੇਸ਼ਨ ਦੇ ਸਮਰਪਣ ਨੂੰ ਦਰਸਾਉਂਦੀ ਹੈ। ਇਸ ਤਰ੍ਹਾਂ ਕੀਤੀ ਗਈ ਸਫ਼ਾਈ ਨਗਰ ਨਿਗਮ ਦੀ ਵਿਆਪਕ ਮੁਹਿੰਮ ਦਾ ਇੱਕ ਅਹਿਮ ਹਿੱਸਾ ਹੈ, ਜਿਸਦਾ ਉਦੇਸ਼ ਸ਼ਹਿਰ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪਟਿਆਲਾ ਸ਼ਹਿਰ, ਦਿਵਾਲੀ ਲਈ ਚਮਕਦਾ ਰਹੇ। 

Fwd: ਰੇਡੀਓ ਚਿਤਕਾਰਾ ਵੱਲੋਂ ਉਪਰਾਲਾ, ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਰੇਡੀਓ ਚਿਤਕਾਰਾ ਵੱਲੋਂ ਉਪਰਾਲਾ, ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ
 ਰਾਜਪੁਰਾ/ਪਟਿਆਲਾ, 30 ਅਕਤੂਬਰ : ਵਾਤਾਵਰਣ ਲਈ ਸਮਾਜ ਦੇ ਹਰੇਕ ਵਰਗ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੇਡੀਓ ਚਿਤਕਾਰਾ ਵੱਲੋਂ ਰੋਜ਼ਾਨਾ ਅੱਧੇ ਘੰਟੇ ਦਾ ਪ੍ਰੋਗਰਾਮ ਵਿਸ਼ੇਸ਼ ਤੌਰ 'ਤੇ ਵਾਤਾਵਰਣ ਅਤੇ ਪਰਾਲੀ ਪ੍ਰਬੰਧਨ 'ਤੇ ਕੀਤਾ ਜਾ ਰਿਹਾ ਹੈ।
ਚਿਤਕਾਰਾ ਐਫ ਐਮ 107.8 ਰਾਹੀਂ ਚਿਤਕਾਰਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਿਲਣ ਵਾਲੀ ਮਸ਼ੀਨਰੀ ਸਮੇਤ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਜ਼ਮੀਨ, ਵਾਤਾਵਰਣ, ਪਸ਼ੂ-ਪੰਛੀਆਂ ਅਤੇ ਮਨੁੱਖੀ ਸਰੀਰ 'ਤੇ ਪੈਣ ਵਾਲੇ ਪ੍ਰਭਾਵ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ। ਰੇਡੀਓ ਚਿਤਕਾਰਾ ਦੇ ਅਨਾਊਸਰ ਤੇ ਪ੍ਰੋਫੈਸਰ ਆਸ਼ੂਤੋਸ਼ ਮਿਸ਼ਰਾ ਨੇ ਦੱਸਿਆ ਕਿ ਇਸ ਮੁਹਿੰਮ ਰਾਹੀ ਕਿਸਾਨਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੇਡੀਓ ਵੱਲੋਂ ਪਰਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਦੇ ਹਰੇਕ ਵਰਗ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਤੇ ਰੇਡੀਓ ਵੱਡੀ ਗਿਣਤੀ ਲੋਕਾਂ ਤੱਕ ਸੁਨੇਹਾ ਪਹੁੰਚਾਉਣ ਦਾ ਚੰਗਾ ਸਾਧਨ ਹੈ ਤੇ ਇਸ ਨਾਲ ਵਿਦਿਆਰਥੀਆਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦਾ ਮੌਕਾ ਮਿਲਦਾ ਹੈ।

 

Fwd: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ
-5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ 'ਚ ਮਹੀਨੇ ਦੌਰਾਨ ਹੋਣਗੇ ਸਮਾਗਮ
-ਪੁਰਸਕਾਰਾਂ ਦੀ ਵੰਡ, ਸਾਹਿਤਕ ਤੇ ਸੱਭਿਆਚਾਰਕ ਸਮਾਗਮਾਂ ਹੋਣਗੇ ਵਿਸ਼ੇਸ਼ ਆਕਰਸ਼ਨ
ਪਟਿਆਲਾ 30 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ 'ਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ 'ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਅਗਲੇ ਮਹੀਨੇ ਮਨਾਏ ਜਾਣ ਵਾਲੇ ਪੰਜਾਬੀ ਮਾਹ ਨਾਲ ਸਬੰਧਤ ਸਮਾਗਮਾਂ ਦਾ ਐਲਾਨ ਕਰ ਦਿੱਤਾ ਗਿਆ। ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਇੰਨ੍ਹਾਂ ਸਮਾਗਮਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ 5 ਨਵੰਬਰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਪੰਜਾਬੀ ਮਾਹ ਦਾ ਉਦਘਾਟਨੀ ਸਮਾਰੋਹ ਹੋਵੇਗਾ। ਜਿਸ ਦੌਰਾਨ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਪਿਛਲੇ ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਜਾਣਗੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਹੋਣਗੀਆਂ। ਸ. ਜ਼ਫ਼ਰ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਪੰਜਾਬੀ ਮਾਹ ਤਹਿਤ ਹੋਣ ਵਾਲੇ ਸਮਾਗਮਾਂ ਦੌਰਾਨ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ।
                   ਸੂਬੇ ਦੇ ਵੱਖ-ਵੱਖ ਸਥਾਨਾਂ 'ਤੇ ਹੋਣ ਵਾਲੇ ਸਮਾਗਮਾਂ ਸਬੰਧੀ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ 5 ਨਵੰਬਰ ਫਾਜ਼ਿਲਕਾ ਵਿਖੇ ਨਾਟਕ ਮੰਚਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੂਬਰੂ ਤੇ ਸਾਹਿਤਕ ਗੋਸ਼ਟੀ, 6 ਨਵੰਬਰ ਨੂੰ ਰੋਪੜ ਵਿਖੇ ਪੰਜਾਬੀ ਭਾਸ਼ਾ ਤੇ ਪ੍ਰਿੰਟ ਮੀਡੀਆ ਬਾਰੇ ਸੈਮੀਨਾਰ, 7 ਨਵੰਬਰ ਨੂੰ ਹੀ ਬਰਨਾਲਾ ਵਿਖੇ ਪੰਜਾਬੀ ਮਿੰਨੀ ਕਹਾਣੀ ਦੇ ਨਿਕਾਸ, ਵਿਕਾਸ ਤੇ ਭਵਿੱਖ ਬਾਰੇ ਗੋਸ਼ਟੀ ਅਤੇ ਕਹਾਣੀ ਦਰਬਾਰ, 8 ਨਵੰਬਰ ਨੂੰ ਮਾਨਸਾ ਵਿਖੇ ਨਾਟਕ ਮੰਚਨ, 11 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ ਪ੍ਰੰਪਰਾਗਤ ਲੋਕ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 12 ਨਵੰਬਰ ਨੂੰ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ, 13 ਨਵੰਬਰ ਨੂੰ ਗੁਰਦਾਸਪੁਰ ਵਿਖੇ ਪੰਜਾਬੀ ਭਾਸ਼ਾ ਤੇ ਪੰਜਾਬੀ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 14 ਨਵੰਬਰ ਨੂੰ ਨਵਾਂ ਸ਼ਹਿਰ ਵਿਖੇ ਪੰਜਾਬੀ ਭਾਸ਼ਾ ਦੀ ਸਥਿਤੀ ਬਾਰੇ ਗੋਸ਼ਟੀ, 17 ਨਵੰਬਰ ਨੂੰ ੁਲੁਧਿਆਣਾ ਵਿਖੇ ਪੰਜਾਬੀ ਭਾਸ਼ਾ ਬਾਰੇ ਵਿਸ਼ੇਸ਼ ਭਾਸ਼ਣ ਤੇ ਕਵੀ ਦਰਬਾਰ, 18 ਤੇ 19 ਨਵੰਬਰ ਨੂੰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਭਾਸ਼ਾ ਬਾਰੇ ਗੋਸ਼ਟੀ, 18 ਨਵੰਬਰ ਨੂੰ ਪਠਾਨਕੋਟ ਵਿਖੇ ਕਵੀ ਦਰਬਾਰ, 19 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਪੰਜਾਬੀ ਨਾਟਕ ਵਿੱਚ ਔਰਤ ਅਦਾਕਾਰਾਂ/ਨਿਰਦੇਸ਼ਕਾਂ ਦੀ ਸ਼ਮੂਲੀਅਤ, ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਸੈਮੀਨਾਰ, 20 ਨਵੰਬਰ ਨੂੰ ਹੀ ਸੰਗਰੂਰ ਵਿਖੇ ਪੰਜਾਬੀ ਸਾਹਿਤ ਲਈ ਸਹਿਤ ਸਭਾਵਾਂ ਦੇ ਯੋਗਦਾਨ ਬਾਰੇ ਗੋਸ਼ਟੀ, 21 ਨਵੰਬਰ ਨੂੰ ਵਿਭਾਗ ਦੇ ਮੁੱਖ ਦਫਤਰ (ਪਟਿਆਲਾ) ਵਿਖੇ ਰਾਜ ਪੱਧਰੀ ਕਵੀ ਦਰਬਾਰ, 22 ਨਵੰਬਰ ਨੂੰ ਕਪੂਰਥਲਾ ਵਿਖੇ ਬਾਲ ਸਾਹਿਤ ਕੁਇਜ਼ ਮੁਕਾਬਲੇ (ਰਾਜ ਪੱਧਰੀ), 22 ਨਵੰਬਰ ਨੂੰ ਫ਼ਰੀਦਕੋਟ ਵਿਖੇ ਪੰਜਾਬੀ ਸਾਹਿਤਕ ਗਾਇਕੀ ਦੀਆਂ ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਗੋਸ਼ਟੀ, 23 ਤੋਂ 27 ਨਵੰਬਰ ਤੱਕ ਬਠਿੰਡਾ ਵਿਖੇ ਰਾਜ ਪੱਧਰੀ ਨਾਟਕ ਮੇਲਾ, 26 ਨਵੰਬਰ ਨੂੰ ਜਲੰਧਰ ਵਿਖੇ ਪੰਜਾਬੀ ਭਾਸ਼ਾ ਅਤੇ ਵਰਤਮਾਨ ਇਲੈਕਟ੍ਰਾਨਿਕ ਮੀਡੀਆ ਬਾਰੇ ਸੈਮੀਨਾਰ, 27 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪੰਜਾਬੀ ਨਾਟਕ ਬਾਰੇ ਗੋਸ਼ਟੀ ਤੇ ਵਰਕਸ਼ਾਪ, 28 ਨਵੰਬਰ ਨੂੰ ਮੋਹਾਲੀ ਵਿਖੇ ਪੰਜਾਬੀ ਸਿਨੇਮੇ ਦੀਆਂ ਭਾਸ਼ਾਈ ਤੇ ਸੱਭਿਆਚਾਰਕ ਚੁਣੌਤੀਆਂ, 29 ਨਵੰਬਰ ਨੂੰ ਮੋਗਾ ਵਿਖੇ ਗਜ਼ਲ ਵਰਕਸ਼ਾਪ, 30 ਨਵੰਬਰ ਨੂੰ ਪੰਜਾਬੀ ਮਾਹ ਦਾ ਵਿਦਾਇਗੀ ਸਮਾਗਮ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਵੇਗਾ। ਵਿਦਾਇਗੀ ਸਮਾਗਮ ਦੌਰਾਨ ਸਰਵੋਤਮ ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾ ਦੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ ਅਤੇ ਸਾਹਿਤਕ ਤੇ ਸਭਿਆਚਾਰਕ ਵਿਸ਼ੇਸ਼ ਆਕਰਸ਼ਨ ਹੋਣਗੇ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। 

