ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 56 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਰੋਡ ਦਾ ਕੀਤਾ ਉਦਘਾਟਨ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 56 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਰੋਡ ਦਾ ਕੀਤਾ ਉਦਘਾਟਨ
ਬੰਗਾ 24 ਅਕਤੂਬਰ () ਪੰਜਾਬ ਮੰਡੀ ਬੋਰਡ ਵੱਲੋਂ ਰਿਕਾਰਡ ਸਮੇਂ ਵਿਚ 56 ਲੱਖ ਰੁਪਏ ਦੀ ਲਾਗਤ ਨਾਲ ਨੈਸ਼ਨਲ ਹਾਈਵੇ ਬੰਗਾ-ਫਗਵਾੜਾ ਸੜਕ ਤੋਂ  ਪਿੰਡ ਕਲੇਰਾਂ ਤੱਕ ਬਣਾਈ ਗਈ ਲਿੰਕ ਰੋਡ ਦਾ ਉਦਘਾਟਨ ਅੱਜ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਆਪਣੇ ਕਰ ਕਮਲਾਂ ਨਾਲ ਗੁਰੂ ਨਾਨਕ ਮਿਸ਼ਨ ਪਬਿਲਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਕੋਲ ਕੀਤਾ । ਇਸ ਮੌਕੇ ਗੱਲਬਾਤ ਕਰਦੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਨੇ  ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਰਹਿਨੁਮਾਈ ਅਤੇ ਲੋਕਾਂ ਦੇ ਸਾਥ ਸਦਕਾ ਪੰਜਾਬ ਵਿਚ  ਵਿਕਾਸ ਕਾਰਜ ਬਹੁਤ ਤੇਜ਼ੀ ਨਾਲ ਹੋ ਰਹੇ ਹਨ । ਉਹਨਾਂ ਕਿਹਾ ਕਿ ਨੈਸ਼ਨਲ ਹਾਈਵੇ ਬੰਗਾ-ਫਗਵਾੜਾ ਸੜਕ ਤੋਂ  ਪਿੰਡ ਕਲੇਰਾਂ ਤੱਕ ਦੀ ਲਿੰਕ ਰੋਡ ਦੇ ਨਵੀਂ ਬਣਨ ਨਾਲ ਜਿੱਥੇ  ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋ ਜਾਵੇਗੀ,  ਉੱਥੇ ਹੀ ਸਕੂਲਾਂ ਤੇ ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਵਧੀਆ ਸਹੂਲਤ ਮਿਲੇਗੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰੋਕ ਕੇ ਪੰਜਾਬ ਦੇ ਪਿੰਡਾ ਦੇ ਵਿਕਾਸ ਨੂੰ ਠੱਪ ਕੀਤਾ ਗਿਆ ਹੈ, ਜੇਕਰ ਇਹ ਆਰ.ਡੀ.ਐਫ. ਜਾਰੀ ਹੋ ਜਾਵੇ ਤਾਂ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਨਵੀਂਆਂ ਬਣ ਸਕਦੀਆਂ ਹਨ । ਪਰ ਇਹਨਾਂ ਮੁਸ਼ਕਲਾਂ ਹੋਣ ਬਾਵਜੂਦ ਪੰਜਾਬ ਮੰਡੀ ਬੋਰਡ ਵੱਲੋਂ ਉਲੀਕੇ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਰਿਹਾ ਹੈ ।  
ਸੜਕ ਦੇ ਉਦਘਾਟਨੀ ਸਮਾਗਮ ਵਿਚ ਡਾ. ਸੁਖਵਿੰਦਰ ਕੁਮਾਰ ਸੁੱਖੀ ਹਲਕਾ ਵਿਧਾਇਕ ਬੰਗਾ, ਸ. ਕੁਲਜੀਤ ਸਿੰਘ ਸਰਹਾਲ ਵਾਇਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਅਤੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਪਿੰਡ ਕਲੇਰਾਂ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਤੇ ਧੰਨਵਾਦ ਕੀਤਾ।
        ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ੍ਰੀ ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਬੀਬੀ ਹਰਜੋਤ ਕੌਰ ਲੋਹਟੀਆ, ਜਥੇਦਾਰ ਸਤਨਾਮ ਸਿੰਘ ਲਾਦੀਆਂ,  ਗੁਰਦੀਪ ਸਿੰਘ ਢਾਹਾਂ, ਸ. ਸਤਨਾਮ ਸਿੰਘ ਸਾਹਨੀ ਸਟੇਟ ਸਕੱਤਰ ਬੀ ਕੇ ਯੂ, ਸ. ਸੁਖਦੇਵ ਸਿੰਘ ਬਾਂਸਲ, ਬਰਜਿੰਦਰ ਸਿੰਘ ਸਾਹਨੀ, ਸ੍ਰੀ ਰੁਪਿੰਦਰ ਮਿਨਹਾਸ ਜਿਲ੍ਹਾ ਮੰਡੀ ਅਫਸਰ, ਗੌਰਵ ਭੱਟੀ ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ, ਸੁਖਜਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ ਬੰਗਾ , ਸ੍ਰੀ ਸੰਦੀਪ ਕੁਮਾਰ ਐਸ.ਡੀ.ਓ., ਸ. ਚਰਨਜੀਤ ਸਿੰਘ ਜੇ.ਈ, ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਪਤਵੰਤੇ ਵੀ ਹਾਜ਼ਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਨੈਸ਼ਨਲ ਹਾਈਵੇ ਬੰਗਾ-ਫਗਵਾੜਾ ਸੜਕ ਤੋਂ  ਪਿੰਡ ਕਲੇਰਾਂ ਤੱਕ  ਬਣੀ  ਲਿੰਕ ਰੋਡ ਦਾ ਉਦਘਾਟਨ ਕਰਦੇ ਹੋਏ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਅਤੇ ਨਾਲ ਹਨ  ਕੁਲਜੀਤ ਸਿੰਘ ਸਰਹਾਲ ਵਾਇਸ ਚੇਅਰਮੈਨ , ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ ਪਤਵੰਤੇ