Fwd: ਐਮਬੀਬੀਐਸ 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ


ਐਮਬੀਬੀਐਸ 2024 ਬੈਚ ਦੇ ਵਿਦਿਆਰਥੀਆਂ ਦੀ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਈਟ ਕੋਟ ਦੀ ਰਸਮ ਮੌਕੇ ਚਰਕ ਸਹੁੰ ਚੁਕਾਈ
ਪਟਿਆਲਾ, 30 ਅਕਤੂਬਰ: ਸਰਕਾਰੀ ਮੈਡੀਕਲ ਕਾਲਜ ਪਟਿਆਲਾ 'ਚ ਚਿੱਟੇ ਕੋਟ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੈਡੀਕਲ ਕਾਲਜ ਵਿਖੇ ਦਾਖ਼ਲ ਹੋਏ ਐਮਬੀਬੀਐਸ 2024 ਬੈਚ ਦੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀ ਫੈਕਲਟੀ ਵੱਲੋਂ ਚਿੱਟੇ ਕੋਟ ਪਹਿਨਾਏ ਗਏ। ਕਾਲਜ ਦੇ ਡਾਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ
ਵਿਦਿਆਰਥੀਆਂ ਨੂੰ ਡਾਕਟਰਾਂ ਵੱਲੋਂ ਪਹਿਨੇ ਜਾਣ ਵਾਲੇ ਚਿੱਟੇ ਕੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ ਸਮਾਗਮ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਨੇ ਸੰਸਥਾ ਦੀਆਂ ਵੱਖ-ਵੱਖ ਨਵੀਨਤਮ ਸਹੂਲਤਾਂ ਅਤੇ ਪ੍ਰਾਪਤੀਆਂ 'ਤੇ ਚਾਨਣਾ ਵੀ ਪਾਇਆ। ਪ੍ਰੋਫੈਸਰ ਅਤੇ ਮੁਖੀ ਡਾ. ਮਨਿੰਦਰਜੀਤ ਕੌਰ ਨੇ ਇਸ ਸ਼ੁਭ ਮੌਕੇ ਲਈ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਵਾਗਤ ਕੀਤਾ।  
ਵਿਦਿਆਰਥੀਆਂ ਨੂੰ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਅਤੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਚਰਕ ਸਹੁੰ ਵੀ ਚੁਕਾਈ।

 

Fwd: ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ
ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ
ਪਟਿਆਲਾ, 30 ਅਕਤੂਬਰ:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਚਲਾਉਣ ਤੋਂ ਬਚਿਆ ਜਾਵੇ। ਉਨ੍ਹਾਂ ਦੱਸਿਆ ਕਿ ਚਾਈਨਜ਼ ਪਟਾਕਿਆਂ 'ਤੇ ਪੂਰਨ ਪਾਬੰਦੀ ਹੈ ਇਸ ਲਈ ਸ਼ੋਰ ਅਤੇ ਪ੍ਰਦੂਸ਼ਨ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ।
ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ।
ਦੋਵਾਂ ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਨੂੰ ਪ੍ਰਦੂਸ਼ਣ ਘਟਾਉਣ ਵੱਲ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸ ਦਾ ਇਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ।

Fwd: Punjabi and Hindi Press Note--ਡਿਪਟੀ ਕਮਿਸ਼ਨਰ ਵਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ ਦੇ ਬਦਲ ਵਜੋਂ ਹੋਰ ਖਾਦਾਂ ਨੂੰ ਵਰਤਣ ਦਾ ਸੁਝਾਅ

ਡਿਪਟੀ ਕਮਿਸ਼ਨਰ ਵਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ ਦੇ ਬਦਲ ਵਜੋਂ ਹੋਰ ਖਾਦਾਂ ਨੂੰ ਵਰਤਣ ਦਾ ਸੁਝਾਅ

ਹੁਸ਼ਿਆਰਪੁਰ, 30 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਜਿਨ੍ਹਾਂ ਵਿਚ ਫਾਸਫੋਰਸ ਤੱਤਾਂ ਦੀ ਭਰਮਾਰ ਹੈ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦੀ ਅਪੀਲ 'ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਣਕ ਦੀ ਬਿਜਾਈ ਲਈ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਵਰਤਣ ਦਾ ਸੁਝਾਅ ਦਿੱਤਾ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਪ੍ਰਤੀ ਏਕੜ ਔਸਤ 55 ਕਿਲੋ ਡੀ.ਏ.ਪੀ. ਦੀ ਵਰਤੋਂ ਹੁੰਦੀ ਹੈ ਅਤੇ ਇਸ ਦੇ ਬਦਲ ਵਜੋਂ ਐਨ.ਪੀ.ਕੇ. 12:32:16, ਸਿੰਗਲ ਸੁਪਰ ਫਾਸਫੇਟ, ਐਨ.ਪੀ.ਕੇ. 16:16:16 ਅਤੇ ਐਨ.ਪੀ.ਕੇ.20:0:13 ਦੀ ਵਰਤੋਂ ਨਾਲ ਕਿਸਾਨ ਫਸਲ ਨੂੰ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰ ਸਕਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਮਜ਼ਬੂਤ ਹੁੰਦੀ  ਹੈ। ਉਨ੍ਹਾਂ ਦੱਸਿਆ ਕਿ ਇਸ ਖਾਦ ਵਿਚ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਦਾ ਸੰਤੁਲਿਤ ਮਿਸ਼ਰਣ ਹੈ ਜਿਹੜਾ ਫ਼ਸਲ ਲਈ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੇ ਬਦਲ ਵਜੋਂ 16:16:16 ਇਕ ਬਿਹਤਰੀਨ ਖਾਦ ਹੈ ਜਿਹੜੀ 3 ਮੁੱਖ ਲੋੜੀਂਦੇ ਪੌਸ਼ਟਿਕ ਤੱਤ ਉਪਲਬੱਧ ਕਰਵਾਉਂਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀ ਅਪੀਲ ਅਨੁਸਾਰ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ 30 ਅਕਤੂਬਰ  ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ।

      ਮੁੱਖ ਖੇਤੀਬਾੜੀ ਅਫ਼ਸਰ ਨੇ ਦਿੱਸਿਆ ਕਿ ਪੀਏਯੂ ਦੇ ਵਿਗਿਆਨੀਆਂ ਵਲੋਂ ਆਉਂਦੀ ਕਣਕ ਦੀ ਫਸਲ ਲਈ ਡੀਏਪੀ ਦੀ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਐਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨਫਾਸਫੋਰਸਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਐਨ.ਪੀ.ਕੇ 16-16-16ਐਨ.ਪੀ.ਕੇ 15-15-15ਐਨ.ਪੀ.ਕੇ 12-32-16 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। 

Fwd: -ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ
ਨਵਾਂਸ਼ਹਿਰ, 29 ਅਕਤੂਬਰ :  ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ 'ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ।
          ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ ਪੱਤਰ ਨੰਬਰ ਡਰੱਗਜ਼/2023/452 ਮਿਤੀ 24.8.2023 ਰਾਹੀਂ ਦੱਸਿਆ ਹੈ ਕਿ ਪ੍ਰੀਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ 'ਤੇ ਮੈਡੀਕਲ ਸਪੈਸ਼ਲਿਸਟ/ ਸਾਈਕੈਟਰਿਸਟ/ ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਪ੍ਰੀਗਾਬਾਲਿਨ ਦੀ ਦੁਰਵਰਤੋਂ ਨਸ਼ੇ ਦੇ ਤੌਰ 'ਤੇ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ 'ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 25 ਦਸੰਬਰ 2024 ਤੱਕ ਲਾਗੂ ਰਹੇਗਾ।

Fwd: -ਐਮ.ਬੀ.ਜੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਕਰਵਾਇਆ ਵਿਜੀਲੈਂਸ ਜਾਗਰੂਕਤਾ ਸੈਮੀਨਾਰ

ਐਮ.ਬੀ.ਜੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਕਰਵਾਇਆ ਵਿਜੀਲੈਂਸ ਜਾਗਰੂਕਤਾ ਸੈਮੀਨਾਰ
-ਭ੍ਰਿਸ਼ਟਾਚਾਰ ਖ਼ਿਲਾਫ਼ ਇੱਕਜੁੱਟ ਹੋਣ ਦਾ ਦਿੱਤਾ ਗਿਆ ਸੱਦਾ
ਬਲਾਚੌਰ/ਨਵਾਂਸ਼ਹਿਰ , 29 ਅਕਤੂਬਰ:    ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ ਤੋਂ 3 ਨਵੰਬਰ ਤੱਕ "ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ" ਥੀਮ ਹੇਠ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅੱਜ ਹਲਕਾ ਬਲਾਚੌਰ ਦੇ ਕਸਬਾ ਪੋਜੇਵਾਲ ਵਿਖੇ ਐਮ.ਬੀ.ਜੀ ਸਰਕਾਰੀ ਕਾਲਜ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਡੀ.ਐਸ.ਪੀ ਵਿਜੀਲੈਂਸ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਦੇ ਲੱਗਭਗ ਮੋਹਤਬਰ ਵਿਅਕਤੀ ਅਤੇ ਕਾਲਜ ਦੇ ਕਰੀਬ 150 ਵਿਦਿਆਰਥੀਆਂ,  ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਸ਼ਿਰਕਤ ਕੀਤੀ।
         ਸਮਾਗਮ ਦੌਰਾਨ ਡੀ.ਐਸ.ਪੀ ਅਸ਼ਵਨੀ ਕੁਮਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਕੰਮਕਾਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਰਿਸ਼ਵਤਖੋਰ ਅਧਿਕਾਰੀਆਂ/ ਕਰਮਚਾਰੀਆਂ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਹੋਏ ਫੜਨ ਸਬੰਧੀ ਤਰੀਕੇ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ/ਕਰਮਚਾਰੀ ਨੇ ਵਿੱਤ ਤੋਂ ਵੱਧ ਜਾਇਦਾਦ ਬਣਾਈ ਹੋਵੇ ਤਾਂ ਅਜਿਹੇ ਅਧਿਕਾਰੀ/ ਕਰਮਚਾਰੀ ਦੀ ਸੂਚਨਾ ਵੀ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੇਕਰ ਤੁਹਾਡੇ ਇਲਾਕੇ ਵਿਚ ਕਿਸੇ ਵੀ ਕਿਸਮ ਦੀ ਕੋਈ ਸਰਕਾਰੀ ਉਸਾਰੀ ਜਾਂ ਵਿਕਾਸ ਦਾ ਕੰਮ ਆਦਿ ਹੋ ਰਿਹਾ ਹੋਵੇ, ਜਿਸ ਵਿਚ ਲੱਗਦਾ ਹੋਵੇ ਕਿ ਇਸ ਵਿਚ ਘਟੀਆ ਮਟੀਰੀਅਲ ਵਰਤ ਕੇ ਠੇਕੇਦਾਰ, ਸਰਕਾਰੀ ਅਧਿਕਾਰੀ/ਕਰਮਚਾਰੀ ਵੱਲੋਂ ਸਰਕਾਰ ਵੱਲੋਂ ਆਈ ਗ੍ਰਾਂਟ ਹੜੱਪੀ ਜਾ ਰਹੀ ਹੈ, ਤਾਂ ਉਸ ਦੀ ਸੂਚਨਾ ਵੀ ਵਿਜੀਲੈਸ ਵਿਭਾਗ ਦੇ ਸੀਨੀਅਰ ਅਫਸਰਾਂ ਨੂੰ ਦਿੱਤੀ ਜਾ ਸਕਦੀ ਹੈ।
      ਸਮਾਗਮ ਦੌਰਾਨ ਪ੍ਰਿੰਸੀਪਲ ਐਮ.ਬੀ.ਜੀ ਸਰਕਾਰੀ ਕਾਲਜ ਪੋਜੇਵਾਲ ਡਾ. ਜਸਵੀਰ ਸਿੰਘ ਤੋਂ ਇਲਾਵਾ ਪ੍ਰੋ. ਸੁਰਜੀਤ ਸਿੰਘ ਵੱਲੋਂ ਵੀ ਭ੍ਰਿਸ਼ਟਾਚਾਰ ਖਿਲਾਫ ਸਭਨਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸੈਮੀਨਾਰ ਵਿਚ ਸ਼ਾਮਿਲ ਵਿਦਿਆਰਥੀਆਂ, ਸਟਾਫ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000, ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ-95012-00200 ਅਤੇ ਦਫਤਰਾਂ ਦੇ ਲੈਂਡਲਾਈਨ ਨੰਬਰਾਂ ਵਾਲੇ ਪੰਫਲਿਟ ਵੰਡੇ ਗਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
        ਇਸ ਦੌਰਾਨ ਸਟੇਜ ਸਕੱਤਰ ਦੀ ਜਿੰਮੇਵਾਰੀ ਪ੍ਰੋ. ਅਸ਼ਵਨੀ ਕੁਮਾਰ ਵੱਲੋਂ ਬਾਖੂਬੀ ਨਿਭਾਈ ਗਈ। ਵਿਜੀਲੈਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਹਾਜ਼ਰ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ।

Fwd: 'ਨਵੀਂ ਉਡਾਣ - ਸੂਚਨਾ ਦੀ ਸਵਾਰੀ'

'ਨਵੀਂ ਉਡਾਣ - ਸੂਚਨਾ ਦੀ ਸਵਾਰੀ'
–ਜ਼ਿਲ੍ਹਾ ਪ੍ਰਸ਼ਾਸਨ ਨੇ ਅਖ਼ਬਾਰਾਂ ਵੰਡਣ ਵਾਲਿਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ
–ਪਹਿਲੀ ਵਾਰ ਮਿਲੇ ਸਨਮਾਨ ਨਾਲ ਭਾਵੁਕ ਹੋਏ ਅਖ਼ਬਾਰਾਂ ਵੰਡਣ ਵਾਲੇ
ਨਵਾਂਸ਼ਹਿਰ, 29 ਅਕਤੂਬਰ :    ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਵਿਚ ਇਕ ਅਹਿਮ ਉਪਰਾਲੇ ਤਹਿਤ ਜ਼ਿਲ੍ਹੇ ਦੇ ਅਖ਼ਬਾਰਾਂ ਵੰਡਣ ਵਾਲੇ ਹਾਕਰਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਦਾ ਤੋਹਫ਼ੇ ਵਜੋਂ ਨਵੇਂ ਸਾਈਕਲ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।     ਅੱਜ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਪਹਿਲੀ ਵਾਰ ਮਿਲੇ ਅਜਿਹੇ ਮਾਣ-ਸਨਮਾਨ ਕਾਰਨ ਬਹੁਤ ਸਾਰੇ ਹਾਕਰ ਖੁਸ਼ੀ ਨਾਲ ਭਾਵੁਕ ਹੋ ਗਏ।   'ਨਵੀਂ ਉਡਾਣ - ਸੂਚਨਾ ਦੀ ਸਵਾਰੀ' ਮਾਟੋ ਤਹਿਤ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਅਖ਼ਬਾਰਾਂ ਵੰਡਣ ਵਾਲੇ ਬਿਨਾਂ ਛੁੱਟੀ ਦੇ ਸਵੇਰੇ ਤੜਕੇ ਚਾਰ ਵਜੇ ਦੇ ਕਰੀਬ ਉੱਠ ਕੇ ਆਪਣੇ ਵਿਅਕਤੀਗਤ ਸੁੱਖ ਨੂੰ ਛੱਡ ਕੇ ਅੱਤ ਦੀ ਸਰਦੀ, ਗਰਮੀ ਤੇ ਖਰਾਬ ਮੌਸਮ ਵਿਚ ਵੀ ਘਰਾਂ-ਦਫ਼ਤਰਾਂ ਤਕ ਬਿਨਾਂ ਨਾਗਾ ਅਖ਼ਬਾਰਾਂ ਪਹੁੰਚਾਉਣ ਦਾ ਕਾਰਜ ਕਰਦੇ ਹਨ। ਪਰੰਤੂ ਲੋਕਾਂ ਨੂੰ ਇਨ੍ਹਾਂ ਦੇ ਨਾਂ ਤੱਕ ਦਾ ਵੀ ਪਤਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਰੜੀ, ਅਣਥੱਕ ਤੇ ਮਿਹਨਤੀ ਵਿਅਕਤੀਆਂ ਦਾ ਮੁੱਖ ਧਰਮ ਇਨ੍ਹਾਂ ਦੀ ਮਿਹਨਤ ਹੀ ਹੈ। ਉਨ੍ਹਾਂ ਬਾਕੀ ਲੋਕਾਂ ਨੂੰ ਵੀ ਇਨ੍ਹਾਂ ਦੀ ਮਿਹਨਤ ਤੇ ਸਿਰੜ ਤੋਂ ਪ੍ਰੇਰਿਤ ਹੋਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੋਈ ਚੈਰਿਟੀ ਨਹੀਂ ਹੈ, ਬਲਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਮਿਹਨਤ ਤੇ ਜਜ਼ਬੇ ਨੂੰ ਸਲਾਮ ਕਰਨ ਦਾ ਨਿਗੁਣਾ ਉਪਰਾਲਾ ਹੈ।
          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮਿਹਨਤੀ ਲੋਕਾਂ ਦਾ ਸਨਮਾਨ ਕਰਨ ਦਾ ਮਕਸਦ ਉਨ੍ਹਾਂ ਨੂੰ ਹੌਸਲਾ ਤੇ ਹੱਲਾਸ਼ੇਰੀ ਦੇ ਨਾਲ ਸਤਿਕਾਰ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਦਿੰਦਿਆਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ।
          ਜ਼ਿਕਰਯੋਗ ਹੈ ਕਿ ਸਨਮਾਨਿਤ ਕੀਤੇ ਗਏ ਅਖ਼ਬਾਰਾਂ ਵੰਡਣ ਵਾਲੇ ਕਈ ਸਾਲਾਂ ਤੋਂ ਲਗਾਤਾਰ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਅਖ਼ਬਾਰਾਂ ਵੰਡਣ ਦਾ ਕਾਰਜ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੀ ਵਾਰ ਮਿਲੇ ਇਸ ਸਨਮਾਨ ਨਾਲ ਉਨ੍ਹਾਂ ਨੂੰ ਨਵੀਂ ਉਡਾਣ ਮਿਲੀ ਹੈ। ਅਖ਼ਬਾਰਾਂ ਵੰਡਣ ਦੇ ਕਈ ਸਾਲਾਂ ਦੇ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਲਈ ਅੱਜ ਖੁਸ਼ੀਆਂ ਭਰਿਆ ਦਿਨ ਅਤੇ ਮਾਣ ਵਾਲੇ ਪਲ ਹਨ। ਉਨ੍ਹਾਂ ਇਸ ਉੱਦਮ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ। ਸਨਮਾਨ ਲੈਣ ਮੌਕੇ ਬਹੁਤ ਸਾਰੇ ਅਖ਼ਬਾਰ ਵੰਡਣ ਵਾਲੇ ਭਾਵੁਕ ਹੁੰਦੇ ਵੀ ਵੇਖੇ ਗਏ। ਇਸ ਦੌਰਾਨ 35 ਅਖ਼ਬਾਰ ਵੰਡਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।
          ਇਸ ਮੌਕੇ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ, 'ਆਪ' ਆਗੂ ਲਲਿਤ ਮੋਹਨ ਪਾਠਕ ਬੱਲੂ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਅਤੇ ਹੋਰ ਹਾਜ਼ਰ ਸਨ।

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅੰਮ੍ਰਿਤਸਰ , 28 ਅਕਤੂਬਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰਸਬ ਡਵੀਜ਼ਨ ਸਾਊਥਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂਭਗਤਾਂ ਵਾਲਾਗੇਟ ਹਕੀਮਾਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰਅੰਮ੍ਰਿਤਸਰ ਵਿਖੇ ਆਪਣੀ ਦੁਕਾਨ 'ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਧਾਲੀਵਾਲ ਵੱਲੋਂ ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ

-ਧਾਲੀਵਾਲ ਨੇ ਕੀਤਾ ਸਮੁੱਚੀ ਸੰਗਤ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਛੇਤੀ ਹੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ਉੱਤੇ ਬਣੇਗਾ ਨਵਾਂ ਰੇਲਵੇ ਸਟੇਸ਼ਨ -ਧਾਲੀਵਾਲ

ਅਜਨਾਲਾ,  28 ਅਕਤੂਬਰ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ ਉਸ ਨੂੰ ਪੂਰਾ ਕਰਨ ਲਈ ਅੱਜ ਨੀਹ ਪੱਥਰ ਰੱਖ ਕੇ ਸ਼ੁਰੂਆਤ ਕਰ ਦਿੱਤੀ ਗਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਲਗਭਗ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਇਸ ਨਗਰੀ ਦਾ ਵਿਕਾਸ ਕਰਨਾ ਮੇਰਾ ਮੁੱਖ ਟੀਚਾ ਹੈ ਅਤੇ ਮੈਂ ਲਗਾਤਾਰ ਇਸ ਲਈ ਕੰਮ ਕਰ ਰਿਹਾ ਹਾਂ,  ਜਿਸ ਸਦਕਾ ਰਮਦਾਸ ਨੂੰ ਆਉਂਦੀ ਮੁੱਖ ਸੜਕ ਤੇ ਬਾਬਾ ਬੁੱਢਾ ਸਾਹਿਬ ਦੇ ਗੁਰਦੁਆਰੇ ਤੱਕ ਜਾਂਦੀ ਸੜਕ ਬਣ ਚੁੱਕੀ ਹੈ ਅਤੇ ਹੁਣ ਇਸ ਇਸ ਸ਼ਹਿਰ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਵੱਡੇ ਦਰਵਾਜੇ ਬਣਾਏ ਜਾਣਗੇ।

                    ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰਮਦਾਸ ਤੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਵੀ ਬਣਾਈਆਂ ਜਾ ਚੁੱਕੀਆਂ ਹਨ ਅਤੇ ਹੁਣ ਨਗਰ ਕੌਂਸਲ ਰਮਦਾਸ ਰਾਹੀਂ ਸ਼ਹਿਰ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਜਾਣਗੇ। ਉਹਨਾਂ ਸਮੁੱਚੀਆਂ ਨਾਮ ਲੇਵਾ ਸੰਗਤਾਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਇਸ ਵਡਮੁੱਲੇ ਤੋਂਫੇ ਲਈ ਧੰਨਵਾਦ ਕੀਤਾ।

                ਸ ਧਾਲੀਵਾਲ ਨੇ ਦੱਸਿਆ ਕਿ ਰੇਲਵੇ ਮੰਤਰਾਲੇ ਵੱਲੋਂ ਰਮਦਾਸ ਦਾ ਨਵਾਂ ਰੇਲਵੇ ਸਟੇਸ਼ਨ ਬਣਾਉਣ ਲਈ ਛੇਤੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਸਟੇਸ਼ਨ ਦਾ ਨਾਂ ਹੁਣ ਬਾਬਾ ਬੁੱਢਾ ਸਾਹਿਬ ਜੀ ਤੇ ਨਾਂ ਉਤੇ ਰੱਖਿਆ ਜਾਵੇਗਾ । ਉਹਨਾਂ ਪਿਛਲੀਆਂ ਸਰਕਾਰਾਂ ਉੱਤੇ ਦੋਸ਼ ਲਗਾਉਂਦੇ ਕਿਹਾ ਕਿ ਇਤਿਹਾਸਿਕ ਅਤੇ ਬਾਬਾ ਬੁੱਢਾ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਨੂੰ ਲਗਾਤਾਰ ਅਣਗੌਲਿਆਂ ਕੀਤਾ ਗਿਆਜਦ ਕਿ ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਇਸ ਇਤਿਹਾਸਿਕ ਨਗਰੀ ਲਈ ਵਿਕਾਸ ਦੇ ਕੰਮ ਸ਼ੁਰੂ ਕਰ ਦਿੱਤੇ।

                ਅੱਜ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਉੱਤੇ ਵਧਾਈ ਦਿੰਦਿਆਂ ਸ ਧਾਲੀਵਾਲ ਨੇ ਕਿਹਾ ਕਿ ਉਹਨਾਂ ਨੂੰ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੰਮ ਕਰਨਾ ਚਾਹੀਦਾ ਹੈ ਨਾ ਕਿ ਇੱਕ ਪਰਿਵਾਰ ਲਈ। ਉਨਾ ਕੁਝ ਨੇਤਾਵਾਂ ਵੱਲੋਂ ਚੋਣ ਵਿੱਚ ਵੱਖ-ਵੱਖ ਪਾਰਟੀਆਂ ਦੇ ਨਾਲ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਦਖਲ ਅੰਦਾਜ਼ੀ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਧਾਰਮਿਕ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰਦੀ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲਓ ਐਸ ਡੀ ਗੁਰਜੰਟ ਸਿੰਘ ਸੋਹੀਐਸ.ਡੀ.ਓ ਮਨਜਿੰਦਰ ਸਿੰਘ ਮੱਤੇਨੰਗਲਹਰਿੰਦਰ ਸਿੰਘ ਭੁੱਲਰਨਿਜਾਮਪੁਰਾਚੇਅਰਮੈਨ ਬਲਦੇਵ ਸਿੰਘ ਚੇਤਨਪੁਰਾਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਖਹਿਰਾਸ਼ਹਿਰੀ ਪ੍ਰਧਾਨ ਹਰਪਾਲ ਸਿੰਘਸਰਪੰਚ ਸ਼ੇਰ ਸਿੰਘ ਆਵਾਨਸਾਬਕਾ ਸਰਪੰਚ ਕਾਬਲ ਸਿੰਘਬਲਜੀਤ ਸਿੰਘ ਅੜਾਇਆਸੰਤੋਖ ਸਿੰਘ ਵੀ ਹਾਜ਼ਰ ਸਨ

Fwd: ਨਗਰ ਨਿਗਮ ਵੱਲੋਂ ਸਥਾਨਕ ਸਰਕਾਰਾਂ ਦੀ ਮੁਹਿੰਮ ਤਹਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੁਆਲੇ ਸਫ਼ਾਈ ਮੁਹਿੰਮ

ਨਗਰ ਨਿਗਮ ਵੱਲੋਂ ਸਥਾਨਕ ਸਰਕਾਰਾਂ ਦੀ ਮੁਹਿੰਮ ਤਹਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੁਆਲੇ ਸਫ਼ਾਈ ਮੁਹਿੰਮ
ਪਟਿਆਲਾ, 28 ਅਕਤੂਬਰ : ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਨੇ ਪਟਿਆਲਾ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ, ਜਿਨ੍ਹਾਂ ਵਿੱਚ ਕਾਲੀ ਮਾਤਾ ਮੰਦਰ, ਰੋਡੇਸ਼ਾਹ ਦਰਗਾਹ, ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਅਤੇ ਸਥਾਨਕ ਚਰਚ ਸ਼ਾਮਲ ਹਨ, ਵਿਖੇ ਇੱਕ ਵਿਆਪਕ ਸਫਾਈ ਮੁਹਿੰਮ ਚਲਾਈ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਵਲੰਟੀਅਰਾਂ ਨੇ ਨਗਰ ਨਿਗਮ ਦੇ ਨਾਲ ਮਿਲ ਕੇ ਕੂੜੇ ਨੂੰ ਇਕੱਠਾ ਕਰਨ ਅਤੇ ਨਿਪਟਾਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ, ਜਿਸ ਨਾਲ ਇਨ੍ਹਾਂ ਪਵਿੱਤਰ ਥਾਵਾਂ ਦੀ ਪੂਰੀ ਤਰ੍ਹਾਂ ਸਫ਼ਾਈ ਨੂੰ ਯਕੀਨੀ ਬਣਾਇਆ ਗਿਆ।
ਡਾ. ਉਬਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਸ਼ਹਿਰ ਵਿਖੇ ਸੈਲਾਨੀਆਂ, ਸ਼ਰਧਾਲੂਆਂ ਅਤੇ ਪੂਜਾ ਕਰਨ ਵਾਲਿਆਂ ਲਈ ਸਾਫ਼ ਬਣਾਈ ਰੱਖਣ ਦੇ ਮਹੱਤਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸਥਾਨਾਂ ਦੀ ਰੋਜ਼ਾਨਾ ਦੇਖਭਾਲ ਲਈ ਨਗਰ ਨਿਗਮ ਵਚਨਬੱਧ ਹੈ।

Fwd: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜੀ.ਐਸ.ਏ ਇੰਡਸਟ੍ਰੀਜ਼ 'ਚ ਥੈਲਾਸੀਮੀਆ ਬੱਚਿਆਂ ਲਈ 10ਵੇਂ ਮੈਗਾ ਖ਼ੂਨਦਾਨ ਕੈਂਪ ਦਾ ਉਦਘਾਟਨ, 500 ਦੇ ਕਰੀਬ ਖ਼ੂਨਦਾਨੀਆਂ ਵੱਲੋਂ ਸਵੈਇੱਛਾ ਨਾਲ ਖ਼ੂਨਦਾਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜੀ.ਐਸ.ਏ ਇੰਡਸਟ੍ਰੀਜ਼ 'ਚ ਥੈਲਾਸੀਮੀਆ ਬੱਚਿਆਂ ਲਈ 10ਵੇਂ ਮੈਗਾ ਖ਼ੂਨਦਾਨ ਕੈਂਪ ਦਾ ਉਦਘਾਟਨ, 500 ਦੇ ਕਰੀਬ ਖ਼ੂਨਦਾਨੀਆਂ ਵੱਲੋਂ ਸਵੈਇੱਛਾ ਨਾਲ ਖ਼ੂਨਦਾਨ
-ਪਟਿਆਲਾ 'ਚ ਖ਼ੂਨਦਾਨੀਆਂ ਦੀ ਰਜਿਸਟਰੀ ਬਣਾਈ ਜਾਵੇਗੀ, ਲੋੜ ਪੈਣ 'ਤੇ ਮਰੀਜਾਂ ਨੂੰ ਮਿਲੇਗਾ ਖ਼ੂਨ
-ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਟਾਕੇ ਤੇ ਮਿਠਿਆਈਆਂ ਨਾ ਵੰਡਕੇ ਖ਼ੂਨਦਾਨ ਕਰਨ ਦਾ ਸੱਦਾ
-ਹੋਰ ਇੰਡਸਟਰੀਆਂ, ਸਮਾਜ ਸੇਵੀ, ਵਿਦਿਆਰਥੀ ਤੇ ਯੂਥ ਕਲੱਬ ਵੀ ਨੂੰ ਖ਼ੂਨਦਾਨ ਲਈ ਅੱਗੇ ਆਉਣ
ਪਟਿਆਲਾ, 28 ਅਕਤੂਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਪਿੰਡ ਦੌਲਤਪੁਰ ਵਿਖੇ ਜੀ.ਐਸ.ਏ ਇੰਡਸਟਰੀਜ (ਐਗਰੀਜੋਨ) 'ਚ ਥੈਲਾਸੀਮੀਆ ਬੱਚਿਆਂ ਲਈ ਲਗਾਏ ਗਏ ਖ਼ੂਨ ਦਾਨ ਦਾ ਉਦਘਾਟਨ ਕੀਤਾ ਅਤੇ ਖ਼ੂਨਦਾਨੀਆਂ ਨੂੰ ਸਨਮਾਨਤ ਕੀਤਾ।
ਇਸ ਮੌਕੇ ਖ਼ੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਜੀ.ਐਸ.ਏ ਇੰਡਸਟਰੀਜ (ਐਗਰੀਜੋਨ) ਦੇ ਐਮ.ਡੀ. ਜਤਿੰਦਰਪਾਲ ਸਿੰਘ ਵੱਲੋਂ ਅਜਿਹੇ ਸਮਾਜਸੇਵਾ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਵਾਲੀ ਦੇ ਮੌਕੇ ਦਿੱਤੇ ਜਾਣ ਵਾਲੇ ਹੋਰਨਾਂ ਤੋਹਫ਼ਿਆਂ ਤੋਂ ਲੱਖਾਂ ਗੁਣਾ ਵਧੀਆ ਹੈ ਖ਼ੂਨਦਾਨ ਕਰਨਾ। ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਨਾਲ ਮੌਜੂਦਾ ਦੌਰ 'ਚ ਇੱਕ ਦੀ ਥਾਂ ਕਈ ਜਿੰਦਗੀਆਂ ਬਚਦੀਆਂ ਹਨ, ਇਸ ਲਈ ਖ਼ੂਨਦਾਨ ਮਹਾਨ ਦਾਨ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਖ਼ੂਨਦਾਨੀਆਂ ਦੀ ਰਜਿਸਟਰੀ ਬਣਾਈ ਜਾਵੇਗੀ, ਇਸ ਵਿੱਚ ਸਵੈਇਛੁਤ ਖ਼ੂਨਦਾਨੀਆਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ ਅਤੇ ਇਸ ਰਾਹੀਂ ਲੋੜ ਪੈਣ 'ਤੇ ਮਰੀਜਾਂ ਨੂੰ ਲੋੜੀਂਦਾ ਖ਼ੂਨ ਮਿਲ ਜਾਵੇਗਾ। ਸਿਹਤ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਟਾਕੇ ਤੇ ਮਿਠਿਆਈਆਂ ਨਾ ਵੰਡਕੇ ਖ਼ੂਨਦਾਨ ਕਰਨ ਅਤੇ ਐਗਰੀਜੋਨ ਦੀ ਤਰ੍ਹਾਂ ਹੋਰ ਇੰਡਸਟਰੀਆਂ, ਸਮਾਜ ਸੇਵੀ, ਵਿਦਿਆਰਥੀ ਤੇ ਯੂਥ ਕਲੱਬ ਵੀ ਨੂੰ ਖ਼ੂਨਦਾਨ ਲਈ ਅੱਗੇ ਆਉਣ।
ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਦੌਲਤਪੁਰ ਵਿਖੇ ਵੱਡੀ ਨਦੀ ਦਾ ਪੁਲ ਤੇ ਇੰਡਸਟਰੀ ਏਰੀਆ ਦੀਆਂ ਸੜਕਾਂ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਉਹ ਖ਼ੁਦ ਸਾਰੇ ਸਬੰਧਤ ਅਧਿਕਾਰੀਆਂ ਅਤੇ ਇੰਡਸੀਟ੍ਰੀਜ਼ ਦੇ ਨੁਮਾਇੰਦਿਆਂ ਨੂੰ ਨਾਲ ਲੈਕੇ ਇਸ ਦਾ ਦੌਰਾ ਕਰਨਗੇ।
ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਧਰਮ ਸਿੰਘ ਸੈਣੀ, ਬਲਵਿੰਦਰ ਸੈਣੀ, ਗੁਰਪ੍ਰੀਤ ਸਿੰਘ ਸੈਣੀ, ਪੀ.ਡੀ.ਏ. ਦੇ ਈ.ਓ. ਰਿਚਾ ਗੋਇਲ, ਜਸਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਮਨੋਜ ਗੋਰਸੀ, ਸੁਖਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਹਰਪ੍ਰੀਤ ਸਿੰਘ, ਸੰਜੀਵ ਬਾਂਸਲ ਸੂਲਰ ਦੁਘਾਟ, ਮਨੀਸ਼ ਸ਼ਰਮਾ ਗੈਰੀ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

Fwd: -ਭ੍ਰਿਸ਼ਟਾਚਾਰ ਸਾਡੇ ਅਤੇ ਦੇਸ਼ ਦੇ ਵਿਕਾਸ ਵਿਚ ਸਭ ਤੋਂ ਵੱਡੀ ਰੁਕਾਵਟ: ਅਵਨੀਤ ਕੌਰ

-ਭ੍ਰਿਸ਼ਟਾਚਾਰ ਸਾਡੇ ਅਤੇ ਦੇਸ਼ ਦੇ ਵਿਕਾਸ ਵਿਚ ਸਭ ਤੋਂ ਵੱਡੀ ਰੁਕਾਵਟ: ਅਵਨੀਤ ਕੌਰ
'ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਥੀਮ ਤਹਿਤ ਜ਼ਿਲ੍ਹੇ ਵਿਚ ਹਫਤਾ ਭਰ ਚੱਲਣਗੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪ੍ਰੋਗਰਾਮ
ਨਵਾਂਸ਼ਹਿਰ, 28 ਅਕਤੂਬਰ :   ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਇਕ ਅਜਿਹੀ ਬਿਮਾਰੀ ਹੈ ਜੋ ਸਾਡੇ ਅਤੇ ਦੇਸ਼ ਦੇ ਵਿਕਾਸ ਵਿਚ ਵੱਡੀ ਰੁਕਾਵਟ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸੰਕਲਪ ਲੈਣ ਲਈ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡੀ.ਐਸ.ਪੀ ਵਿਜੀਲੈਂਸ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ ਵੀ ਮੌਜੂਦ ਸਨ।
         ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਅਤੇ ਸਮਾਜ ਨੂੰ ਨਿਗਲ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਤਰ੍ਹਾਂ ਕੰਮ ਕਰਨ ਦੀ ਅਪੀਲ ਕੀਤੀ ਕਿ ਉਨ੍ਹਾਂ ਦੀ ਕਾਰਜਸ਼ੈਲੀ 'ਤੇ ਸਵਾਲੀਆ ਨਿਸ਼ਾਨ ਨਾ ਪੈਦਾ ਹੋਣ ਅਤੇ ਲੋਕਾਂ ਦਾ ਸਰਕਾਰੀ ਸਿਸਟਮ 'ਤੇ ਭਰੋਸਾ ਹੋਰ ਵਧੇ।ਕਿਹਾ ਕਿ ਸਮਾਜ ਵਿਚ ਫ਼ੈਲੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਹਰੇਕ ਵਿਅਕਤੀ ਨੂੰ ਬੇਝਿਜਕ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਾਂਗੇ ਅਤੇ ਜੇਕਰ ਅਜਿਹੀ ਕੋਈ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਸੂਚਨਾ ਸਮਰੱਥ ਅਧਿਕਾਰੀ ਨੂੰ ਦੇਵਾਂਗੇ।
           ਡੀ ਐਸ.ਪੀ ਵਿਜੀਲੈਂਸ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਐਂਟੀ ਕੁਰੱਪਸ਼ਨ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ 'ਤੇ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਵਰਿੰਦਰ ਕੁਮਾਰ ਅਤੇ ਐਸ.ਐਸ. ਪੀ ਵਿਜੀਲੈਂਸ ਰੇਂਜ ਜਲੰਧਰ ਰਾਜੇਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਾਲ 28 ਅਕਤੂਬਰ ਤੋਂ 3 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ 'ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਥੀਮ ਤਹਿਤ ਮਨਾਇਆ ਜਾ ਰਿਹਾ ਹੈ‌। ਉਨ੍ਹਾਂ ਦੱਸਿਆ ਕਿ ਇਸ ਤਹਿਤ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ, ਪਿੰਡਾਂ ਤੇ ਸ਼ਹਿਰਾਂ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਸੈਮੀਨਾਰ ਕਰਵਾ ਕੇ ਸਭਨਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਕੀਤਾ ਜਾਵੇਗਾ।
        ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦਾ ਸੰਕਲਪ ਲਿਆ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਅਧਿਕਾਰੀ ਤੇ ਕਰਮਚਾਰੀ ਜਿਥੇ ਸੰਕਲਪ ਲੈਣ ਲਈ ਹਾਲ ਵਿਚ ਮੌਜੂਦ ਰਹੇ, ਉੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲਾਂ-ਕਾਲਜਾਂ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਵਰਚੁਅਲ ਮੋਡ ਰਾਹੀਂ ਸਮਾਗਮ ਨਾਲ ਆਨਲਾਈਨ ਜੁੜ ਕੇ ਭ੍ਰਿਸ਼ਟਾਚਾਰ ਖਿਲਾਫ ਸੰਕਲਪ ਲਿਆ। ਵਰਚੁਅਲ ਮੋਡ ਰਾਹੀਂ ਜੁੜਨ ਵਾਲੇ ਸਕੂਲਾਂ-ਕਾਲਜਾਂ ਵਿਚ ਐਮ.ਬੀ.ਜੀ ਸਰਕਾਰੀ ਕਾਲਜ ਪੋਜੇਵਾਲ, ਕੇ. ਸੀ ਕਾਲਜ ਆਫ ਐਜੂਕੇਸ਼ਨ ਨਵਾਂਸ਼ਹਿਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਰਾ ਆਦਿ ਸ਼ਾਮਿਲ ਸਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਵਿਜੀਲੈਂਸ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

-ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਕੀਤੀ ਜਾਵੇਗੀ ਖਰੀਦ ਅਤੇ ਲਿਫਟਿੰਗ : ਡਾ. ਬਲਬੀਰ ਸਿੰਘ

-ਕਿਹਾ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਜਾਣਬੁੱਝ ਕੇ ਮੁਸ਼ਕਿਲਾਂ ਪੈਦਾ ਕਰ ਰਹੀ ਹੈ ਕੇਂਦਰ ਸਰਕਾਰ
-ਸਿਹਤ ਮੰਤਰੀ ਨੇ ਨਵਾਂਸ਼ਹਿਰ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 26 ਅਕਤੂਬਰ :   ਪੰਜਾਬ ਦੇ  ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕਰਕੇ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਲਿਆ।
        ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਉੱਤੇ ਦਬਾਅ ਬਣਾ ਰਹੀ ਹੈ ਤਾਂ ਕਿ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਖਰੀਦਣ ਮਗਰੋਂ ਮੰਡੀਆਂ ਵਿਚੋਂ ਲਿਫਟਿੰਗ ਵੀ ਨਾਲੋ-ਨਾਲ ਕੀਤੀ ਜਾ ਸਕੇ।
        ਸਿਹਤ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸਮੇਤ ਸੂਬੇ ਦੇ ਸਾਰੇ ਮੰਤਰੀ ਅਤੇ ਐਮ.ਐਲ.ਏਜ਼ ਮੰਡੀਆਂ ਵਿਚ ਪੁੱਜੇ ਹੋਏ ਹਨ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਆੜ੍ਹਤੀਏ, ਲੇਬਰ, ਸ਼ੈਲਰ ਮਿਲਰਜ਼ ਤੇ ਟਰਾਂਸਪੋਰਟਰ ਸਾਡੀ ਰੀੜ੍ਹ ਦੀ ਹੱਡੀ ਹਨ ਪਰ ਮੋਦੀ ਸਰਕਾਰ ਮੰਡੀਕਰਨ ਸਿਸਟਮ ਦੀ ਦੁਸ਼ਮਣ ਬਣਕੇ ਇਨ੍ਹਾਂ ਨੂੰ ਰੋਲਣ 'ਤੇ ਲੱਗੀ ਹੋਈ ਹੈ ਤੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ, ਤਾਂ ਜੋ ਆੜ੍ਹਤੀਏ ਸੈਲਰ ਮਾਲਕ, ਕਿਸਾਨ ਅਤੇ ਮਜ਼ਦੂਰ ਆਪਸ ਵਿਚ ਉਲਝ ਜਾਣ। ਪਰੰਤੂ ਪੰਜਾਬ ਦੇ ਸੂਝਵਾਨ ਲੋਕ ਇਸ ਗੱਲ ਨੂੰ ਪੂਰੀ ਤਰ੍ਹਾਂ ਸਮਝਦੇ ਹਨ ਅਤੇ ਅਜਿਹੀਆਂ ਚਾਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ, ਪਰੰਤੂ ਕੇਂਦਰ ਸਰਕਾਰ ਇਹ ਦੱਸੇ ਕਿ ਉਸ ਨੇ ਪੰਜਾਬ ਵਿਚ ਖੇਤੀ ਨਾਲ ਸਬੰਧਿਤ ਕਿਹੜੀ ਇੰਡਸਟਰੀ ਲਿਆਂਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਥੇ ਆੜ੍ਹਤ ਰੋਕੀ ਹੋਈ ਹੈ, ਉਥੇ ਪੰਜਾਬ ਮੰਡੀ ਬੋਰਡ ਦੇ ਪੈਸੇ ਵੀ ਰੋਕੇ ਹੋਏ ਹਨ। ਉਸ ਵੱਲੋਂ ਪੰਜਾਬ ਦੇ ਸ਼ੈਲਰਾਂ ਤੇ ਗੁਦਾਮਾਂ ਵਿਚ ਪਿਆ ਅਨਾਜ ਨਹੀਂ ਚੁੱਕਿਆ ਗਿਆ, ਜਿਸ ਕਾਰਨ ਮੰਡੀਆਂ ਵਿਚ ਇਹ ਹਾਲਾਤ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਕੇ ਸੋਨੇ ਵਰਗੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚੇ ਕਿਸਾਨ ਪ੍ਰੇਸ਼ਾਨ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਪੂਰਾ ਜ਼ੋਰ ਲਗਾ ਕੇ ਇਹ ਸਮੱਸਿਆ ਹੱਲ ਕਰ ਲਈ ਗਈ ਹੈ ਅਤੇ ਮੰਡੀਆਂ ਵਿਚ ਇਸ ਸਮੇਂ ਖਰੀਦ ਅਤੇ ਲਿਫਟਿੰਗ ਦਾ ਕੰਮ ਪੂਰੀ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਨਾਲੋ-ਨਾਲ ਅਦਾਇਗੀ ਵੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਤਿੰਨ- ਚਾਰ ਦਿਨਾਂ ਤੱਕ ਲਿਫਟਿੰਗ ਦਾ ਕੰਮ ਪੂਰੀ ਲੀਹ 'ਤੇ ਆ ਜਾਵੇਗਾ।
        ਇਸ ਦੌਰਾਨ ਉਨ੍ਹਾਂ ਸੁਚੱਜੀ ਖ਼ਰੀਦ ਅਤੇ ਲਿਫਟਿੰਗ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਹਾਜ਼ਰ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਵੀ ਕੀਤੀ।
          ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ (ਬੱਲੂ), ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮਨਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।

Fwd: PN PBI & ENG ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ
ਪਟਿਆਲਾ, 28 ਅਕਤੂਬਰ:ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਸਮੱਗਰ ਸਿੱਖਿਆ ਅਭਿਆਨ, ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ, ਸਰਕਾਰੀ ਪ੍ਰਾਇਮਰੀ ਸਕੂਲ ਸਨੌਰੀ ਗੇਟ, ਪਟਿਆਲਾ  ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਵਿੱਚ ਇੱਕ ਪ੍ਰਦਰਸ਼ਨੀ-ਕਮ-ਸੇਲ ਦਾ ਆਯੋਜਨ ਕੀਤਾ ਗਿਆ।
      ਇਸ ਪ੍ਰਦਰਸ਼ਨੀ-ਕਮ-ਸੇਲ ਵਿੱਚ ਜੱਜ ਸਾਹਿਬਾਨ, ਵਕੀਲ ਸਾਹਿਬਾਨ, ਅਦਾਲਤਾਂ ਦੇ ਸਟਾਫ਼ ਅਤੇ ਆਮ ਲੋਕਾਂ ਨੇ ਹੱਥਾਂ ਨਾਲ ਬਣੇ ਪੈੱਨ, ਲਿਫ਼ਾਫ਼ੇ ਕਾਰਡ, ਮੋਮਬੱਤੀਆਂ, ਦੀਵੇ, ਈਕੋ ਫਰੈਂਡਲੀ ਬੈਗ ਆਦਿ ਵੱਖ-ਵੱਖ ਵਸਤਾਂ ਦੀ ਖ਼ਰੀਦ ਕੀਤੀ।
      ਇਸ ਮੌਕੇ ਸ੍ਰੀਮਤੀ ਮਾਨੀ ਅਰੋੜਾ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਜੇਲ੍ਹ ਕੈਦੀਆਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਨੌਰੀ ਗੇਟ, ਪਟਿਆਲਾ ਦੇ ਵਿਸ਼ੇਸ਼ ਬੱਚਿਆਂ ਵੱਲੋਂ ਤਿਆਰ ਕੀਤੀਆਂ ਸਾਰੀਆਂ ਸਜਾਵਟੀ ਵਸਤੂਆਂ, ਪੈੱਨ, ਲਿਫ਼ਾਫ਼ੇ ਕਾਰਡ, ਮੋਮਬੱਤੀਆਂ, ਦੀਵੇ, ਈਕੋ-ਫ੍ਰੈਂਡਲੀ ਬੈਗ ਆਦਿ ਪ੍ਰਦਰਸ਼ਿਤ ਕੀਤੇ ਗਏ ਸਨ। ਜੇਲ੍ਹ ਦੇ ਕੈਦੀਆਂ ਲਈ ਵੋਕੇਸ਼ਨਲ ਸਾਖਰਤਾ ਦੀ ਵਿਸ਼ੇਸ਼ ਮੁਹਿੰਮ ਦੌਰਾਨ ਆਯੋਜਿਤ ਟ੍ਰੇਨਿੰਗ ਪ੍ਰੋਗਰਾਮ ਵਿੱਚ ਜੇਲ੍ਹ ਦੇ ਕੈਦੀਆਂ ਵੱਲੋਂ ਇਹ ਸਾਰੀਆਂ ਚੀਜ਼ਾਂ ਬਣਾਈਆਂ ਗਈਆਂ ਸਨ।

Fwd: Punjabi & Hindi--ਵਿਜੀਲੈਂਸ ਜਾਗਰੂਕਤਾ ਹਫ਼ਤਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ


ਵਿਜੀਲੈਂਸ
ਜਾਗਰੂਕਤਾ ਹਫ਼ਤਾ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ

'ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ'ਵਿਸ਼ੇ 'ਤੇ ਕਰਾਇਆ ਸੈਮੀਨਾਰ

ਹੁਸ਼ਿਆਰਪੁਰ, 28 ਅਕਤੂਬਰ: ਜ਼ਿਲ੍ਹਾ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ ਤੋਂ 3 ਨਵੰਬਰ 2024 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਇਸ ਸਾਲ ਦਾ ਵਿਸ਼ਾ 'ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਰੱਖਿਆ ਗਿਆ ਹੈ

        ਇਸੇ ਲੜੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡੀ.ਐਸ.ਪੀ. ਵਿਜੀਲੈਂਸ ਮਨੀਸ਼ ਕੁਮਾਰ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ ਇਸ ਮੌਕੇ ਵਿਜੀਲੈਂਸ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਆਨਲਾਈਨ ਭਾਗ ਲਿਆ

            ਡੀ.ਐਸ.ਪੀ. ਮਨੀਸ਼ ਕੁਮਾਰ ਨੇ ਆਪਣੇ ਸੰਬੋਧਨ ਵਿਚ ਭ੍ਰਿਸ਼ਟਾਚਾਰ ਦੇ ਵਿਰੁੱਧ ਸਾਰਿਆ ਨੂੰ ਜਾਗਰੂਕ ਰਹਿਣ ਅਤੇ ਇਸਦੇ ਖਾਤਮੇ ਲਈ ਚੌਕਸੀ 'ਤੇ ਜ਼ੋਰ ਦਿੱਤਾ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ ਇਸ ਤਹਿਤ ਸਮਾਜ ਅਤੇ ਸਰਕਾਰੀ ਸਿਸਟਮ ਵਿੱਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਹਿੱਸੇ ਵਜੋਂ ਅੱਜ ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ ਇਸ ਮੌਕੇ ਡੀ.ਐਸ.ਪੀ. ਮਨੀਸ਼ ਕੁਮਾਰ ਦੇ ਨਾਲ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ, ਪ੍ਰਿੰਸੀਪਲ ਪੂਜਾ ਧੀਮਾਨ ਅਤੇ 250 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਇਸ ਸੈਸ਼ਨ ਵਿੱਚ ਵਿਦਿਆਰਥੀਆਂ ਨੇ 'ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ'ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਸਹੁੰ ਚੁੱਕੀ

        ਡੀ.ਐਸ.ਪੀ. ਮਨੀਸ਼ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਨਾਗਰਿਕ ਇਸ ਬਾਰੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ ਵਿਜੀਲੈਂਸ ਬਿਊਰੋ ਦਾ ਟੋਲ-ਫ੍ਰੀ ਨੰਬਰ 1800-1800-1000, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.gov.in 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ

            ਡੀ. ਐਸ. ਪੀ. ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਵਿਜੀਲੈਂਸ ਬਿਊਰੋ ਦਾ ਸਾਥ ਦੇਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ 'ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਥੀਮ ਰਾਹੀਂ ਸਾਨੂੰ ਸਾਰਿਆਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ ਬਣਾਉਣ ਲਈ ਯੋਗਦਾਨ ਪਾਉਣ ਲਈ ਦ੍ਰਿੜ ਸੰਕਲਪ ਲੈਣਾ ਚਾਹੀਦਾ ਹੈ